ਆਸਟ੍ਰੇਲੀਆ ''ਚ ਘਰ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਵਿਅਕਤੀ
Thursday, Jan 23, 2025 - 03:20 PM (IST)

ਸਿਡਨੀ (ਯੂ.ਐਨ.ਆਈ.)- ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ ਦੀ ਰਾਜਧਾਨੀ ਮੈਲਬੌਰਨ ਦੇ ਪੱਛਮੀ ਉਪਨਗਰ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਜ਼ਿੰਦਾ ਹੀ ਸੜ ਗਿਆ ਜਦਕਿ ਇੱਕ ਹੋਰ ਝੁਲਸ ਗਿਆ। ਆਸਟ੍ਰੇਲੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਦੀ ਰਿਪੋਰਟ ਅਨੁਸਾਰ ਅੱਗ ਮੱਧ ਮੈਲਬੌਰਨ ਤੋਂ 16 ਕਿਲੋਮੀਟਰ ਪੱਛਮ ਵਿੱਚ ਡੀਅਰ ਪਾਰਕ ਨੇੜੇ ਇੱਕ ਘਰ ਵਿੱਚ ਲੱਗੀ। ਘਟਨਾ ਦੀ ਸੂਚਨਾ ਮਿਲਣ 'ਤੇ ਐਮਰਜੈਂਸੀ ਸੇਵਾ ਕਰਮਚਾਰੀਆਂ ਨੂੰ ਮੌਕੇ 'ਤੇ ਭੇਜਿਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਤੋਂ ਦੁੱਖਦਾਇਕ ਖ਼ਬਰ, ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਪੁਲਸ ਨੇ ਦੱਸਿਆ ਕਿ ਅੱਗ ਘਰ ਦੇ ਇੱਕ ਬੈੱਡਰੂਮ ਤੋਂ ਸ਼ੁਰੂ ਹੋਈ। ਘਟਨਾ ਸਮੇਂ ਦੋ ਲੋਕ ਮੌਜੂਦ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜਾ ਵਿਅਕਤੀ ਸੜ ਗਿਆ ਅਤੇ ਉਸਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਮੌਕੇ 'ਤੇ ਪਹੁੰਚੇ ਬਚਾਅ ਕਰਮਚਾਰੀਆਂ ਨੇ ਜਲਦੀ ਹੀ ਅੱਗ 'ਤੇ ਕਾਬੂ ਪਾ ਲਿਆ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।