ਗਲਾਸਗੋ: ਕੌਂਸਲ ਜਨਰਲ ਆਫ਼ ਇੰਡੀਆ ਵੱਲੋਂ ਲਾਏ ਕੈਂਪ ਦਾ ਸੈਂਕੜੇ ਲੋਕਾਂ ਨੇ ਲਾਹਾ ਲਿਆ
Saturday, Apr 23, 2022 - 08:55 PM (IST)
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)-ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਭਾਰਤੀ ਭਾਈਚਾਰੇ ਦੀਆਂ ਸ਼ਿਕਾਇਤਾਂ ਨਿਵਾਰਣ, ਓ.ਸੀ.ਆਈ. ਕਾਰਡ, ਵੀਜ਼ਾ, ਪਾਸਪੋਰਟ ਨਾਲ ਸੰਬੰਧਤ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਹਿੰਦੂ ਮੰਦਰ ਗਲਾਸਗੋ ਵਿਖੇ ਕੌਂਸਲੇਟ ਜਨਰਲ ਆਫ ਇੰਡੀਆ ਐਡਿਨਬਰਾ ਵੱਲੋਂ ਵਿਸ਼ਾਲ ਕੈਂਪ ਲਗਾਇਆ ਗਿਆ। ਜਿਸ ਦੌਰਾਨ ਕੌਂਸਲ ਜਨਰਲ ਬਿਜੇ ਸੇਲਵਰਾਜ, ਕਾਉਂਸਲ ਕਾਉਂਸਲਰ ਸੱਤਿਆਵੀਰ ਸਿੰਘ, ਹੈੱਡ ਆਫ ਚਾਂਸਰੀ ਆਸਿਫ ਸਈਦ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
ਇਹ ਵੀ ਪੜ੍ਹੋ : ਜਾਪਾਨ 'ਚ ਸੈਲਾਨੀਆਂ ਨਾਲ ਭਰੀ ਕਿਸ਼ਤੀ ਡੁੱਬੀ, 26 ਲਾਪਤਾ
ਸਕਾਟਲੈਂਡ ਦੀ ਨਾਮਵਾਰ ਸੰਸਥਾ ਐਸੋਸੀਏਸ਼ਨ ਆਫ ਇੰਡੀਅਨ ਆਰਗੇਨਾਈਜੇਸ਼ਨਜ਼ ਵੱਲੋਂ ਦਿੱਤੇ ਵਡਮੁੱਲੇ ਸਾਥ ਨਾਲ ਨੇਪਰੇ ਚੜ੍ਹੇ ਇਸ ਕੈਂਪ ਦੌਰਾਨ ਸੈਂਕੜਿਆਂ ਦੀ ਤਾਦਾਦ 'ਚ ਦੂਰ-ਦੁਰਾਡੇ ਇਲਾਕਿਆਂ ਤੋਂ ਪਹੁੰਚ ਕੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ। ਕੌਂਸਲ ਜਨਰਲ ਆਫ ਇੰਡੀਆ ਦਫ਼ਤਰ ਵੱਲੋਂ ਗੱਲਬਾਤ ਕਰਦਿਆਂ ਸੱਤਿਆਵੀਰ ਸਿੰਘ ਨੇ ਕਿਹਾ ਕਿ ਭਾਰਤੀ ਭਾਈਚਾਰੇ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਰਹਿਣਾ ਉਨ੍ਹਾਂ ਦਾ ਕੰਮ ਵੀ ਹੈ ਤੇ ਫਰਜ਼ ਵੀ। ਉਨ੍ਹਾਂ ਲੋਕਾਂ ਨੂੰ ਯਕੀਨ ਦਿਵਾਇਆ ਕਿ ਉਹ ਕਿਸੇ ਵੀ ਸਮੇਂ ਬਿਨਾਂ ਝਿਜਕ ਦਫ਼ਤਰ ਨਾਲ ਰਾਬਤਾ ਕਾਇਮ ਕਰ ਸਕਦੇ ਹਨ।
ਇਹ ਵੀ ਪੜ੍ਹੋ : ਰੂਸੀ ਫੌਜੀਆਂ ਨੇ ਮਾਰੀਉਪੋਲ 'ਚ ਯੂਕ੍ਰੇਨੀ ਫੌਜ ਦੇ ਆਖ਼ਰੀ ਮਜ਼ਬੂਤ ਗੜ੍ਹ 'ਤੇ ਕੀਤਾ ਹਮਲਾ
ਐਸੋਸੀਏਸ਼ਨ ਆਫ ਇੰਡੀਅਨ ਆਰਗੇਨਾਈਜੇਸ਼ਨਜ਼ ਦੇ ਜਨਰਲ ਸਕੱਤਰ ਮਰਿਦੁਲਾ ਚਕਰਬਰਤੀ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਭਾਈਚਾਰੇ ਨਾਲ ਹਰ ਸਮੇਂ ਡਟ ਕੇ ਖੜ੍ਹਦੀ ਆ ਰਹੀ ਹੈ। ਉਨ੍ਹਾਂ ਕੌਂਸਲ ਜਨਰਲ ਆਫ ਇੰਡੀਆ ਐਡਿਨਬਰਾ ਦੇ ਸਮੂਹ ਸਟਾਫ ਅਤੇ ਆਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ 'ਚ ਵੀ ਅਜਿਹੇ ਕੈਂਪ ਸਮੇਂ-ਸਮੇਂ 'ਤੇ ਲਗਵਾਉਣ ਲਈ ਸਰਗਰਮ ਰਹਿਣਗੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਐੱਮ.ਐੱਸ.ਪੀ. ਸੰਦੇਸ਼ ਗੁਲਹਾਨੀ, ਏ.ਆਈ.ਓ. ਦੇ ਸੀਨੀਅਰ ਮੀਤ ਪ੍ਰਧਾਨ ਸੋਹਣ ਸਿੰਘ ਰੰਧਾਵਾ, ਉਪ ਪ੍ਰਧਾਨ ਅੰਮ੍ਰਿਤਪਾਲ ਕੌਸ਼ਲ (ਐੱਮ ਬੀ ਈ), ਮੀਤ ਪ੍ਰਧਾਨ ਬਖਸ਼ੀਸ਼ ਸਿੰਘ ਦੀਹਰੇ, ਹਿੰਦੂ ਮੰਦਿਰ ਗਲਾਸਗੋ ਦੇ ਕਮੇਟੀ ਮੈਂਬਰ ਐਂਡਰਿਊ ਲਾਲ, ਅਚਾਰੀਆ ਮੇਧਨੀਪਤਿ ਮਿਸ਼ਰ ਆਦਿ ਸਮੇਤ ਭਾਰੀ ਗਿਣਤੀ 'ਚ ਭਾਈਚਾਰੇ ਦੀਆਂ ਸਖਸ਼ੀਅਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ : ਟਵਿੱਟਰ ਨੇ ਜਲਵਾਯੂ ਪਰਿਵਰਤਨ 'ਤੇ ਵਿਗਿਆਨ ਦਾ ਖੰਡਨ ਕਰਨ ਵਾਲੇ ਵਿਗਿਆਪਨਾਂ 'ਤੇ ਲਾਈ ਰੋਕ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ