ਉੱਤਰੀ ਫਿਲੀਪੀਨਜ਼ ''ਚ ਤੂਫਾਨ ''ਕੋਮਪਾਸੂ'' ਦਾ ਕਹਿਰ, ਹੁਣ ਤੱਕ 30 ਲੋਕਾਂ ਦੀ ਮੌਤ

Thursday, Oct 14, 2021 - 05:33 PM (IST)

ਉੱਤਰੀ ਫਿਲੀਪੀਨਜ਼ ''ਚ ਤੂਫਾਨ ''ਕੋਮਪਾਸੂ'' ਦਾ ਕਹਿਰ, ਹੁਣ ਤੱਕ 30 ਲੋਕਾਂ ਦੀ ਮੌਤ

ਮਨੀਲਾ (ਯੂਐਨਆਈ): ਉੱਤਰੀ ਫਿਲੀਪੀਨਜ਼ ਵਿੱਚ ਕੋਮਪਾਸੂ ਤੂਫਾਨ ਕਾਰਨ ਘੱਟੋ ਘੱਟ 30 ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਨੈਸ਼ਨਲ ਡਿਜ਼ਾਸਟਰ ਮਿਟੀਗੇਸ਼ਨ ਐਂਡ ਮੈਨੇਜਮੈਂਟ ਕੌਂਸਲ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਇਸ ਤੂਫਾਨ ਕਾਰਨ 325 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ ਅਤੇ 10 ਸ਼ਹਿਰਾਂ ਨੂੰ ਬਿਜਲੀ ਦੀ ਕਟੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ 'ਚ ਮੁੜ ਵਧਿਆ ਕੋਵਿਡ-19 ਦਾ ਕਹਿਰ, ਰੋਜ਼ਾਨਾ ਸਾਹਮਣੇ ਆ ਰਹੇ ਰਿਕਾਰਡ ਮਾਮਲੇ 

ਖੇਤੀ ਸੈਕਟਰ ਨੂੰ 2.1 ਕਰੋੜ ਡਾਲਰ ਦਾ ਨੁਕਸਾਨ ਹੋਇਆ ਹੈ ਅਤੇ ਇਸ ਕਾਰਨ 50,040 ਘਰ ਨੁਕਸਾਨੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਤੂਫਾਨ ਕਾਰਨ 11 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਹੋਰ ਜ਼ਖਮੀ ਹੋਏ ਹਨ। ਉਨ੍ਹਾਂ ਦੀ ਅਜੇ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ। ਰਾਹਤ ਅਤੇ ਬਚਾਅ ਕਰਮਚਾਰੀਆਂ ਨੇ ਹੋਰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ ਅਤੇ ਪ੍ਰਭਾਵਿਤ ਇਲਾਕਿਆਂ ਤੋਂ 15,000 ਲੋਕਾਂ ਨੂੰ ਬਾਹਰ ਕੱਢਿਆ ਹੈ। ਇਸ ਤੂਫਾਨ ਦਾ ਅਸਰ ਹਾਂਗਕਾਂਗ 'ਤੇ ਵੀ ਪਿਆ ਹੈ ਜਿੱਥੇ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋਏ ਹਨ।

ਪੜ੍ਹੋ ਇਹ ਅਹਿਮ ਖਬਰ - ਅਫਗਾਨਿਸਤਾਨ ਤੋਂ 10 ਗੁਣਾ ਜ਼ਿਆਦਾ ਹਵਾਈ ਕਿਰਾਇਆ ਲੈ ਰਿਹਾ ਪਾਕਿ, ਤਾਲਿਬਾਨ ਨੇ ਦਿੱਤੀ 'ਬੈਨ' ਦੀ ਧਮਕੀ


author

Vandana

Content Editor

Related News