ਕੋਰੋਨਾ ਪੀੜਤ ਦੇਸ਼ਾਂ ਵਿਚ ਤੀਜੇ ਨੰਬਰ ''ਤੇ ਬ੍ਰਾਜ਼ੀਲ , ਪੇਰੂ ਦੇ ਹੋਰ ਵਿਗੜੇ ਹਾਲਾਤ

05/21/2020 11:09:28 AM

ਲੀਮਾ- ਵਿਸ਼ਵ ਮਹਾਮਾਰੀ ਕੋਰੋਨਾ ਵਾਇਰਸ ਪੂਰੀ ਦੁਨੀਆ ਨੂੰ ਬੇਹਾਲ ਕਰ ਚੁੱਕੀ ਹੈ। ਦੁਨੀਆ ਵਿਚ ਸ਼ਾਇਦ ਹੀ ਕੋਈ ਅਜਿਹਾ ਦੇਸ਼ ਬਚਿਆ ਹੈ, ਜਿੱਥੇ ਕੋਰੋਨਾ ਵਾਇਰਸ ਦੇ ਮਾਮਲੇ ਨਾ ਆਏ ਹੋਣ ਕੋਰੋਨਾ ਦੀ ਸ਼ੁਰੂਆਤ ਚੀਨ ਤੋਂ ਹੋਈ ਤੇ ਹੁਣ ਇਹ ਪੂਰੀ ਦੁਨੀਆ ਵਿਚ ਫੈਲ ਗਿਆ। 
ਉੱਥੇ ਹੀ, ਇਸ ਮਹਾਮਾਰੀ ਦੇ ਨਵੇਂ ਹਾਟਸਪਾਟ ਦੇ ਰੂਪ ਵਿਚ ਲਾਤੀਨੀ ਅਮਰੀਕੀ ਦੇਸ਼ ਬ੍ਰਾਜ਼ੀਲ ਉੱਭਰ ਰਿਹਾ ਹੈ। ਇੱਥੇ ਹਾਲਾਤ ਬਹੁਤ ਖਰਾਬ ਹੁੰਦੇ ਜਾ ਰਹੇ ਹਨ। ਅਰਥ ਵਿਵਸਥਾ ਪੂਰੀ ਤਰ੍ਹਾਂ ਵਿਗੜ ਗਈ ਹੈ ਅਤੇ ਹਰ ਰੋਜ਼ ਵਾਇਰਸ ਪੀੜਤਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। 

ਕੋਰੋਨਾ ਵਾਇਰਸ ਕਾਰਨ ਵਿਸ਼ਵ ਭਰ ਵਿਚ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਅਮਰੀਕਾ ਹੈ, ਦੂਜੇ ਨੰਬਰ 'ਤੇ ਰੂਸ ਅਤੇ ਤੀਸਰੇ 'ਤੇ ਬ੍ਰਾਜ਼ੀਲ ਹੈ। ਬ੍ਰਾਜ਼ੀਲ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ। ਇੱਥੇ 2,91,579 ਲੋਕ ਵਾਇਰਸ ਨਾਲ ਪੀੜਤ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 888 ਮਰੀਜ਼ਾਂ ਦੀ ਮੌਤ ਹੋ ਗਈ ਅਤੇ ਮ੍ਰਿਤਕਾਂ ਦੀ ਗਿਣਤੀ ਵੱਧ ਕੇ 18,859 ਹੋ ਗਈ। 
ਪੇਰੂ ਵਿਚ ਵੀ ਕੋਰੋਨਾ ਵਾਇਰਸ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ ਇੱਥੇ ਪੀੜਤਾਂ ਦੀ ਗਿਣਤੀ 1 ਲੱਖ ਨੂੰ ਪਾਰ ਕਰ ਗਈ ਹੈ। ਇੱਥੇ 1,04,020 ਲੋਕ ਕੋਰੋਨਾ ਦੇ ਸ਼ਿਕਾਰ ਹਨ ਅਤੇ 3,024 ਲੋਕਾਂ ਦੀ ਜਾਨ ਜਾ ਚੁੱਕੀ ਹੈ। ਪੇਰੂ ਦੇ ਸਿਹਤ ਮੰਤਰਾਲੇ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਦੇਸ ਵਿਚ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ 41,968 ਲੋਕ ਠੀਕ ਹੋ ਚੁੱਕੇ ਹਨ। ਪੇਰੂ ਵਿਚ ਹੁਣ ਤੱਕ 7,15,423 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ।

Lalita Mam

This news is Content Editor Lalita Mam