ਵੱਡੀ ਖ਼ਬਰ : ਕੱਚੇ ਮਕਾਨ ਦੀ ਛੱਤ ਡਿੱਗਣ ਕਾਰਨ 6 ਜਵਾਕਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਸੋਗ ਦੀ ਲਹਿਰ

Tuesday, Jun 02, 2026 - 04:30 PM (IST)

ਵੱਡੀ ਖ਼ਬਰ : ਕੱਚੇ ਮਕਾਨ ਦੀ ਛੱਤ ਡਿੱਗਣ ਕਾਰਨ 6 ਜਵਾਕਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਸੋਗ ਦੀ ਲਹਿਰ

ਪੇਸ਼ਾਵਰ (ਭਾਸ਼ਾ): ਪਾਕਿਸਤਾਨ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਖੈਬਰ ਪਖਤੂਨਖਵਾ ਸੂਬੇ ਵਿਚ ਇੱਕ ਕੱਚੇ ਮਕਾਨ ਦੀ ਛੱਤ ਅਚਾਨਕ ਡਿੱਗ ਗਈ। ਇਸ ਹਾਦਸੇ ਵਿਚ ਘੱਟੋ-ਘੱਟ 6 ਬੱਚਿਆਂ ਦੀ ਦਰਦਨਾਕ ਮੌਤ ਹੋ ਗਈ ਅਤੇ ਇੱਕ ਬੱਚੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਸ ਮੰਦਭਾਗੀ ਘਟਨਾ ਦੀ ਪੁਸ਼ਟੀ ਕੀਤੀ।

ਪੜ੍ਹੋ ਇਹ ਅਹਿਮ ਖ਼ਬਰ-  ਸਰੀ 'ਚ ਫਿਰੌਤੀ ਮਾਮਲਿਆਂ 'ਚ 2200% ਤੋਂ ਵੱਧ ਦਾ ਵਾਧਾ, ਪੰਜਾਬੀ ਭਾਈਚਾਰੇ 'ਚ ਦਹਿਸ਼ਤ ਦਾ ਮਾਹੌਲ

ਬਚਾਅ ਅਧਿਕਾਰੀਆਂ ਅਨੁਸਾਰ ਇਹ ਹਾਦਸਾ ਸੋਮਵਾਰ ਨੂੰ ਖੈਬਰ ਪਖਤੂਨਖਵਾ ਦੇ ਸ਼ਾਂਗਲਾ ਜ਼ਿਲ੍ਹੇ ਦੇ ਰਹੀਮਾਬਾਦ ਇਲਾਕੇ ਵਿੱਚ ਵਾਪਰਿਆ। ਜਾਣਕਾਰੀ ਮੁਤਾਬਕ ਇੱਕ ਕੱਚੇ ਮਕਾਨ ਦੀ ਛੱਤ ਅਚਾਨਕ ਢਹਿ ਗਈ, ਜਿਸ ਕਾਰਨ ਉੱਥੇ ਮੌਜੂਦ 7 ਬੱਚੇ ਮਲਬੇ ਹੇਠ ਦੱਬੇ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਬਚਾਅ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਬਚਾਅ ਟੀਮਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਸਾਰੇ ਬੱਚਿਆਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ, ਪਰ ਅਫ਼ਸੋਸ ਕਿ ਉਨ੍ਹਾਂ ਵਿੱਚੋਂ 6 ਬੱਚਿਆਂ ਦੀ ਜਾਨ ਜਾ ਚੁੱਕੀ ਸੀ। ਹਾਦਸੇ ਵਿੱਚ ਜ਼ਖ਼ਮੀ ਹੋਈ ਇੱਕ ਬੱਚੀ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰਾਂ ਵਿੱਚ ਕੋਹਰਾਮ ਮਚ ਗਿਆ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News