ਮੈਨੂੰ ਨੋਬਲ ਪੁਰਸਕਾਰ ਮਿਲਣਾ ਹੀ ਚਾਹੀਦਾ ਹੈ : ਟਰੰਪ
Wednesday, Dec 03, 2025 - 03:55 AM (IST)
ਨਿਊਯਾਰਕ/ਵਾਸ਼ਿੰਗਟਨ (ਭਾਸ਼ਾ) - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਟਕਰਾਅ ਨੂੰ ਰੋਕਣ ਦੇ ਆਪਣੇ ਦਾਅਵੇ ਨੂੰ ਮੁੜ ਦੁਹਰਾਇਆ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਲੱਗਭਗ 8 ਯੁੱਧ/ਟਕਰਾਅ ਖਤਮ ਕਰਵਾਏ ਹਨ ਅਤੇ ਇਸ ਲਈ ਉਨ੍ਹਾਂ ਨੂੰ ਨੋਬਲ ਪੁਰਸਕਾਰ ਦਿੱਤਾ ਹੀ ਜਾਣਾ ਚਾਹੀਦਾ ਹੈ। ਕੈਬਨਿਟ ਮੀਟਿੰਗ ਵਿਚ ਰੂਸ-ਯੂਕ੍ਰੇਨ ਯੁੱਧ ਦਾ ਹਵਾਲਾ ਦਿੰਦੇ ਹੋਏ ਅਮਰੀਕੀ ਰਾਸ਼ਟਰਪਤੀ ਨੇ ਕਿਹਾ, ‘ਅਸੀਂ 8 ਯੁੱਧ ਖਤਮ ਕਰਵਾਏ ਅਤੇ ਹੁਣ ਅਸੀਂ ਇਕ ਹੋਰ ਖਤਮ ਕਰਵਾਉਣ ਜਾ ਰਹੇ ਹਾਂ।’
