ਜੇ ਮੈਂ ਅਮਰੀਕਾ ਦਾ ਰਾਸ਼ਟਰਪਤੀ ਹੁੰਦਾ ਤਾਂ ਈਰਾਨ ਨੇ ਇਜ਼ਰਾਈਲ 'ਤੇ ਹਮਲਾ ਨਾ ਕੀਤਾ ਹੁੰਦਾ: ਡੋਨਾਲਡ ਟਰੰਪ
Monday, Apr 15, 2024 - 09:44 AM (IST)
ਵਾਸ਼ਿੰਗਟਨ (ਰਾਜ ਗੋਗਨਾ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਜ਼ਰਾਈਲ ਵਿਰੁੱਧ ਈਰਾਨ ਦੇ ਬਦਲੇ ਦੀ ਨਿੰਦਾ ਕੀਤੀ ਹੈ। ਸੋਸ਼ਲ ਮੀਡੀਆ 'ਤੇ ਟਰੰਪ ਨੇ ਕਿਹਾ, 'ਜੇ ਮੈਂ ਅਮਰੀਕਾ ਦਾ ਰਾਸ਼ਟਰਪਤੀ ਹੁੰਦਾ ਤਾਂ ਇਜ਼ਰਾਈਲ 'ਤੇ ਹਮਲਾ ਨਾ ਹੁੰਦਾ। ਇਜ਼ਰਾਈਲ ਦੇ ਹਮਲੇ ਨੂੰ ਰੋਕਣ ਦੀ ਲੋੜ ਸੀ।' ਟਰੰਪ ਨੇ ਇਜ਼ਰਾਈਲ ਦਾ ਸਮਰਥਨ ਕਰਨ ਵਾਲੇ ਸੰਦੇਸ਼ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀ ਆਲੋਚਨਾ ਕੀਤੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਬ੍ਰਿਟੇਨ 'ਚ 5 ਭਾਰਤੀਆਂ ਨੂੰ 122 ਸਾਲ ਦੀ ਜੇਲ੍ਹ, ਭਾਰਤੀ ਨੌਜਵਾਨ ਦਾ ਹੀ ਕੀਤਾ ਸੀ ਕਤਲ
ਟਰੰਪ ਨੇ ਕਿਹਾ, 'ਇਰਾਨ ਹਮਲੇ 'ਤੇ ਬਾਈਡੇਨ ਦਾ ਰਾਸ਼ਟਰੀ ਸੰਬੋਧਨ ਪਹਿਲਾਂ ਹੀ ਰਿਕਾਰਡ ਕਰ ਲਿਆ ਗਿਆ ਸੀ। ਹੁਣ ਰਿਕਾਰਡ ਕੀਤੇ ਭਾਸ਼ਣ ਸੁਣਨ ਦਾ ਸਮਾਂ ਹੀ ਨਹੀਂ ਹੈ। ਹੋ ਸਕਦਾ ਹੈ ਕਿ ਹੁਣ ਬਾਈਡੇਨ ਦੇ ਸਲਾਹਕਾਰ ਉਨ੍ਹਾਂ ਨੂੰ ਪਹਿਲਾਂ ਤੋਂ ਰਿਕਾਰਡ ਕੀਤੇ ਭਾਸ਼ਣਾਂ ਨੂੰ ਪ੍ਰਸਾਰਿਤ ਨਾ ਕਰਨ ਲਈ ਮਣਾ ਲੈਣ।' ਟਰੰਪ ਨੇ ਅੱਗੇ ਕਿਹਾ ਅਮਰੀਕਾ ਇਜ਼ਰਾਈਲ ਦਾ ਸਮਰਥਨ ਕਰਦਾ ਹੈ ਅਤੇ ਮੈਂ ਕਹਿਣਾ ਚਾਹੁੰਦਾ ਹਾਂ, 'ਪ੍ਰਮਾਤਮਾ ਇਜ਼ਰਾਈਲ ਦੇ ਲੋਕਾਂ ਦਾ ਭਲਾ ਕਰੇ।'
ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ; ਸੁਨਹਿਰੀ ਭਵਿੱਖ ਲਈ 9 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ, ਟਰੱਕ ਨੇ ਦਰੜਿਆ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।