ਸ਼ਾਂਤੀ ਸਥਾਪਨਾ ਲਈ ​​ਟਰੰਪ ਦੇ ਦ੍ਰਿਸ਼ਟੀਕੋਣ ਦੀ ਪ੍ਰਸ਼ੰਸਾ ਕਰਦਾ ਹਾਂ: ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ

Wednesday, Nov 06, 2024 - 07:00 PM (IST)

ਸ਼ਾਂਤੀ ਸਥਾਪਨਾ ਲਈ ​​ਟਰੰਪ ਦੇ ਦ੍ਰਿਸ਼ਟੀਕੋਣ ਦੀ ਪ੍ਰਸ਼ੰਸਾ ਕਰਦਾ ਹਾਂ: ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ

ਕੀਵ (ਏਜੰਸੀ)- ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਕਿਹਾ ਹੈ ਕਿ ਉਹ ਡੋਨਾਲਡ ਟਰੰਪ ਦੇ ‘ਤਾਕਤ ਰਾਹੀਂ ਸ਼ਾਂਤੀ ਕਾਇਮ ਕਰਨ’ ਦੇ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦੇ ਹਨ। ਜ਼ੇਲੇਂਸਕੀ ਦੀ ਇਹ ਟਿੱਪਣੀ ਅਜਿਹੇ ਸਮੇਂ 'ਚ ਆਈ ਹੈ ਜਦੋਂ ਅਮਰੀਕਾ 'ਚ ਡੋਨਾਲਡ ਟਰੰਪ ਨੇ ਰਾਸ਼ਟਰਪਤੀ ਚੋਣਾਂ ਵਿਚ ਜਿੱਤ ਦਰਜ ਕੀਤੀ ਹੈ। ਯੂਕ੍ਰੇਨ ਦੇ ਰਾਸ਼ਟਰਪਤੀ ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ, "ਮੈਨੂੰ ਸਤੰਬਰ ਵਿੱਚ ਰਾਸ਼ਟਰਪਤੀ ਟਰੰਪ ਨਾਲ ਹੋਈ ਸ਼ਾਨਦਾਰ ਮੁਲਾਕਾਤ ਯਾਦ ਹੈ, ਜਦੋਂ ਅਸੀਂ ਯੂਕ੍ਰੇਨ-ਅਮਰੀਕਾ ਰਣਨੀਤਕ ਸਾਂਝੇਦਾਰੀ, ਜਿੱਤ ਯੋਜਨਾ ਅਤੇ ਯੂਕ੍ਰੇਨ ਖਿਲਾਫ ਰੂਸ ਦੇ ਹਮਲੇ ਨੂੰ ਖਤਮ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ ਸੀ।"

ਇਹ ਵੀ ਪੜ੍ਹੋ: ਕੈਨੇਡਾ ਦੇ ਸਾਬਕਾ ਪੁਲਸ ਅਧਿਕਾਰੀ ਨੇ ਖੋਲ੍ਹੀ PM ਟਰੂਡੋ ਦੀ ਪੋਲ, ਕਰ ਦਿੱਤਾ ਵੱਡਾ ਖੁਲਾਸਾ

ਜ਼ੇਲੇਂਸਕੀ ਨੇ ਕਿਹਾ ਕਿ ਯੂਕ੍ਰੇਨ "ਆਪਸੀ ਲਾਭਦਾਇਕ ਸਿਆਸੀ ਅਤੇ ਆਰਥਿਕ ਸਹਿਯੋਗ ਨੂੰ ਵਿਕਸਤ ਕਰਨ ਵਿੱਚ ਦਿਲਚਸਪੀ ਰੱਖਦਾ ਹੈ, ਜਿਸ ਨਾਲ ਸਾਡੇ ਦੋਵਾਂ ਦੇਸ਼ਾਂ ਨੂੰ ਲਾਭ ਹੋਵੇਗਾ। ਅਸੀਂ ਰਾਸ਼ਟਰਪਤੀ ਟਰੰਪ ਦੀ ਨਿਰਣਾਇਕ ਅਗਵਾਈ ਵਿੱਚ ਇੱਕ ਮਜ਼ਬੂਤ ​​​​ਅਮਰੀਕੀ ਯੁੱਗ ਦੀ ਉਮੀਦ ਕਰਦੇ ਹਾਂ। ਮੈਂ ਵਿਸ਼ਵ ਮਾਮਲਿਆਂ ਵਿੱਚ ਸ਼ਕਤੀ ਪ੍ਰਦਰਸ਼ਨ ਰਾਹੀਂ ਸ਼ਾਂਤੀ ਸਥਾਪਨਾ ਦੇ ਦ੍ਰਿਸ਼ਟੀਕੋਣ ਪ੍ਰਤੀ ਰਾਸ਼ਟਰਪਤੀ ਟਰੰਪ ਦੀ ਵਚਨਬੱਧਤਾ ਦੀ ਪ੍ਰਸ਼ੰਸਾ ਕਰਦਾ ਹਾਂ। ਇਹ ਬਿਲਕੁਲ ਉਹ ਸਿਧਾਂਤ ਹੈ, ਜੋ ਯੂਕ੍ਰੇਨ ਵਿੱਚ ਵਿਹਾਰਕ ਸ਼ਾਂਤੀ ਲਿਆ ਸਕਦਾ ਹੈ। ਮੈਨੂੰ ਉਮੀਦ ਹੈ ਕਿ ਅਸੀਂ ਮਿਲ ਕੇ ਇਸ ਨੂੰ ਲਾਗੂ ਕਰਾਂਗੇ।''

ਇਹ ਵੀ ਪੜ੍ਹੋ: ਵਿਸ਼ਵ ਨੇਤਾਵਾਂ ਨੇ ਡੋਨਾਲਡ ਟਰੰਪ ਨੂੰ ਇਤਿਹਾਸਕ ਚੋਣ ਜਿੱਤ 'ਤੇ ਦਿੱਤੀ ਵਧਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News