ਵੱਡੀ ਖ਼ਬਰ ; ਜ਼ਬਰਦਸਤ ਧਮਾਕਾ ! ਇਕ-ਇਕ ਕਰ 23 ਲੋਕਾਂ ਦੀ ਗਈ ਜਾਨ
Sunday, Nov 02, 2025 - 12:58 PM (IST)
ਇੰਟਰਨੈਸ਼ਨਲ ਡੈਸਕ- ਉੱਤਰ-ਪੱਛਮੀ ਮੈਕਸੀਕੋ ਵਿੱਚ ਇੱਕ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ਨੀਵਾਰ ਨੂੰ ਇੱਕ 'ਡਿਪਾਰਟਮੈਂਟਲ ਸਟੋਰ' ਵਿੱਚ ਅੱਗ ਲੱਗਣ ਮਗਰੋਂ ਇੱਕ ਜ਼ਬਰਦਸਤ ਧਮਾਕਾ ਹੋ ਗਿਆ, ਜਿਸ ਕਾਰਨ ਕਈ ਬੱਚਿਆਂ ਸਮੇਤ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ, ਜਦਕਿ 12 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਸ ਦੁਰਘਟਨਾ ਦੀ ਪੁਸ਼ਟੀ ਕੀਤੀ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਇਹ ਦੁਖਦਾਈ ਹਾਦਸਾ ਸੋਨੋਰਾ ਰਾਜ ਦੀ ਰਾਜਧਾਨੀ ਹਰਮੋਸਿਲੋ ਸ਼ਹਿਰ ਵਿੱਚ ਵਾਪਰੀ ਹੈ। ਸੋਨੋਰਾ ਦੇ ਗਵਰਨਰ, ਅਲਫੋਂਸੋ ਦੁਰਾਜ਼ੋ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਸੋਨੋਰਾ ਦੇ ਅਟਾਰਨੀ ਜਨਰਲ ਗੁਸਤਾਵੋ ਸਾਲਾਸ ਚਾਵੇਜ਼ ਨੇ ਦੱਸਿਆ ਕਿ ਹਾਦਸੇ 'ਚ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਜ਼ਖਮੀ ਹੋਏ ਲੋਕਾਂ ਨੂੰ ਹਰਮੋਸਿਲੋ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਸਾਊਦੀ ਅਰਬ 'ਚ ਮਾਰ'ਤਾ 26 ਸਾਲ ਦਾ ਨੌਜਵਾਨ ! ਪਰਿਵਾਰ ਨੂੰ ਮਿਲੇ ਵੌਇਸ ਨੋਟ 'ਚ..
ਅਟਾਰਨੀ ਜਨਰਲ ਸਾਲਾਸ ਚਾਵੇਜ਼ ਅਨੁਸਾਰ, ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਜ਼ਿਆਦਾਤਰ ਲੋਕਾਂ ਦੀ ਮੌਤ ਦਾ ਕਾਰਨ ਜ਼ਹਿਰੀਲੀ ਗੈਸ 'ਚ ਸਾਹ ਲੈਣ ਕਾਰਨ ਹੋਈ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਤਸਵੀਰਾਂ ਵਿੱਚ 'ਵਾਲਡੋ' (Waldo) ਦੇ ਸਟੋਰ ਵਿੱਚ ਲੱਗੀ ਭਿਆਨਕ ਅੱਗ ਸਪੱਸ਼ਟ ਰੂਪ ਵਿੱਚ ਦਿਖਾਈ ਦੇ ਰਹੀ ਹੈ।
ਹਾਦਸੇ ਮਗਰੋਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ 'ਚ ਜੁਟੀਆਂ ਹੋਈਆਂ ਹਨ। ਗਵਰਨਰ ਨੇ ਦੱਸਿਆ ਕਿ ਫਿਲਹਾਲ ਅਧਿਕਾਰੀਆਂ ਨੂੰ ਅੱਗ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਅਧਿਕਾਰੀ ਇਸ ਮਾਮਲੇ ਦੇ ਹਰ ਪਹਿਲੂ ਤੋਂ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ- 121 ਲੋਕਾਂ ਦਾ ਐਨਕਾਊਂਟਰ ! ਦੁਨੀਆ ਦੇ ਸਭ ਤੋਂ ਵੱਡੀ ਪੁਲਸ ਕਾਰਵਾਈ ਮਗਰੋਂ ਦੇਸ਼ 'ਚ ਮਚਿਆ ਹੰਗਾਮਾ
