ਅਮਰੀਕਾ ਦੇ ਇੰਡੀਆਨਾ 'ਚ ਜ਼ਬਰਦਸਤ ਧਮਾਕਾ, 3 ਲੋਕਾਂ ਦੀ ਮੌਤ

Thursday, Aug 11, 2022 - 09:56 AM (IST)

ਅਮਰੀਕਾ ਦੇ ਇੰਡੀਆਨਾ 'ਚ ਜ਼ਬਰਦਸਤ ਧਮਾਕਾ, 3 ਲੋਕਾਂ ਦੀ ਮੌਤ

ਇਵਾਨਸਵਿਲੇ (ਏਜੰਸੀ) : ਦੱਖਣੀ ਇੰਡੀਆਨਾ ਦੇ ਸ਼ਹਿਰ ਇਵਾਨਸਵਿਲੇ ਵਿੱਚ ਬੁੱਧਵਾਰ ਨੂੰ ਇੱਕ ਘਰ ਵਿੱਚ ਧਮਾਕਾ ਹੋਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਸ਼ਰਾਬ, ਤੰਬਾਕੂ, ਹਥਿਆਰ ਅਤੇ ਵਿਸਫੋਟਕ ਬਿਊਰੋ ਮਾਮਲੇ ਦੀ ਜਾਂਚ ਕਰ ਰਿਹਾ ਹੈ। ਵੈਂਡਰਬਰਗ ਕਾਉਂਟੀ ਦੇ ਚੀਫ ਡਿਪਟੀ ਕੋਰੋਨਰ ਡੇਵ ਐਨਸਨ ਨੇ ਕਿਹਾ ਕਿ ਮਾਰੇ ਗਏ ਲੋਕਾਂ ਦੀ ਪਛਾਣ ਉਦੋਂ ਤੱਕ ਪ੍ਰਗਟ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਨਹੀਂ ਕੀਤਾ ਜਾਂਦਾ।

ਇਹ ਵੀ ਪੜ੍ਹੋ: ਟਰੰਪ ਦੀ ਰਿਹਾਇਸ਼ ’ਤੇ FBI ਵਲੋਂ ਛਾਪਾ, ਸਾਬਕਾ ਰਾਸ਼ਟਰਪਤੀ ਨੇ ਕਿਹਾ- 2024 ਦੀਆਂ ਚੋਣਾਂ ਲੜਨ ਤੋਂ ਰੋਕਣ ਦੀ ਕੋਸ਼ਿਸ਼

PunjabKesari

'ਕੋਰੋਨਰ' ਇੱਕ ਸਰਕਾਰੀ ਜਾਂ ਨਿਆਂਇਕ ਅਧਿਕਾਰੀ ਹੁੰਦਾ ਹੈ ਜਿਸ ਕੋਲ ਮੌਤ ਦੇ ਕੇਸ ਦੀ ਜਾਂਚ ਕਰਨ ਜਾਂ ਮ੍ਰਿਤਕ ਦੀ ਪਛਾਣ ਦੀ ਪੁਸ਼ਟੀ ਕਰਨ ਦਾ ਅਧਿਕਾਰ ਹੁੰਦਾ ਹੈ। ਇਵਾਨਸਵਿਲੇ ਫਾਇਰ ਡਿਪਾਰਟਮੈਂਟ ਦੇ ਮੁਖੀ ਮਾਈਕ ਕੋਨੇਲੀ ਨੇ ਕਿਹਾ ਕਿ ਦੁਪਹਿਰ 1 ਵਜੇ ਦੇ ਕਰੀਬ ਹੋਏ ਧਮਾਕੇ ਵਿਚ ਕੁੱਲ 39 ਘਰ ਨੁਕਸਾਨੇ ਗਏ। ਉਨ੍ਹਾਂ ਕਿਹਾ ਕਿ ਘੱਟੋ-ਘੱਟ 3 ਲੋਕ ਜ਼ਖ਼ਮੀ ਹੋਏ ਹਨ।

ਇਹ ਵੀ ਪੜ੍ਹੋ: ਨੇਪਾਲ 'ਚ ਭਾਰਤੀ ਸੈਲਾਨੀਆਂ ਦੇ ਦਾਖ਼ਲੇ 'ਤੇ ਪਾਬੰਦੀ, 4 ਨੂੰ ਭੇਜਿਆ ਵਾਪਸ, ਜਾਣੋ ਵਜ੍ਹਾ

PunjabKesari

ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਇੰਡੀਆਨਾ ਦੇ ਸ਼ਹਿਰ ਇਵਾਨਸਵਿਲੇ ਦੇ ਇਕ ਘਰ 'ਚ ਬੁੱਧਵਾਰ ਨੂੰ ਹੋਏ ਧਮਾਕੇ 'ਚ ਘੱਟੋ-ਘੱਟ 3 ਲੋਕ ਜ਼ਖ਼ਮੀ ਹੋ ਗਏ ਅਤੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ। ਪੰਜ ਸਾਲਾਂ ਵਿੱਚ ਇਲਾਕੇ ਵਿੱਚ ਕਿਸੇ ਘਰ ਵਿੱਚ ਧਮਾਕੇ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ 27 ਜੂਨ 2017 ਨੂੰ ਹੋਏ ਧਮਾਕੇ 'ਚ 2 ਲੋਕਾਂ ਦੀ ਮੌਤ ਹੋ ਗਈ ਸੀ ਅਤੇ 3 ਹੋਰ ਜ਼ਖ਼ਮੀ ਹੋ ਗਏ ਸਨ।

ਇਹ ਵੀ ਪੜ੍ਹੋ: ਔਰਤ ਨੇ ਪਤੀ ਤੋਂ ਤਲਾਕ ਲੈ ਕੇ ਕੁੱਤੇ ਨਾਲ ਕਰਵਾਇਆ ਵਿਆਹ, ਕਿਹਾ- ਇਸ ਦੇ ਨਾਲ ਪਹਿਲਾਂ ਤੋਂ ਜ਼ਿਆਦਾ ਖ਼ੁਸ਼ ਹਾਂ


author

cherry

Content Editor

Related News