ਭਗਤ ਸਿੰਘ ਦੇ ਨਾਂ ''ਤੇ ਚੌਕ ਦਾ ਨਾਂ ਰੱਖਣ ਦੀ ਪਟੀਸ਼ਨ ਫਿਰ ਕੀਤੀ ਗਈ ਦਾਖਲ

02/23/2018 11:46:51 AM

ਲਾਹੌਰ (ਬਿਊਰੋ)— ਪਾਕਿਸਤਾਨ ਵਿਚ ਲਾਹੌਰ ਸ਼ਹਿਰ ਦੇ ਸ਼ਾਦਮਾਨ ਚੌਕ ਦਾ ਨਾਂ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਅਤੇ ਉਨ੍ਹਾਂ ਦੀ ਮੂਰਤੀ ਲਗਾਉਣ ਦੀ ਮੰਗ ਨੂੰ ਲੈ ਕੇ ਲਾਹੌਰ ਹਾਈ ਕੋਰਟ ਵਿਚ ਇਕ ਹੋਰ ਪਟੀਸ਼ਨ ਦਾਖਲ ਕੀਤੀ ਗਈ ਹੈ। ਬ੍ਰਿਟਿਸ਼ ਸ਼ਾਸਕਾਂ ਨੇ ਸ਼ਾਦਮਾਨ ਚੌਕ 'ਤੇ ਹੀ ਭਗਤ ਸਿੰਘ ਨੂੰ ਉਨ੍ਹਾਂ ਦੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨਾਲ 23 ਮਾਰਚ, 1931 ਨੂੰ ਫਾਂਸੀ ਦਿੱਤੀ ਸੀ। ਇਹ ਪਟੀਸ਼ਨ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਨੇ ਦਾਇਰ ਕੀਤੀ ਹੈ। ਬੁੱਧਵਾਰ ਨੂੰ ਪਟੀਸ਼ਨ ਦੀ ਸੁਣਵਾਈ ਦੌਰਾਨ ਲਾਹੌਰ ਹਾਈ ਕੋਰਟ ਨੂੰ ਦੱਸਿਆ ਗਿਆ ਕਿ ਅਜਿਹੀ ਹੀ ਇਕ ਹੋਰ ਐਪਲੀਕੇਸ਼ਨ ਉਨ੍ਹਾਂ ਸਾਹਮਣੇ ਪੈਂਡਿੰਗ ਹੈ। ਇਸ 'ਤੇ ਜਸਟਿਸ ਸ਼ਾਹਿਦ ਜਮੀਲ ਖਾਨ ਨੇ ਦੋਹਾਂ ਪਟੀਸ਼ਨਾਂ ਦਾ ਸੰਗ੍ਰਹਿ ਕਰਨ ਦਾ ਆਦੇਸ਼ ਦਿੱਤਾ। ਇਸ ਮਾਮਲੇ 'ਤੇ ਅਗਲੀ ਸੁਣਵਾਈ 5 ਮਾਰਚ ਨੂੰ ਹੋਵੇਗੀ।