'ਜੇਕਰ ਨਹੀਂ ਪਾਇਆ ਮਾਸਕ ਤਾਂ ਲਾਇਆ ਜਾਵੇਗਾ ਲਾਕਡਾਊਨ'
Friday, Apr 23, 2021 - 08:55 PM (IST)
ਇਸਲਾਮਾਬਾਦ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਕੋਰੋਨਾ ਇਨਫੈਕਸ਼ਨ ਨੂੰ ਰੋਕਣ ਲਈ ਮਾਸਕ ਪਾਉਣ ਅਤੇ ਨਿਯਮਾਂ ਦਾ ਪਾਲਣ ਕਰਨ। ਅਜਿਹਾ ਨਾ ਕਰਨ 'ਤੇ ਲਾਕਡਾਊਨ ਦਾ ਸਾਹਮਣਾ ਕਰਨਾ ਪਵੇਗਾ। ਇਸ ਦਰਮਿਆਨ, ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ 144 ਪੀੜਤਾਂ ਦਾ ਮੌਤ ਹੋ ਗਈ ਅਤੇ 5870 ਨਵੇਂ ਮਰੀਜ਼ ਸਾਹਮਣੇ ਆਏ। ਹੁਣ ਤੱਕ ਕੁੱਲ ਸੱਤ ਲੱਖ 84 ਹਜ਼ਾਰ ਤੋਂ ਵਧੇਰੇ ਇਨਫੈਕਟਿਡ ਪਾਏ ਗਏ ਹਨ ਅਤੇ 16 ਹਜ਼ਾਰ 842 ਪੀੜਤਾਂ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ-ਆਸੂਸ ਨੇ ਭਾਰਤ 'ਚ ਲਾਂਚ ਕੀਤਾ ਲੈਪਟਾਪ, ਜਾਣੋਂ ਕੀਮਤ ਤੇ ਸਪੈਸੀਫਿਕੇਸ਼ਨਸ
ਇਮਰਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਕੋਰੋਨਾ ਨੂੰ ਰੋਕਣ ਲਈ ਬਣਾਏ ਗਏ ਨਿਯਮਾਂ ਦਾ ਪਾਲਣ ਕਰਨ। ਅਸੀਂ ਉਸ ਤਰ੍ਹਾਂ ਦਾ ਕਦਮ ਨਹੀਂ ਚੁੱਕਣਾ ਚਾਹੁੰਦੇ ਜਿਵੇਂ ਭਾਰਤ 'ਚ ਚੁੱਕਿਆ ਜਾ ਰਿਹਾ ਹੈ। ਇਸ ਦਾ ਮਤਲਬ ਲਾਕਡਾਊਨ ਲਾਉਣਾ ਹੈ। ਮਹਾਮਾਰੀ ਨਾਲ ਨਜਿੱਠਣ ਲਈ ਗਠਿਤ ਨੈਸ਼ਨਲ ਕਾਰਡੀਨੇਸ਼ਨ ਕਮੇਟੀ ਤੋਂ ਬਾਅਦ ਇਮਰਾਨ ਨੇ ਦੱਸਿਆ ਕਿ ਦੇਸ਼ 'ਚ ਇਨਫੈਕਸ਼ਨ ਦੀ ਰੋਕਥਾਮ ਲਈ ਨਿਯਮਾਂ ਦਾ ਪਾਲਣ ਕਰਵਾਉਣ ਲਈ ਫੌਜ ਨੂੰ ਪੁਲਸ ਦੀ ਮਦਦ ਕਰਨ ਨੂੰ ਕਿਹਾ ਗਿਆ ਹੈ।
ਇਹ ਵੀ ਪੜ੍ਹੋ-'ਪਹਿਲੇ ਵਿਸ਼ਵ ਯੁੱਧ 'ਚ ਮਾਰੇ ਗਏ ਭਾਰਤੀ ਫੌਜੀਆਂ ਨੂੰ ਕਦੇ ਯਾਦ ਨਹੀਂ ਰੱਖਿਆ ਗਿਆ'
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।