ਪਾਕਿਸਤਾਨ ''ਚ IED ਧਮਾਕਾ, 2 ਪੁਲਸ ਮੁਲਾਜ਼ਮਾਂ ਦੀ ਮੌਤ

Saturday, Aug 20, 2022 - 04:35 PM (IST)

ਪਾਕਿਸਤਾਨ ''ਚ IED ਧਮਾਕਾ, 2 ਪੁਲਸ ਮੁਲਾਜ਼ਮਾਂ ਦੀ ਮੌਤ

ਪੇਸ਼ਾਵਰ (ਏਜੰਸੀ)- ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲਿਆਂ ਦੀ ਤਾਜ਼ਾ ਘਟਨਾ ਵਿਚ ਇਕ ਪੁਲਸ ਚੌਕੀ ਨੂੰ ਅਤਿ ਆਧੁਨਿਕ ਵਿਸਫੋਟਕ ਯੰਤਰ (ਆਈ.ਈ.ਡੀ.) ਨਾਲ ਕੀਤੇ ਗਏ ਧਮਾਕੇ ਵਿਚ ਦੋ ਪੁਲਿਸ ਮੁਲਾਜ਼ਮ ਮਾਰੇ ਗਏ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਸ਼ੁੱਕਰਵਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਬਾਜੌਰ ਜ਼ਿਲ੍ਹੇ ਦੀ ਡਾਮਾ ਡੋਲਾ ਤਹਿਸੀਲ ਵਿੱਚ ਇੱਕ ਪੁਲਸ ਚੌਕੀ ਦੇ ਨੇੜੇ ਆਈ.ਈ.ਡੀ. ਧਮਾਕਾ ਕੀਤਾ, ਜਿਸ ਵਿੱਚ ਮੌਕੇ 'ਤੇ ਹੀ 2 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਾਰੇ ਗਏ ਪੁਲਸ ਮੁਲਾਜ਼ਮਾਂ ਦੀ ਪਛਾਣ ਹੌਲਦਾਰ ਸਈਦ ਅਹਿਮਦ ਅਤੇ ਕਾਂਸਟੇਬਲ ਇਨਯਾਤੁਰ ਰਹਿਮਾਨ ਵਜੋਂ ਹੋਈ ਹੈ।

ਪੁਲਸ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਧਮਾਕੇ ਦੀ ਨਿੰਦਾ ਕੀਤੀ ਹੈ ਅਤੇ ਮਾਰੇ ਗਏ ਪੁਲਸ ਕਰਮਚਾਰੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਮਾਮਲੇ ਦੀ ਰਿਪੋਰਟ ਤਲਬ ਕਰਦਿਆਂ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। 


author

cherry

Content Editor

Related News