ਚੀਨ ''ਚ ਹੋਟਲ ''ਚ ਲੱਗੀ ਭਿਆਨਕ ਅੱਗ, 4 ਲੋਕਾਂ ਦੀ ਮੌਤ

01/24/2024 1:59:45 PM

ਜਿਨਾਨ (ਵਾਰਤਾ)- ਚੀਨ ਦੇ ਪੂਰਬੀ ਸੂਬੇ ਸ਼ੇਡੋਂਗ ਦੀ ਰਾਜਧਾਨੀ ਜਿਨਾਨ ਵਿਚ ਇਕ ਹੋਟਲ ਵਿਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਫਾਇਰ ਅਤੇ ਬਚਾਅ ਅਧਿਕਾਰੀਆਂ ਮੁਤਾਬਕ ਮੰਗਲਵਾਰ ਤੜਕੇ ਕਰੀਬ 1:50 ਵਜੇ ਚੋਂਗਕਿੰਗ ਜ਼ਿਲ੍ਹੇ ਦੇ ਇੱਕ ਹੋਟਲ ਵਿੱਚ ਅੱਗ ਲੱਗ ਗਈ।

ਇਹ ਵੀ ਪੜ੍ਹੋ: ਪੁੱਤਰ ਨੇ ਘਰ 'ਤੇ ਲਹਿਰਾਇਆ ਇਮਰਾਨ ਖਾਨ ਦੀ ਪਾਰਟੀ ਦਾ ਝੰਡਾ, ਪਿਓ ਨੇ ਉਤਾਰ 'ਤਾ ਮੌਤ ਦੇ ਘਾਟ

ਘਟਨਾ 'ਚ ਕਈ ਲੋਕ ਝੁਲਸ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ, ਜਿੱਥੇ 4 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਕਰੀਬ 03.00 ਵਜੇ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਟਰੰਪ ਦੇ ਸਮਰਥਕ ਨੇ ਕੀਤਾ ਵਿਆਹ ਲਈ ਪਰਪੋਜ਼, ਸ਼ਰਮ ਨਾਲ ਲਾਲ-ਪੀਲੀ ਹੋਈ ਭਾਰਤੀ ਮੂਲ ਦੀ ਨਿੱਕੀ ਹੈਲੀ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

cherry

This news is Content Editor cherry