ਬ੍ਰਿਟੇਨ ਨੇ ਪਾਬੰਦੀਆਂ ਤੋਂ ਬਚਣ ਲਈ ਰੂਸ ਨੂੰ ਦਿੱਤਾ ਅਹਿਮ ''ਸੁਝਾਅ''

03/27/2022 4:38:54 PM

ਲੰਡਨ (ਵਾਰਤਾ): ਯੂਕ੍ਰੇਨ 'ਤੇ ਫ਼ੌਜੀ ਕਾਰਵਾਈ ਤੋਂ ਬਾਅਦ ਵੱਖ-ਵੱਖ ਦੇਸ਼ਾਂ ਦੀਆਂ ਪਾਬੰਦੀਆਂ ਦਾ ਸਾਹਮਣਾ ਕਰ ਰਹੇ ਰੂਸ ਨੂੰ ਬ੍ਰਿਟੇਨ ਨੇ ਇਨ੍ਹਾਂ ਪਾਬੰਦੀਆਂ ਤੋਂ ਬਚਣ ਦਾ ਉਪਾਅ ਦੱਸਿਆ ਹੈ।ਬ੍ਰਿਟੇਨ ਨੇ ਕਿਹਾ ਹੈ ਕਿ ਜੇਕਰ ਰੂਸ ਯੂਕ੍ਰੇਨ ਤੋਂ ਆਪਣੀਆਂ ਫ਼ੌਜਾਂ ਨੂੰ ਹਟਾ ਲੈਂਦਾ ਹੈ ਤਾਂ ਉਸ 'ਤੇ ਲਗਾਈਆਂ ਗਈਆਂ ਪਾਬੰਦੀਆਂ ਹਟਾ ਲਈਆਂ ਜਾਣਗੀਆਂ। ਬ੍ਰਿਟੇਨ ਦੀ ਵਿਦੇਸ਼ ਸਕੱਤਰ ਲਿਜ਼ ਟਰਸ ਨੇ ਐਤਵਾਰ ਨੂੰ ਟੈਲੀਗ੍ਰਾਫ ਨੂੰ ਦਿੱਤੇ ਇੰਟਰਵਿਊ 'ਚ ਕਿਹਾ ਕਿ ਯੂਕ੍ਰੇਨ ਤੋਂ ਫ਼ੌਜਾਂ ਦੀ ਵਾਪਸੀ ਤੋਂ ਬਾਅਦ ਹੀ ਰੂਸ ਖ਼ਿਲਾਫ਼ ਪਾਬੰਦੀਆਂ ਹਟਾਈਆਂ ਜਾਣਗੀਆਂ। ਜੇਕਰ ਰੂਸ ਅਜਿਹਾ ਕਰਦਾ ਹੈ ਤਾਂ ਉਸ ਨੂੰ ਭਵਿੱਖ ਵਿਚ ਵੀ ਅਜਿਹੀ ਕੋਈ ਕਾਰਵਾਈ ਨਾ ਕਰਨ ਦੀ ਵਚਨਬੱਧਤਾ ਦਿਖਾਉਣੀ ਪਵੇਗੀ, ਨਹੀਂ ਤਾਂ ਉਸ ਨੂੰ ਮੁੜ ਪਾਬੰਦੀਆਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਵਪਾਰਕ ਅਦਾਰਿਆਂ 'ਤੇ ਪਾਬੰਦੀਆਂ ਲਾਈਆਂ ਜਾਣਗੀਆਂ। 

ਪੜ੍ਹੋ ਇਹ ਅਹਿਮ ਖ਼ਬਰ- ਬਾਈਡੇਨ ਦਾ ਰੂਸੀ ਰਾਸ਼ਟਰਪਤੀ 'ਤੇ ਤਿੱਖਾ ਹਮਲਾ, ਕਿਹਾ- 'ਪੁਤਿਨ ਸੱਤਾ 'ਚ ਨਹੀਂ ਰਹਿ ਸਕਦੇ'

ਬੀਬੀਸੀ ਮੁਤਾਬਕ ਹੁਣ ਤੱਕ ਅਮਰੀਕਾ, ਬ੍ਰਿਟੇਨ ਅਤੇ ਯੂਰਪੀ ਸੰਘ ਨੇ 1000 ਤੋਂ ਵੱਧ ਰੂਸੀ ਨਾਗਰਿਕਾਂ ਅਤੇ ਵਪਾਰਕ ਅਦਾਰਿਆਂ ਖ਼ਿਲਾਫ਼ ਪਾਬੰਦੀਆਂ ਲਗਾਈਆਂ ਹਨ।ਬ੍ਰਿਟੇਨ ਦੇ ਵਿਦੇਸ਼ ਸਕੱਤਰ ਨੇ ਕਿਹਾ ਕਿ ਜੇਕਰ ਰੂਸ ਗੱਲਬਾਤ ਨੂੰ ਲੈ ਕੇ ਗੰਭੀਰਤਾ ਦਿਖਾਉਂਦਾ ਹੈ ਤਾਂ ਯੂਕ੍ਰੇਨ ਵੀ ਇਸ ਦੇ ਲਈ ਤਿਆਰ ਹੈ ਪਰ ਮੈਨੂੰ ਨਹੀਂ ਲੱਗਦਾ ਕਿ ਹਾਲੇ ਦੋਵੇਂ ਵਾਰਤਾ ਲਈ ਤਿਆਰ ਹਨ, ਇਸ ਲਈ ਹੁਣ ਪਾਬੰਦੀਆਂ ਸਖ਼ਤ ਕਰਨ ਦੀ ਲੋੜ ਹੈ। ਉਹਨਾਂ ਨੇ ਕਿਹਾ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਖ਼ਿਲਾਫ਼ 2014 ਵਿੱਚ ਹੋਰ ਵੀ ਪਾਬੰਦੀਆਂ ਲਗਾਈਆਂ ਜਾਣੀਆਂ ਚਾਹੀਦੀਆਂ ਸਨ ਜਦੋਂ ਉਹਨਾਂ ਨੇ ਕ੍ਰੀਮੀਆ ਨੂੰ ਆਪਣੇ ਨਾਲ ਮਿਲਾ ਲਿਆ ਸੀ। 

ਪੜ੍ਹੋ ਇਹ ਅਹਿਮ ਖ਼ਬਰ- ਅਫਗਾਨਿਸਤਾਨ ਦੇ ਕੰਧਾਰ 'ਚ 500 ਗ੍ਰੈਜੂਏਟ ਪੁਲਸ ਬਲਾਂ 'ਚ ਹੋਏ ਸ਼ਾਮਲ 

ਰੂਸ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਢੰਗਾਂ ਦੀ ਵਰਤੋਂ ਕਰਨੀ ਜ਼ਰੂਰੀ ਹੈ ਅਤੇ ਪਾਬੰਦੀਆਂ ਕਾਫ਼ੀ ਪ੍ਰਭਾਵਸ਼ਾਲੀ ਹਨ। ਇਹ ਪਾਬੰਦੀਆਂ ਪੂਰੀ ਤਰ੍ਹਾਂ ਜੰਗਬੰਦੀ ਦੀ ਸਥਿਤੀ ਵਿੱਚ ਹੀ ਖ਼ਤਮ ਹੋਣੀਆਂ ਚਾਹੀਦੀਆਂ ਹਨ ਅਤੇ ਅਜਿਹੀਆਂ ਕਾਰਵਾਈਆਂ ਨੂੰ ਨਾ ਦੁਹਰਾਉਣ ਦੀ ਵਚਨਬੱਧਤਾ ਵੀ ਜ਼ਰੂਰੀ ਹੈ। ਬ੍ਰਿਟੇਨ ਦੇ ਵਿਦੇਸ਼ ਸਕੱਤਰ ਦਾ ਇਹ ਬਿਆਨ ਅਮਰੀਕਾ ਦੇ ਵਿਦੇਸ਼ ਮੰਤਰੀ ਐਂਥਨੀ ਬਲਿੰਕਨ ਨਾਲ ਕਾਫੀ ਮਿਲਦਾ ਜੁਲਦਾ ਹੈ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਰੂਸ 'ਤੇ ਲਗਾਈਆਂ ਗਈਆਂ ਪਾਬੰਦੀਆਂ ਸਥਾਈ ਨਹੀਂ ਹਨ।


Vandana

Content Editor

Related News