ਇਮਰਾਨ ਖ਼ਾਨ ਦੇ ਬਦਲੇ 'ਸੁਰ', ਕਿਹਾ-ਮੈਂ ਭਾਰਤ ਵਿਰੋਧੀ ਜਾਂ ਅਮਰੀਕਾ ਵਿਰੋਧੀ ਨਹੀਂ ਹਾਂ

Tuesday, Apr 05, 2022 - 10:49 AM (IST)

ਇਮਰਾਨ ਖ਼ਾਨ ਦੇ ਬਦਲੇ 'ਸੁਰ', ਕਿਹਾ-ਮੈਂ ਭਾਰਤ ਵਿਰੋਧੀ ਜਾਂ ਅਮਰੀਕਾ ਵਿਰੋਧੀ ਨਹੀਂ ਹਾਂ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਉਹ 'ਭਾਰਤ ਵਿਰੋਧੀ ਜਾਂ ਅਮਰੀਕਾ ਵਿਰੋਧੀ' ਜਾਂ ਕਿਸੇ ਹੋਰ ਦੇਸ਼ ਦੇ ਖ਼ਿਲਾਫ਼ ਨਹੀਂ ਹਨ ਅਤੇ ਉਹ ਸਾਰੇ ਦੇਸ਼ਾਂ ਨਾਲ ਆਪਸੀ ਸਨਮਾਨ 'ਤੇ ਆਧਾਰਿਤ ਚੰਗੇ ਸਬੰਧ ਚਾਹੁੰਦੇ ਹਨ। ਖਾਨ ਨੇ ਇਕ ਟੈਲੀਵਿਜ਼ਨ 'ਤੇ ਪ੍ਰਸਾਰਿਤ ਇਕ ਜਨਤਕ ਸੰਵਾਦ ਪ੍ਰੋਗਰਾਮ ਵਿਚ ਕਿਹਾ ਕਿ ਨੈਸ਼ਨਲ ਅਸੈਂਬਲੀ ਭੰਗ ਹੋਣ ਦੇ ਬਾਅਦ ਚੋਣਾਂ ਦੀ ਤਿਆਰੀ ਕਰਨ ਦੀ ਬਜਾਏ ਸੁਪਰੀਮ ਕੋਰਟ ਵੱਲ ਦੇਖਣ ਦੀ ਸੰਯੁਕਤ ਵਿਰੋਧੀ ਧਿਰ ਦੀ ਰਣਨੀਤੀ ਇਸ ਗੱਲ ਦਾ ਸੰਕੇਤ ਹੈ ਕਿ ਉਹ 'ਜਨਤਾ ਦੀ ਪ੍ਰਤੀਕਿਰਿਆ ਤੋਂ ਡਰਦਾ ਹੈ।'

ਇਹ ਵੀ ਪੜ੍ਹੋ: ਖ਼ਰਾਬ ਹਵਾ ’ਚ ਸਾਹ ਲੈ ਰਹੀ ਦੁਨੀਆ ਦੀ 99 ਫ਼ੀਸਦੀ ਆਬਾਦੀ, ਹਰ ਸਾਲ ਲਗਭਗ 70 ਲੱਖ ਲੋਕਾਂ ਦੀ ਮੌਤ: WHO

ਕਿਸੇ ਕਥਿਤ ਵਿਦੇਸ਼ੀ ਪੱਤਰ ਨੂੰ ਲੈ ਕੇ ਵਿਵਾਦ ਨਾਲ ਜੁੜੇ ਸਵਾਲ ਦੇ ਜਵਾਬ ਵਿਚ ਖਾਨ ਨੇ ਕਿਹਾ ਕਿ ਉਹ ਕਿਸੇ ਹੋਰ ਦੇਸ਼ ਦੇ ਖ਼ਿਲਾਫ਼ ਨਹੀਂ ਹਨ। 'ਡਾਨ' ਸਮਾਚਾਰ ਪੱਤਰ ਨੇ ਖਾਨ ਦੇ ਹਵਾਲੇ ਤੋਂ ਕਿਹਾ, 'ਮੈਂ ਕਿਸੇ ਦੇਸ਼ ਦੇ ਖ਼ਿਲਾਫ਼ ਨਹੀਂ ਹਾਂ। ਮੈਂ ਭਾਰਤ ਵਿਰੋਧੀ ਜਾਂ ਅਮਰੀਕਾ ਵਿਰੋਧੀ ਨਹੀਂ ਹਾਂ ਪਰ ਅਸੀਂ ਨੀਤੀਆਂ ਦੇ ਖ਼ਿਲਾਫ਼ ਹੋ ਸਕਦੇ ਹਾਂ। ਮੈਂ ਉਨ੍ਹਾਂ ਨਾਲ ਦੋਸਤੀ ਚਾਹੁੰਦਾ ਹਾਂ ਅਤੇ ਸਨਮਾਨ ਦੀ ਭਾਵਨਾ ਚਾਹੁੰਦਾ ਹੈ।' ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇਸ਼ਾਂ ਦੇ ਖ਼ਿਲਾਫ਼ ਹਨ ਜੋ ਦੂਜੇ ਪ੍ਰਭੂਸੱਤਾ ਦੇਸ਼ਾਂ ਦਾ ਨਿਰਾਦਰ ਕਰਦੇ ਹਨ ਅਤੇ ਸਿਰਫ਼ ਹੁਕਮ ਜਾਰੀ ਕਰਦੇ ਹਨ।

ਇਹ ਵੀ ਪੜ੍ਹੋ: ਭੂਮੱਧ ਸਾਗਰ 'ਚ ਕਿਸ਼ਤੀ ਪਲਟਣ ਕਾਰਨ 90 ਤੋਂ ਵੱਧ ਪ੍ਰਵਾਸੀਆਂ ਦੀ ਮੌਤ

ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਖਾਨ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਰਾਸ਼ਟਰਪਤੀ ਆਰਿਫ ਅਲਵੀ ਨੇ ਖਾਨ ਦੀ ਸਿਫਾਰਿਸ਼ 'ਤੇ ਹੇਠਲੇ ਸਦਨ ਨੂੰ ਭੰਗ ਕਰ ਦਿੱਤਾ ਸੀ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਵੱਲੋਂ ਬੇਭਰੋਸਗੀ ਮਤੇ ਨੂੰ ਖਾਰਜ ਕਰਨ ਅਤੇ ਬਾਅਦ ਵਿਚ ਸੰਸਦ ਨੂੰ ਭੰਗ ਕਰਨ ਦੇ ਮਾਮਲੇ ਵਿਚ ਸੁਣਵਾਈ ਇਕ ਦਿਨ ਲਈ ਮੁਲਤਵੀ ਕਰ ਦਿੱਤੀ। ਅਦਾਲਤ ਨੇ ਇਸ ਹਾਈ-ਪ੍ਰੋਫਾਈਲ ਮਾਮਲੇ ਵਿਚ "ਉਚਿਤ ਆਦੇਸ਼" ਦੇਣ ਦੀ ਗੱਲ ਕਹੀ।

ਇਹ ਵੀ ਪੜ੍ਹੋ: ਇਕਵਾਡੋਰ ਦੀ ਜੇਲ੍ਹ 'ਚ ਹੋਏ ਦੰਗੇ, 12 ਕੈਦੀਆਂ ਦੀ ਮੌਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News