ਬਾਈਡੇਨ ਦੀ ਵਧੀ ਮੁਸ਼ਕਲ, ਸਦਨ ਨੇ ''ਮਹਾਦੋਸ਼ ਜਾਂਚ'' ਸ਼ੁਰੂ ਕਰਨ ਦੀ ਦਿੱਤੀ ਮਨਜ਼ੂਰੀ

Thursday, Dec 14, 2023 - 06:14 PM (IST)

ਬਾਈਡੇਨ ਦੀ ਵਧੀ ਮੁਸ਼ਕਲ, ਸਦਨ ਨੇ ''ਮਹਾਦੋਸ਼ ਜਾਂਚ'' ਸ਼ੁਰੂ ਕਰਨ ਦੀ ਦਿੱਤੀ ਮਨਜ਼ੂਰੀ

ਵਾਸ਼ਿੰਗਟਨ (ਆਈ.ਏ.ਐੱਨ.ਐੱਸ.): ਅਮਰੀਕੀ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਰਿਪ੍ਰਜ਼ੈਂਟੇਟਿਵਜ਼ ਨੇ ਰਾਸ਼ਟਰਪਤੀ ਜੋਅ ਬਾਈਡੇਨ ਖ਼ਿਲਾਫ਼ ਮਹਾਦੋਸ਼ ਦੀ ਜਾਂਚ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਬਾਈਡੇਨ ਖ਼ਿਲਾਫ਼ ਮਹਾਦੋਸ਼ ਦੀ ਜਾਂਚ ਸ਼ੁਰੂ ਕਰਨ ਦੇ ਪ੍ਰਸਤਾਵ 'ਤੇ ਵੋਟਿੰਗ ਹੋਈ, ਜਿਸ ਦੇ ਸਮਰਥਨ 'ਚ 221 ਅਤੇ ਵਿਰੋਧ 'ਚ 212 ਵੋਟਾਂ ਪਈਆਂ। ਇਸ ਪ੍ਰਸਤਾਵ ਵਿੱਚ ਰਾਸ਼ਟਰਪਤੀ ਜੋਅ ਬਾਈਡੇਨ ਦੇ ਬੇਟੇ ਹੰਟਰ ਬਾਈਡੇਨ ਦੇ ਵਿਵਾਦਪੂਰਨ ਅਤੇ ਵਿਦੇਸ਼ੀ ਲੈਣ-ਦੇਣ ਦੇ ਆਧਾਰ 'ਤੇ ਇੱਕ ਰਸਮੀ ਮਹਾਦੋਸ਼ ਜਾਂਚ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਯੂਕ੍ਰੇਨ ਯੁੱਧ 'ਤੇ ਪੁਤਿਨ ਦਾ ਤਾਜ਼ਾ ਬਿਆਨ, ਕਿਹਾ-ਰੂਸ ਦੇ ਟੀਚਿਆਂ 'ਚ ਕੋਈ ਬਦਲਾਅ ਨਹੀਂ

ਜੇਕਰ ਉਹ ਸੈਨੇਟ ਵਿੱਚ ਮਹਾਦੋਸ਼ ਦੀ ਸੁਣਵਾਈ ਵਿੱਚ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ ਤੋਂ ਹਟਣਾ ਪੈ ਸਕਦਾ ਹੈ। ਬਾਈਡੇਨ ਨੇ ਮਹਾਦੋਸ਼ ਦੀ ਕੋਸ਼ਿਸ਼ ਦੇ ਸਬੰਧ ਵਿੱਚ ਇੱਕ ਬਿਆਨ ਜਾਰੀ ਕੀਤਾ, ਜਿਸ ਵਿੱਚ ਉਸਨੇ ਰਿਪਬਲਿਕਨ ਸੰਸਦ ਮੈਂਬਰਾਂ ਦੀਆਂ ਤਰਜੀਹਾਂ 'ਤੇ ਸਵਾਲ ਉਠਾਏ। ਉਨ੍ਹਾਂ ਨੇ ਕਿਹਾ,"ਅਮਰੀਕੀ ਲੋਕਾਂ ਦੇ ਜੀਵਨ ਨੂੰ ਸੁਧਾਰਨ ਵਿੱਚ ਮਦਦ ਕਰਨ ਦੀ ਬਜਾਏ, ਉਹ ਮੇਰੇ 'ਤੇ ਝੂਠੇ ਦੋਸ਼ ਲਗਾਉਣ 'ਤੇ ਕੇਂਦ੍ਰਿਤ ਕਰ ਰਹੇ ਹਨ"।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News