ਬ੍ਰਿਟੇਨ ਦੇ PM ਰਿਸ਼ੀ ਸੁਨਕ ਵੀ ਹੋਏ ਬਚਪਨ 'ਚ ਨਸਲਵਾਦ ਦਾ ਸ਼ਿਕਾਰ, ਪਹਿਲੀ ਵਾਰ ਬਿਆਨ ਕੀਤਾ ਦਰਦ

Monday, Feb 05, 2024 - 11:23 AM (IST)

ਬ੍ਰਿਟੇਨ ਦੇ PM ਰਿਸ਼ੀ ਸੁਨਕ ਵੀ ਹੋਏ ਬਚਪਨ 'ਚ ਨਸਲਵਾਦ ਦਾ ਸ਼ਿਕਾਰ, ਪਹਿਲੀ ਵਾਰ ਬਿਆਨ ਕੀਤਾ ਦਰਦ

ਲੰਡਨ (ਭਾਸ਼ਾ) : ਬ੍ਰਿਟੇਨ ਦੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕਿਹਾ ਕਿ ਉਨ੍ਹਾਂ ਨੇ ਬਚਪਨ ਵਿਚ ‘ਨਸਲਵਾਦ’ ਮਹਿਸੂਸ ਕੀਤਾ ਅਤੇ ਉਨ੍ਹਾਂ ਦੇ ਮਾਪਿਆਂ ਨੇ ਉਨ੍ਹਾਂ ਨੂੰ ਡ੍ਰਾਮਾ ਕਲਾਸਾਂ ਲਈ ਭੇਜਿਆ, ਤਾਂਕਿ ਉਹ ਹੋਰ ਬੱਚਿਆਂ ਵਾਂਗ 'ਚੰਗੀ ਤਰ੍ਹਾਂ ਬੋਲ' ਸਕਣ। ਆਈ.ਟੀ.ਵੀ. ਨਿਊਜ਼ ਨਾਲ ਗੱਲ ਕਰਦੇ ਹੋਏ ਸੁਨਕ ਨੇ ਕਿਹਾ ਕਿ ਉਨ੍ਹਾਂ ਦੇ ਮਾਪੇ ਇਸ ਗੱਲ ਲਈ ਦ੍ਰਿੜ ਸਨ ਕਿ ਉਨ੍ਹਾਂ ਨੂੰ ਦੂਜੇ ਬੱਚਿਆਂ ਦੇ ਅਨੁਕੂਲ ਹੋਣਾ ਚਾਹੀਦਾ ਹੈ ਅਤੇ ਚੰਗੀ ਤਰ੍ਹਾਂ ਬੋਲਣਾ ਚਾਹੀਦਾ ਹੈ। ਸੁਨਕ ਨੇ ਦੱਸਿਆ ਕਿ ਇਸ ਦੇ ਲਈ ਉਨ੍ਹਾਂ ਦੇ ਮਾਪਿਆਂ ਨੇ ਉਨ੍ਹਾਂ ਨੂੰ ਵਾਧੂ ਡਰਾਮਾ ਕਲਾਸਾਂ ਵਿਚ ਭੇਜਿਆ।

ਇਹ ਵੀ ਪੜ੍ਹੋ: ਵੱਡੀ ਗਿਣਤੀ ’ਚ ਪ੍ਰਵਾਸੀ ਛੱਡ ਰਹੇ ਹਨ ਕੈਨੇਡਾ, ਪਹੁੰਚਣ ਦੇ 3 ਤੋਂ 7 ਸਾਲਾਂ ਦੇ ਵਿਚਕਾਰ ਦੇਸ਼ ਛੱਡਣ ਦੀ ਸੰਭਾਵਨਾ ਜ਼ਿਆਦਾ

ਸੁਨਕ ਨੇ ਆਪਣੇ ਛੋਟੇ ਭੈਣਾਂ-ਭਰਾਵਾਂ ਨੂੰ ਬੋਲੇ ਗਏ ਮਾੜੇ ਸ਼ਬਦਾਂ ਦੇ ਦਰਦ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਨਸਲਵਾਦ ਦੁਖ ਦਿੰਦਾ ਹੈ ਅਤੇ ਤਕਲੀਫ ਪਹੁੰਚਾਉਂਦਾ ਹੈ, ਜੋ ਹੋਰ ਚੀਜ਼ਾਂ ਨਹੀਂ ਪਹੁੰਚਾਉਂਦੀਆਂ। ਸੁਨਕ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਨੇ ਜੋ ਅਨੁਭਵ ਕੀਤਾ ਹੈ ਉਹ ਉਨ੍ਹਾਂ ਦੇ ਬੱਚਿਆਂ ਨਾਲ ਨਹੀਂ ਹੋਵੇਗਾ। ਆਪਣੀ ਭਾਰਤੀ ਵਿਰਾਸਤ ਬਾਰੇ ਚਰਚਾ ਕਰਦਿਆਂ ਸੁਨਕ ਨੇ ਕਿਹਾ ਕਿ ਉਨ੍ਹਾਂ ਦੇ ਮਾਤਾ-ਪਿਤਾ ਚਾਹੁੰਦੇ ਸਨ ਕਿ ਉਹ ਅਤੇ ਉਨ੍ਹਾਂ ਦੇ ਭੈਣ-ਭਰਾ (ਇੱਕ ਭਰਾ ਅਤੇ ਭੈਣ) ਦੂਜੇ ਲੋਕਾਂ ਦੇ ਅਨੁਕੂਲ ਹੋਣ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਮਾਂ ਖਾਸ ਤੌਰ ’ਤੇ ਸੁਚੇਤ ਸੀ ਕਿ ਉਨ੍ਹਾਂ ਦੇ ਬੱਚੇ ਕਿਵੇਂ ਬੋਲਦੇ ਹਨ। ਉਨ੍ਹਾਂ ਕਿਹਾ ਕਿ ਮੇਰੀ ਮਾਂ ਜਿਨ੍ਹਾਂ ਚੀਜ਼ਾਂ ਬਾਰੇ ਬਹੁਤ ਜਨੂੰਨੀ ਸੀ, ਉਨ੍ਹਾਂ ਵਿਚੋਂ ਇਕ ਇਹ ਸੀ ਕਿ ਉਹ ਉਚਾਰਨ 'ਤੇ ਜ਼ੋਰ ਦਿੱਤੇ ਬਿਨਾਂ ਸਹੀ ਢੰਗ ਨਾਲ ਗੱਲਬਾਤ ਕਰ ਸਕੇਣ। ਸੁਨਕ ਨੇ ਕਿਹਾ ਕਿ ਨਸਲਵਾਦ ਦਾ ਕੋਈ ਵੀ ਰੂਪ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ।

ਇਹ ਵੀ ਪੜ੍ਹੋ: ਵੋਟ ਫ਼ੀਸਦੀ ਘਟੀ ਤਾਂ ਨੀਂਦ 'ਚੋਂ ਜਾਗੀ ਬ੍ਰਿਟੇਨ ਦੀ ਲੇਬਰ ਪਾਰਟੀ, ਕਿਹਾ- ਅਸੀਂ ਭਾਰਤੀ ਵੋਟਰਾਂ ਨੂੰ ਸਾਲਾਂ ਤੋਂ ਹਲਕੇ 'ਚ ਲਿਆ

ਇੱਥੇ ਦੱਸ ਦੇਈਏ ਕਿ ਸਾਲ 2022 ਵਿੱਚ ਸੁਨਕ ਨੇ ਉਦੋਂ ਇਤਿਹਾਸ ਰਚਿਆ ਜਦੋਂ ਦੀਵਾਲੀ ਵਾਲੇ ਦਿਨ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦਾ ਨਵਾਂ ਨੇਤਾ ਚੁਣੇ ਜਾਣ ਤੋਂ ਬਾਅਦ ਰਾਜਾ ਚਾਰਲਸ III ਨੇ ਉਨ੍ਹਾਂ ਨੂੰ ਭਾਰਤੀ ਮੂਲ ਦੇ ਪਹਿਲੇ ਵਿਅਕਤੀ ਦੇ ਰੂਪ ਵਿਚ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਨਿਯੁਕਤ ਕੀਤਾ। ਹਿੰਦੂ ਧਰਮ ਦੇ ਪੈਰੋਕਾਰ 43 ਸਾਲਾ ਸੁਨਕ 210 ਸਾਲਾਂ ਵਿੱਚ ਸਭ ਤੋਂ ਘੱਟ ਉਮਰ ਦੇ ਬ੍ਰਿਟਿਸ਼ ਪ੍ਰਧਾਨ ਮੰਤਰੀ ਹਨ। ਉਹ ਬ੍ਰਿਟੇਨ ਵਿੱਚ ਭਾਰਤੀ ਮੂਲ ਦੇ ਪਹਿਲੇ ਹਿੰਦੂ ਪ੍ਰਧਾਨ ਮੰਤਰੀ ਵੀ ਹਨ।

ਇਹ ਵੀ ਪੜ੍ਹੋ: 2018 ਤੋਂ ਹੁਣ ਤੱਕ ਵਿਦੇਸ਼ਾਂ 'ਚ 403 ਭਾਰਤੀ ਵਿਦਿਆਰਥੀਆਂ ਦੀ ਮੌਤ, ਕੈਨੇਡਾ 'ਚ ਸਭ ਤੋਂ ਵੱਧ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News