PM ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਲੋਕਾਂ ''ਚ ਭਾਰੀ ਉਤਸ਼ਾਹ, ਪ੍ਰੋਗਰਾਮਾਂ ਸਬੰਧੀ ਟਿਕਟਾਂ ਲਈ ਮਾਰੋ-ਮਾਰੀ

Tuesday, Jun 20, 2023 - 11:22 AM (IST)

ਵਾਸ਼ਿੰਗਟਨ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰੀ ਯਾਤਰਾ ਨੂੰ ਲੈ ਕੇ ਭਾਰਤੀ-ਅਮਰੀਕੀਆਂ ਵਿਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ’ਚ ਮੋਦੀ ਦੇ ਸੰਬੋਧਨ ਨੂੰ ਸੁਣਨ ਲਈ ਵੱਡੀ ਗਿਣਤੀ ’ਚ ਭਾਰਤੀ-ਅਮਰੀਕੀ ਅਜੇ ਵੀ ਟਿਕਟਾਂ ਦੀ ਭਾਲ ’ਚ ਹਨ। ਇਸ ਦੇ ਨਾਲ ਹੀ ਸੰਸਦ ਮੈਂਬਰਾਂ ਲਈ ਇਹ ਫੈਸਲਾ ਕਰਨਾ ਬਹੁਤ ਮੁਸ਼ਕਲ ਹੋ ਰਿਹਾ ਹੈ ਕਿ ਉਹ ਵਿਜ਼ਟਰ ਗੈਲਰੀ ਤੋਂ ਪ੍ਰਧਾਨ ਮੰਤਰੀ ਦਾ ਭਾਸ਼ਣ ਸੁਣਨ ਲਈ ਆਪਣੀ ਟਿਕਟ ਕਿਸ ਨੂੰ ਦੇਣ। ਵੱਖ-ਵੱਖ ਪ੍ਰੋਗਰਾਮਾਂ ਦੇ ਆਯੋਜਕਾਂ ਨੇ ਕਿਹਾ ਕਿ 20 ਸ਼ਹਿਰਾਂ ਦੇ ਵਿਜ਼ੂਅਲ ਅਤੇ ਵਾਸ਼ਿੰਗਟਨ ਡੀਸੀ ਅਤੇ ਨਿਊਯਾਰਕ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਵੱਖ-ਵੱਖ ਪ੍ਰੋਗਰਾਮਾਂ ਲਈ ਟਿਕਟਾਂ ਨੂੰ ਲੈ ਕੇ ਮਚੀ ਮਾਰਾ-ਮਾਰੀ ਦੇਸ਼ ਵਿਚ ਉਨ੍ਹਾਂ ਦੀ ਪ੍ਰਸਿੱਧੀ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ: ਖ਼ੂਨ ਹੋਇਆ ਚਿੱਟਾ, 2,000 ਰੁਪਏ ਲਈ ਪੁੱਤ ਨੇ ਪਿਓ ਨੂੰ ਦਿੱਤੀ ਦਰਦਨਾਕ ਮੌਤ

ਮੋਦੀ ਦੇ ਯਾਤਰਾ ਤੋਂ ਕੁਝ ਦਿਨ ਪਹਿਲਾਂ ਸੈਂਕੜੇ ਭਾਰਤੀ ਪ੍ਰਵਾਸੀ ਦੇਸ਼ ਦੀਆਂ ਪ੍ਰਮੁੱਖ ਥਾਵਾਂ ’ਤੇ ਇਕੱਠੇ ਹੋਏ ਅਤੇ ਉਨ੍ਹਾਂ ਦੇ ਸਮਰਥਨ ਵਿਚ ਨਾਅਰੇਬਾਜ਼ੀ ਕੀਤੀ। ਵਾਸ਼ਿੰਗਟਨ ਡੀ. ਸੀ. ਅਤੇ ਨੇੜਲੇ ਇਲਾਕਿਆਂ ਵਿਚ ਏਕਤਾ ਦਾ ਸੰਦੇਸ਼ ਫੈਲਾਉਣ ਲਈ ਸੈਂਕੜੇ ਭਾਰਤੀ-ਅਮਰੀਕੀ ਰਾਸ਼ਟਰੀ ਸਮਾਰਕ ਨੇੜੇ ਇਕੱਠੇ ਹੋਏ। ਉਨ੍ਹਾਂ ਕਿਹਾ ਕਿ ਉਹ ਸ਼ਹਿਰ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਅਤੇ ਪਹਿਲੀ ਮਹਿਲਾ ਜਿਲ ਬਾਈਡੇਨ ਦੇ ਸੱਦੇ ’ਤੇ 21 ਤੋਂ 24 ਜੂਨ ਤੱਕ ਅਮਰੀਕਾ ਦੀ ਯਾਤਰਾ ਕਰਨਗੇ। ‘ਮੋਦੀ-ਮੋਦੀ’ ਅਤੇ ਭਾਰਤ-ਅਮਰੀਕਾ ਦੋਸਤੀ ਦੇ ਨਾਅਰੇ ਲਗਾਉਂਦੇ ਹੋਏ, ਭਾਰਤੀ-ਅਮਰੀਕੀਆਂ ਨੇ ਇਤਿਹਾਸਕ ਲਿੰਕਨ ਮੈਮੋਰੀਅਲ ਵੱਲ ਇਕ ਘੰਟੇ ਤੋਂ ਵੱਧ ਸਮੇਂ ਤੱਕ ਮਾਰਚ ਕੀਤਾ, ਜਿਥੇ ਕੁਝ ਲੋਕਾਂ ਨੇ ਅਚਾਨਕ ਨੱਚਣਾ ਸ਼ੁਰੂ ਕਰ ਦਿੱਤਾ। ਇਸੇ ਤਰ੍ਹਾਂ ਦੇ ਦ੍ਰਿਸ਼ ਅਮਰੀਕਾ ਵਿਚ ਕਈ ਪ੍ਰਸਿੱਧ ਸਥਾਨਾਂ ’ਤੇ ਵੀ ਦਿਖਾਈ ਦਿੱਤੇ। ਉਦਯੋਗਪਤੀ ‘ਇੰਡੀਆਸਪੋਰਾ’ ਦੇ ਸੰਸਥਾਪਕ ਐੱਮ.ਆਰ. ਰੰਗਾਸਵਾਮੀ ਨੇ ਕਿਹਾ ਕਿ ਇਹ ਮੋਦੀ ਦਾ ਜਾਦੂ ਹੈ।

ਇਹ ਵੀ ਪੜ੍ਹੋ: ਮੈਰੀ ਮਿਲਬੇਨ ਅਮਰੀਕਾ 'ਚ PM ਮੋਦੀ ਦੇ ਪ੍ਰੋਗਰਾਮਾਂ 'ਚ ਕਰੇਗੀ ਪਰਫਾਰਮ, ਅਦਾਕਾਰਾ ਨੇ ਜਤਾਈ ਖੁਸ਼ੀ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News