UAE ’ਚ ਡਰੋਨ ਹਮਲੇ ’ਚ ਮਾਰੇ ਗਏ 2 ਭਾਰਤੀਆਂ ਦੀ ਹੋਈ ਪਛਾਣ

Tuesday, Jan 18, 2022 - 03:26 PM (IST)

UAE ’ਚ ਡਰੋਨ ਹਮਲੇ ’ਚ ਮਾਰੇ ਗਏ 2 ਭਾਰਤੀਆਂ ਦੀ ਹੋਈ ਪਛਾਣ

ਅਬੂ ਧਾਬੀ (ਵਾਰਤਾ)- ਸੰਯੁਕਤ ਅਰਬ ਅਮੀਰਾਤ ਵਿਚ ਭਾਰਤੀ ਦੂਤਘਰ ਨੇ ਮੰਗਲਵਾਰ ਨੂੰ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਮੁਸਾਫਾ ਵਿਚ ਹੂਤੀ ਡਰੋਨ ਹਮਲੇ ਵਿਚ ਮਾਰੇ ਗਏ ਭਾਰਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਮ੍ਰਿਤਕ ਦੇਹਾਂ ਦੀ ਜਲਦ ਵਾਪਸੀ ਲਈ ਸਥਾਨਕ ਅਧਿਕਾਰੀਆਂ ਨਾਲ ਗੱਲਬਾਤ ਜਾਰੀ ਹੈ। ਭਾਰਤੀ ਦੂਤਘਰ ਵੱਲੋਂ ਜਾਰੀ ਕੀਤੇ ਗਏ ਟਵੀਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਹਮਲੇ ਵਿਚ ਜ਼ਖ਼ਮੀ ਹੋਏ 6 ਲੋਕਾਂ ਵਿਚ 2 ਭਾਰਤੀ ਵੀ ਸ਼ਾਮਲ ਹਨ। ਉਨ੍ਹਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਨਾਲ ਹੀ ਪੂਰੇ ਮਾਮਲੇ ਵਿਚ ਸਹਿਯੋਗ ਲਈ UAE ਸਰਕਾਰ, ਵਿਦੇਸ਼ ਮੰਤਰਾਲਾ ਅਤੇ ADNOC (ਅਬੂ ਧਾਬੀ ਨੈਸ਼ਨਲ ਆਇਲ ਕਾਰਪੋਰੇਸ਼ਨ) ਦਾ ਵੀ ਧੰਨਵਾਦ ਕੀਤਾ।

ਇਹ ਵੀ ਪੜ੍ਹੋ: ਸੰਪਤੀ ਦਾ ਬਿਓਰਾ ਨਾ ਦੇਣ 'ਤੇ ਪਾਕਿ ਦੇ 150 ਜਨਤਕ ਨੁਮਾਇੰਦਿਆਂ ਖ਼ਿਲਾਫ਼ ਚੋਣ ਕਮਿਸ਼ਨ ਦਾ ਵੱਡੀ ਕਾਰਵਾਈ

PunjabKesari

ਭਾਰਤੀ ਰਾਜਦੂਤ ਨੇ ਟਵੀਟ ਕੀਤਾ, '17 ਜਨਵਰੀ ਨੂੰ ਹੋਏ ਹਮਲੇ 'ਚ ਮਾਰੇ ਗਏ 2 ਭਾਰਤੀ ਨਾਗਰਿਕਾਂ ਦੀ ਪਛਾਣ ਹੋ ਗਈ ਹੈ। ਭਾਰਤੀ ਰਾਜਦੂਤ ਦੇ ਅਧਿਕਾਰੀ ਉਨ੍ਹਾਂ ਦੇ ਪਰਿਵਾਰ ਦੇ ਸੰਪਰਕ ਵਿਚ ਹਨ। ਮ੍ਰਿਤਕ ਦੇਹਾਂ ਦੀ ਜਲਦ ਵਾਪਸੀ  ਲਈ ਰਾਜਦੂਤ ਐਡਨੋਕ ਅਤੇ ਯੂ.ਏ.ਈ. ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਹਮਲੇ ਵਿਚ ਜ਼ਖ਼ਮੀ ਹੋਏ 6 ਵਿਚੋਂ 2 ਭਾਰਤੀ ਨਾਗਰਿਕ ਹਨ। ਇਲਾਜ ਤੋਂ ਬਾਅਦ ਬੀਤੀ ਰਾਤ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਅਸੀਂ UAE ਸਰਕਾਰ ਅਤੇ ADNOC ਸਮੂਹ ਦਾ ਉਹਨਾਂ ਦੇ ਸਮਰਥਨ ਲਈ ਧੰਨਵਾਦ ਕਰਦੇ ਹਾਂ। ਇਹ ਡਰੋਨ ਹਮਲਾ ਮੁਹੰਮਦ ਬਿਨ ਜਾਏਦ ਸ਼ਹਿਰ ਦੇ ਨੇੜੇ ਮੁਸਾਫਾ ਵਿਚ ਹੋਇਆ ਸੀ। ਇਸ ਹਮਲੇ ਵਿਚ 2 ਭਾਰਤੀਆਂ ਤੋਂ ਇਲਾਵਾ 1 ਪਾਕਿਸਤਾਨੀ ਨਾਗਰਿਕ ਵੀ ਮਾਰਿਆ ਗਿਆ ਸੀ। ਹੂਤੀ ਬਾਗੀਆਂ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। 

ਇਹ ਵੀ ਪੜ੍ਹੋ: ਅਮਰੀਕਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਮੁੰਡਿਆਂ ਦੀ ਮੌਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News