ਪਲਟ ਗਈ ਤੇਲ ਕੰਪਨੀ ਦੇ ਮੁਲਾਜ਼ਮਾਂ ਨੂੰ ਲਿਜਾ ਰਹੀ ਬੱਸ ! 12 ਦੀ ਮੌਤ, ਇਲਾਮ ''ਚ ਛਾਇਆ ਸੋਗ

Sunday, Nov 15, 2026 - 05:06 PM (IST)

ਪਲਟ ਗਈ ਤੇਲ ਕੰਪਨੀ ਦੇ ਮੁਲਾਜ਼ਮਾਂ ਨੂੰ ਲਿਜਾ ਰਹੀ ਬੱਸ ! 12 ਦੀ ਮੌਤ, ਇਲਾਮ ''ਚ ਛਾਇਆ ਸੋਗ

ਇੰਟਰਨੈਸ਼ਨਲ ਡੈਸਕ- ਅਮਰੀਕਾ ਨਾਲ ਜੰਗ 'ਚ ਫ਼ਸੇ ਇਰਾਨ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਇਲਾਮ ਸੂਬੇ 'ਚ ਸ਼ਨੀਵਾਰ ਦੇਰ ਰਾਤ ਨੂੰ ਤੇਲ ਅਤੇ ਗੈਸ ਕੰਪਨੀ ਦੇ ਕਰਮਚਾਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਦੇ ਪਲਟ ਜਾਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਰਾਨੀ ਸਰਕਾਰੀ ਮੀਡੀਆ ਅਨੁਸਾਰ, ਇਸ ਭਿਆਨਕ ਹਾਦਸੇ ਵਿੱਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ 16 ਹੋਰ ਜ਼ਖ਼ਮੀ ਹੋਏ ਹਨ।

ਇਰਾਨ ਦੀ ਸਰਕਾਰੀ ਨਿਊਜ਼ ਏਜੰਸੀ IRNA ਮੁਤਾਬਕ, ਇਹ ਹਾਦਸਾ ਇਰਾਕ ਦੀ ਸਰਹੱਦ ਨੇੜੇ ਅਬਦਾਨਾਨ ਅਤੇ ਦੇਹਲੋਰਾਨ ਕਾਉਂਟੀਆਂ ਵਿਚਕਾਰ ਸੜਕ 'ਤੇ ਉਸ ਸਮੇਂ ਵਾਪਰਿਆ, ਜਦੋਂ ਨੈਚੁਰਲ ਗੈਸ ਲਿਕਵਿਡਜ਼ (NGL) ਕੰਪਨੀ ਦੇ ਮੁਲਾਜ਼ਮਾਂ ਨੂੰ ਲਿਜਾ ਰਹੀ ਬੱਸ ਬੇਕਾਬੂ ਹੋ ਕੇ ਪਲਟ ਗਈ।

ਇਹ ਵੀ ਪੜ੍ਹੋ- 'ਸੁਪਰ' ਪਾਵਰਾਂ ਦੀ ਇਤਿਹਾਸਕ ਮੀਟਿੰਗ ! ਪਰਮਾਣੂ ਹਥਿਆਰਾਂ ਬਾਰੇ ਲਿਆ ਜਾ ਸਕਦੈ ਵੱਡਾ ਫ਼ੈਸਲਾ

ਅਬਦਾਨਾਨ ਕਾਉਂਟੀ ਦੇ ਗਵਰਨਰ ਬੇਹਜ਼ਾਦ ਨੂਰਮੁਹੰਮਦੀ ਨੇ ਦੱਸਿਆ ਕਿ ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ 32 ਕਰਮਚਾਰੀਆਂ ਵਾਲੀਆਂ 12 ਰੈਸਕਿਊ ਟੀਮਾਂ, 6 ਐਂਬੂਲੈਂਸਾਂ ਅਤੇ 6 ਰੈਸਕਿਊ ਵਾਹਨ ਮੌਕੇ 'ਤੇ ਭੇਜੇ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਇਲਾਮ, ਦੇਹਲੋਰਾਨ, ਦੇਜ਼ਫੁਲ ਅਤੇ ਅਬਦਾਨਾਨ ਦੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਕੁਝ ਜ਼ਖ਼ਮੀਆਂ ਦੀ ਹਾਲਤ ਬੇਹੱਦ ਗੰਭੀਰ ਹੋਣ ਕਾਰਨ ਮ੍ਰਿਤਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਫਿਲਹਾਲ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਇਰਾਨ 'ਚ ਸੜਕ ਸੁਰੱਖਿਆ ਦੀ ਸਥਿਤੀ ਕਾਫ਼ੀ ਚਿੰਤਾਜਨਕ ਹੈ। ਇਰਾਨੀ ਲੀਗਲ ਮੈਡੀਸਨ ਆਰਗੇਨਾਈਜ਼ੇਸ਼ਨ ਦੇ ਅੰਕੜਿਆਂ ਅਨੁਸਾਰ, ਮਾਰਚ ਤੱਕ ਪਿਛਲੇ 12 ਮਹੀਨਿਆਂ ਦੌਰਾਨ ਦੇਸ਼ 'ਚ ਸੜਕ ਹਾਦਸਿਆਂ ਕਾਰਨ ਲਗਭਗ 20,000 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News