ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ''ਚ ਸੰਗਤਾਂ ਦਾ ਆਇਆ ਹੜ੍ਹ

05/08/2022 10:07:53 PM

ਰੋਮ (ਕੈਂਥ) - ਇਟਲੀ 'ਚ ਰਹਿ ਰਹੀ ਸਿੱਖ ਸੰਗਤ ਨੂੰ 2 ਸਾਲ ਕੋਵਿਡ-19 ਦਾ ਸੰਤਾਪ ਹੰਢਾਉਣ ਤੋਂ ਬਾਅਦ ਇਟਲੀ ਸਰਕਾਰ ਵੱਲੋਂ ਗੁਰੂ ਸਾਹਿਬ ਨਾਲ ਸਬੰਧਿਤ ਨਗਰ ਕੀਰਤਨ ਸਜਾਉਣ ਦੀ ਇਜਾਜ਼ਤ ਮਿਲੀ ਹੈ, ਜਿਸ ਨਾਲ ਸਿੱਖ ਸੰਗਤ ਨੂੰ ਹੁਣ ਇਟਲੀ ਭਰ ਵਿੱਚ ਨਗਰ ਕੀਰਤਨਾਂ 'ਚ ਸ਼ਮੂਲੀਅਤ ਕਰਕੇ ਸੁਭਾਗਾ ਸਮਾਂ ਪ੍ਰਾਪਤ ਹੋ ਰਿਹਾ ਹੈ। ਗੁਰੂ ਦੀਆਂ ਇਨ੍ਹਾਂ ਖੁਸ਼ੀਆਂ ਨੂੰ ਪ੍ਰਾਪਤ ਕਰਨ ਹਿੱਤ ਹੀ ਲਾਸੀ ਸੂਬੇ ਦੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਪੁਨਤੀਨੀਆ ਵਿਖੇ ਗੁਰਦੁਆਰਾ ਸਿੰਘ ਸਭਾ ਵੱਲੋਂ ਇਟਲੀ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਪੰਥ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

PunjabKesari

ਇਹ ਵੀ ਪੜ੍ਹੋ :- ਅਚਾਨਕ ਯੂਕ੍ਰੇਨ ਪਹੁੰਚੇ ਕੈਨੇਡਾ ਦੇ PM ਟਰੂਡੋ ਤੇ ਅਮਰੀਕੀ ਰਾਸ਼ਟਰਪਤੀ ਦੀ ਪਤਨੀ ਜਿਲ ਬਾਈਡੇਨ

ਇਸ ਮੌਕੇ ਆਰੰਭੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪੰਰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿੱਚ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਮਨਦੀਪ ਸਿੰਘ ਹੀਰਾਂਵਾਲੀਆ ਦੇ ਜਥੇ ਨੇ ਆਪਣੀ ਬੁਲੰਦ ਤੇ ਦਮਦਾਰ ਆਵਾਜ਼ ਵਿੱਚ ਮਹਾਨ ਸਿੱਖ ਧਰਮ ਦੇ ਲਾਸਾਨੀ ਕੁਰਬਾਨੀਆਂ ਨਾਲ ਭਰੇ ਇਤਿਹਾਸ ਸੰਗਤ ਨੂੰ ਸਰਵਣ ਕਰਵਾਇਆ। ਜਥੇ ਵੱਲੋਂ ਆਪਣੀਆਂ ਢਾਡੀ ਵਾਰਾਂ ਨਾਲ ਕੇਸਰੀ ਦਸਤਾਰਾਂ ਤੇ ਦੁਪੱਟਿਆਂ ਨਾਲ ਭਰੇ ਪੰਡਾਲ ਨੂੰ ਸੁਣਾਏ ਗੌਰਵਮਈ ਸਿੱਖ ਇਤਿਹਾਸ ਨਾਲ ਭਾਵੁਕਤਾ ਭਰੇ ਮਨ ਵਿੱਚ "ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ" ਦੇ ਜੈਕਾਰੇ ਗੂੰਜਣ ਲਗਾ ਦਿੱਤਾ।

PunjabKesari

ਉਪੰਰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਆਰੰਭ ਹੋਇਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਦੀ ਸੰਗਤ ਵਾਸਤੇ ਇਲਾਕੇ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਤੇ ਹੋਰ ਸਿੱਖ ਸੰਗਤ ਵੱਲੋਂ ਜੂਸ, ਟਿੱਕੀਆਂ, ਕੁਲਚੇ, ਆਈਸ ਕਰੀਮ, ਗੁਲਾਬ ਜਾਮਣ, ਚਾਹ ਪਕੌੜਾ-ਬਰੈੱਡ, ਫਲ ਤੇ ਗੁਰੂ ਦੇ ਹੋਰ ਬੇਅੰਤ ਲੰਗਰ ਵਰਤਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਨਗਰ ਕੀਰਤਨ ਵਿੱਚ ਵੱਧ-ਚੜ੍ਹ ਕੇ ਸੇਵਾ ਕਰਨ ਵਾਲੇ ਸਮੂਹ ਸੇਵਾਦਾਰਾਂ ਦਾ ਗੁਰੂ ਦੀ ਬਖਸਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਇਹ ਵੀ ਪੜ੍ਹੋ :- ਚਾਲੂ ਵਿੱਤੀ ਸਾਲ ’ਚ ਮੁੜ ਤੇਜ਼ ਰਫਤਾਰ ਨਾਲ ਦੌੜੇਗਾ ਕਮਰਸ਼ੀਅਲ ਵਾਹਨ ਉਦਯੋਗ : ਟਾਟਾ ਮੋਟਰਜ਼

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News