ਹੰਗਰੀ ਨੇ ਯੂ. ਕੇ. ਲਈ ਹਵਾਈ ਆਵਾਜਾਈ ਮੁੜ ਕੀਤੀ ਸ਼ੁਰੂ

01/06/2021 11:19:50 AM

ਬੁਡਾਪੇਸਟ- ਹੰਗਰੀ ਬੁੱਧਵਾਰ ਤੋਂ ਬ੍ਰਿਟੇਨ ਲਈ ਹਵਾਈ ਆਵਾਜਾਈ ਨੂੰ ਮੁੜ ਸ਼ੁਰੂ ਕਰ ਜਾ ਰਿਹਾ ਹੈ। ਹੰਗਰੀ ਸਰਕਾਰ ਦੇ ਬੁਲਾਰੇ ਜੋਲਟਨ ਕੋਵਾਕਸ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ, "6 ਜਨਵਰੀ ਨੂੰ ਗ੍ਰੇਟ ਬ੍ਰਿਟੇਨ ਅਤੇ ਉੱਤਰੀ ਆਇਰਲੈਂਡ ਤੋਂ ਆਉਣ ਵਾਲੀਆਂ ਉ਼ਡਾਣਾਂ ਲਈ ਹੰਗਰੀ ਦੇ ਹਵਾਈ ਅੱਡਿਆਂ ਨੂੰ ਫਿਰ ਤੋਂ ਖੋਲ੍ਹ ਦਿੱਤਾ ਜਾਵੇਗਾ।"

ਜ਼ਿਕਰਯੋਗ ਹੈ ਕਿ ਬ੍ਰਿਟੇਨ ਵਿਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਸਾਹਮਣੇ ਆਉਣ ਦੇ ਬਾਅਦ ਹੰਗਰੀ ਨੇ 22 ਦਸੰਬਰ ਨੂੰ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਪਾਬੰਦੀ ਲਗਾ ਦਿੱਤੀ ਸੀ। 

ਦੱਸ ਦਈਏ ਕਿ ਬ੍ਰਿਟੇਨ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧਣ ਦੇ ਬਾਅਦ ਤਾਲਾਬੰਦੀ ਲਾਗੂ ਕਰ ਦਿੱਤੀ ਗਈ ਹੈ ਤੇ ਹੋਰ ਪਾਬੰਦੀਆਂ ਨੂੰ ਵੀ ਸਖ਼ਤ ਕਰ ਦਿੱਤਾ ਗਿਆ ਹੈ। ਇਸੇ ਤਹਿਤ ਯੂ. ਕੇ. ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਮੰਗਲਵਾਰ ਨੂੰ ਕਿਹਾ ਕਿ ਦੂਜੇ ਦੇਸ਼ਾਂ ਤੋਂ ਬ੍ਰਿਟੇਨ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਕੋਰੋਨਾ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਪਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਬਾਰੇ ਵਿਚ ਵਿਸਥਾਰਤ ਜਾਣਕਾਰੀ ਜਲਦੀ ਹੀ ਜਾਰੀ ਕੀਤੀ ਜਾਵੇਗੀ। 


Lalita Mam

Content Editor

Related News