IED ਧਮਾਕੇ ''ਚ ਕਬਾਇਲੀ ਮੁਖੀ ਸਣੇ 3 ਲੋਕਾਂ ਦੀ ਮੌਤ! ਵਾਨਾ ਦੇ ਬਾਜ਼ਾਰ ''ਚ ਪੈ ਗਈਆਂ ਭਾਜੜਾਂ

Monday, May 18, 2026 - 05:58 PM (IST)

IED ਧਮਾਕੇ ''ਚ ਕਬਾਇਲੀ ਮੁਖੀ ਸਣੇ 3 ਲੋਕਾਂ ਦੀ ਮੌਤ! ਵਾਨਾ ਦੇ ਬਾਜ਼ਾਰ ''ਚ ਪੈ ਗਈਆਂ ਭਾਜੜਾਂ

ਪੇਸ਼ਾਵਰ : ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਤੋਂ ਇਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਵਿਅਸਤ ਬਾਜ਼ਾਰ ਵਿਚ ਹੋਏ ਆਈਈਡੀ (IED) ਧਮਾਕੇ ਵਿਚ ਇਕ ਕਬਾਇਲੀ ਮੁਖੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ 'ਚ ਚਾਰ ਹੋਰ ਲੋਕ ਗੰਭੀਰ ਰੂਪ 'ਚ ਜ਼ਖਮੀ ਹੋਏ ਹਨ।

ਪੁਲਸ ਅਨੁਸਾਰ ਇਹ ਧਮਾਕਾ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਵਾਨਾ ਸ਼ਹਿਰ 'ਚ ਸਥਿਤ ਗੁਲਸ਼ਨ ਪਲਾਜ਼ਾ ਦੇ ਨੇੜੇ ਹੋਇਆ। ਜਿਸ ਸਮੇਂ ਇਹ ਧਮਾਕਾ ਹੋਇਆ, ਉਸ ਵੇਲੇ ਅਹਿਮਦਜ਼ਈ ਕਬੀਲੇ ਦੇ ਮੁਖੀ ਮਲਿਕ ਤਾਰਿਕ ਦਾ ਵਾਹਨ ਉੱਥੋਂ ਲੰਘ ਰਿਹਾ ਸੀ। ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਮਲਿਕ ਤਾਰਿਕ ਅਤੇ ਦੋ ਹੋਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਸ ਧਮਾਕੇ ਤੋਂ ਬਾਅਦ ਬਾਜ਼ਾਰ 'ਚ ਭਾਜੜ ਮਚ ਗਈ ਤੇ ਦਹਿਸ਼ਤ ਕਾਰਨ ਸਾਰੇ ਕਾਰੋਬਾਰੀ ਅਦਾਰੇ ਤੇ ਦੁਕਾਨਾਂ ਬੰਦ ਹੋ ਗਈਆਂ। ਸਥਾਨਕ ਪ੍ਰਸ਼ਾਸਨ ਤੇ ਬਚਾਅ ਟੀਮਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਸਥਾਨਕ ਆਗੂਆਂ ਨੇ ਇਸ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਸਰਕਾਰ ਤੋਂ ਸੁਰੱਖਿਆ ਨੀਤੀਆਂ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਹੈ।

ਇਸੇ ਸੂਬੇ ਦੇ ਬਾਜੌਰ ਜ਼ਿਲ੍ਹੇ 'ਚ ਇੱਕ ਹੋਰ ਘਟਨਾ ਵਾਪਰੀ ਹੈ, ਜਿੱਥੇ ਇੱਕ ਸ਼ੱਕੀ ਡਰੋਨ ਹਮਲੇ 'ਚ ਇੱਕੋ ਪਰਿਵਾਰ ਦੇ ਛੇ ਮੈਂਬਰ ਜ਼ਖਮੀ ਹੋ ਗਏ। ਇਹ ਹਮਲਾ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਜ਼ਖਮੀਆਂ ਨੂੰ ਇਲਾਜ ਲਈ ਖਾਰ ਦੇ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਫਿਲਹਾਲ ਇਨ੍ਹਾਂ ਦੋਵਾਂ ਹਮਲਿਆਂ ਦੀ ਕਿਸੇ ਵੀ ਅੱਤਵਾਦੀ ਸਮੂਹ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਹਾਲਾਂਕਿ, ਪਾਕਿਸਤਾਨੀ ਅਧਿਕਾਰੀਆਂ ਦਾ ਸ਼ੱਕ ਪਾਬੰਦੀਸ਼ੁਦਾ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) 'ਤੇ ਹੈ, ਜੋ ਨਵੰਬਰ 2022 'ਚ ਜੰਗਬੰਦੀ ਖਤਮ ਹੋਣ ਤੋਂ ਬਾਅਦ ਲਗਾਤਾਰ ਨਾਗਰਿਕਾਂ ਅਤੇ ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਪੁਲਸ ਵੱਲੋਂ ਇਨ੍ਹਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News