ਕੁਲਭੂਸ਼ਣ ਜਾਧਵ ਨੂੰ ਅਪੀਲ ਦਾ ਅਧਿਕਾਰ ਦੇਣ ਵਾਲਾ ਬਿਲ ਪਾਕਿਸਤਾਨੀ ਸੀਨੇਟ ’ਚ ਪੇਸ਼
Saturday, Jun 26, 2021 - 02:15 AM (IST)
ਇਸਲਾਮਾਬਾਦ - ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਅਪੀਲ ਦਾ ਅਧਿਕਾਰ ਪ੍ਰਦਾਨ ਕਰਨ ਲਈ ਕੌਮਾਂਤਰੀ ਕੋਰਟ (ਆਈ. ਸੀ. ਜੇ.) ਸਮੀਖਿਆ ਅਤੇ ਮੁੜ ਵਿਚਾਰ ਬਿਲ 10 ਜੂਨ ਨੂੰ ਨੈਸ਼ਨਲ ਅਸੈਂਬਲੀ ਵਿਚ ਪਾਸ ਕਰਨ ਤੋਂ ਬਾਅਦ ਵੀਰਵਾਰ ਨੂੰ ਸੀਨੇਟ ਵਿਚ ਪੇਸ਼ ਕੀਤਾ ਗਿਆ। ਰਿਪੋਰਟ ਮੁਤਾਬਕ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਲੀ ਮੁਹੰਮਦ ਖਾਨ ਨੇ ਸਦਨ ਵਿਚ ਬਿਲ ਪੇਸ਼ ਕੀਤਾ, ਜਿਸ ਤੋਂ ਬਾਅਦ ਸੀਨੇਟ ਦੇ ਪ੍ਰਧਾਨ ਸਾਦਿਕ ਸੰਜਰਾਣੀ ਨੇ ਬਿੱਲ ਨੂੰ ਕਾਨੂੰਨ ਅਤੇ ਨਿਆਂ ’ਤੇ ਸਥਾਈ ਕਮੇਟੀ ਕੋਲ ਭੇਜ ਦਿੱਤਾ। ਇਹ ਬਿੱਲ ਕੌਮਾਂਤਰੀ ਕੋਰਟ ਦੇ ਫੈਸਲੇ ਨੂੰ ਪ੍ਰਭਾਵੀ ਬਣਾਉਣ ਲਈ ਵਿਦੇਸ਼ੀ ਨਾਗਰਿਕ ਨੂੰ ਸਮੀਖਿਆ ਅਤੇ ਮੁੜ ਵਿਚਾਰ ਦੇ ਰੂਪ ਵਿਚ ਅਧਿਕਾਰ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰਦਾ ਹੈ। ਇਸਨੂੰ ਨੈਸ਼ਨਲ ਅਸੈਂਬਲੀ ਨੇ 10 ਜੂਨ ਨੂੰ 21 ਮੈਂਬਰੀ ਸਥਾਈ ਕਮੇਟੀ ਤੋਂ ਮਨਜ਼ੂਰੀ ਤੋਂ ਬਾਅਦ ਅਪਨਾਇਆ ਸੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ।