ਘਰ ਦੀ ਕੰਧ ਡਿੱਗਣ ਨਾਲ 2 ਦੀ ਮੌਤ, 7 ਜ਼ਖ਼ਮੀ
Saturday, Sep 13, 2025 - 01:59 PM (IST)

ਕਾਬੁਲ- ਪੂਰਬੀ ਅਫ਼ਗਾਨਿਸਤਾਨ ਦੇ ਨੰਗਰਹਾਰ ਸੂਬੇ 'ਚ ਸ਼ੁੱਕਰਵਾਰ ਨੂੰ ਨਿਰਮਾਣ ਅਧੀਨ ਘਰ ਦੀ ਕੰਧ ਡਿੱਗ ਗਈ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ ਹਨ। ਸ਼ਨੀਵਾਰ ਨੂੰ ਸੂਬਾਈ ਸਰਕਾਰ ਦੇ ਬੁਲਾਰੇ ਅਹਿਸਾਨੁੱਲਾਹ ਏਸਮਾਨੀ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਚਪਰਹਾਰ ਜ਼ਿਲ੍ਹੇ 'ਚ ਵਾਪਰਿਆ। ਦੱਸਣਯੋਗ ਹੈ ਕਿ ਅਫ਼ਗਾਨਿਸਤਾਨ ਦੇ ਲੋਕ ਆਮ ਤੌਰ 'ਤੇ ਮਿੱਟੀ ਦੇ ਘਰ ਬਣਾਉਂਦੇ ਹਨ, ਜਿਸ ਦੇ ਕੁਦਰਤੀ ਆਫ਼ਤਾਂ ਜਿਵੇਂ ਤੂਫਾਨੀ ਮੀਂਹ, ਭੂਚਾਲ ਅਤੇ ਤੇਜ਼ ਹਵਾਵਾਂ ਕਾਰਨ ਢਹਿਣ ਜਾਂ ਨੁਕਸਾਨੇ ਜਾਣ ਦਾ ਖ਼ਦਸ਼ਾ ਰਹਿੰਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8