''ਵੋਟ ਕਿਸ ਨੂੰ ਪਾਈ'' ਪੁੱਛਣ ''ਤੇ ਹੋਵੇਗੀ 3 ਸਾਲ ਦੀ ਸਜ਼ਾ

Thursday, Jul 19, 2018 - 04:42 AM (IST)

''ਵੋਟ ਕਿਸ ਨੂੰ ਪਾਈ'' ਪੁੱਛਣ ''ਤੇ ਹੋਵੇਗੀ 3 ਸਾਲ ਦੀ ਸਜ਼ਾ

ਇਸਲਾਮਾਬਾਦ-ਪਾਕਿਸਤਾਨ ਵਿਚ 25 ਜੁਲਾਈ ਨੂੰ ਵੋਟਾਂ ਪੈ ਰਹੀਆਂ ਹਨ। ਪਾਕਿਸਤਾਨ ਚੋਣ ਕਮਿਸ਼ਨ ਨੇ ਇਸ ਸਬੰਧੀ ਇਕ ਹੁਕਮ ਜਾਰੀ ਕਰ ਕੇ ਕਿਹਾ ਹੈ ਕਿ ਜੇ ਕਿਸੇ ਨੇ ਕਿਸੇ ਕੋਲੋਂ ਇਹ ਪੁੱਛਿਆ ਕਿ ਉਸ ਨੇ ਕਿਸ ਨੂੰ ਵੋਟ ਪਾਈ ਹੈ ਤਾਂ 3 ਸਾਲ ਦੀ ਸਜ਼ਾ ਹੋਵੇਗੀ, ਨਾਲ ਹੀ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਹੋ ਸਕਦਾ ਹੈ। ਪਾਕਿਸਤਾਨ ਚੋਣ ਕਮਿਸ਼ਨ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਈ ਹੋਰ ਹਦਾਇਤਾਂ ਵੀ ਦਰਜ ਹਨ। ਕਈ ਕੰਮਾਂ 'ਤੇ ਪਾਬੰਦੀ ਲਾਈ ਗਈ ਹੈ। ਜੇ ਕਿਸੇ ਨੇ ਉਸ ਪਾਬੰਦੀ ਦੀ ਉਲੰਘਣਾ ਕੀਤੀ ਤਾਂ ਉਸ ਨੂੰ ਕੋਡ ਆਫ ਕੰਡਕਟ ਦਾ ਦੋਸ਼ੀ ਮੰਨਿਆ ਜਾਵੇਗਾ।


Related News