''ਟਰੰਪ ਨੂੰ ਮਾਰਨ ਦਾ ਮਿਲਿਆ ਸੀ ਆਦੇਸ਼ !'' ਹਥਿਆਰਾਂ ਸਣੇ ਵ੍ਹਾਈਟ ਹਾਊਸ ਨੇੜਿਓਂ ਗ਼ੈਰ-ਕਾਨੂੰਨੀ ਪ੍ਰਵਾਸੀ ਗ੍ਰਿਫ਼ਤਾਰ

Saturday, Nov 07, 2026 - 11:43 AM (IST)

''ਟਰੰਪ ਨੂੰ ਮਾਰਨ ਦਾ ਮਿਲਿਆ ਸੀ ਆਦੇਸ਼ !'' ਹਥਿਆਰਾਂ ਸਣੇ ਵ੍ਹਾਈਟ ਹਾਊਸ ਨੇੜਿਓਂ ਗ਼ੈਰ-ਕਾਨੂੰਨੀ ਪ੍ਰਵਾਸੀ ਗ੍ਰਿਫ਼ਤਾਰ

ਵਾਸ਼ਿੰਗਟਨ (ਏਜੰਸੀ)- ਅਮਰੀਕੀ ਦੀ ਖੁਫੀਆ ਸੇਵਾ 'ਸੀਕ੍ਰੇਟ ਸਰਵਿਸ' ਨੇ ਰਾਸ਼ਟਰਪਤੀ ਦੇ ਸਰਕਾਰੀ ਨਿਵਾਸ ਅਤੇ ਦਫ਼ਤਰ 'ਵ੍ਹਾਈਟ ਹਾਊਸ' ਦੇ ਨੇੜੇ ਇੱਕ ਵਾਹਨ 'ਚੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਵਿਰੁੱਧ ਦੋਸ਼ ਤੈਅ ਕੀਤੇ ਹਨ। ਗ੍ਰਿਫ਼ਤਾਰ ਵਿਅਕਤੀ ਤੋਂ ਬੰਦੂਕਾਂ ਵੀ ਬਰਾਮਦ ਕੀਤੀਆਂ ਗਈਆਂ ਹਨ। 'ਸੀਕ੍ਰੇਟ ਸਰਵਿਸ' ਦੇ ਅਨੁਸਾਰ, ਸ਼ੱਕੀ ਨੇ ਦਾਅਵਾ ਕੀਤਾ ਕਿ ਉਸਨੂੰ ਅਜਿਹੀਆਂ ਅਵਾਜ਼ਾਂ ਸੁਣਾਈ ਦਿੰਦੀਆਂ ਸਨ, ਜੋ ਉਸ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਹੱਤਿਆ ਕਰਨ ਲਈ ਕਹਿੰਦੀਆਂ ਸਨ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਦੇ ਇੱਕ ਬਿਆਨ ਦੇ ਅਨੁਸਾਰ, 'ਸੀਕ੍ਰੇਟ ਸਰਵਿਸ' ਦੇ ਅਧਿਕਾਰੀਆਂ ਨੇ ਵੀਰਵਾਰ ਰਾਤ ਨੂੰ ਇੱਕ ਖੜ੍ਹੀ ਕਾਰ ਵਿੱਚ ਮੌਜੂਦ ਵਿਅਕਤੀਆਂ ਦੀਆਂ ਸ਼ੱਕੀ ਗਤੀਵਿਧੀਆਂ ਦੇਖੀਆਂ ਅਤੇ ਉਸ ਤੋਂ ਪੁੱਛਗਿੱਛ ਕੀਤੀ, ਜਿਸ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ: ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

PunjabKesari

ਅਮਰੀਕੀ ਅਧਿਕਾਰੀਆਂ ਦੇ ਅਨੁਸਾਰ, ਸ਼ੱਕੀ ਦੀ ਪਛਾਣ ਰੋਨੀ ਯੋਰਡ੍ਰਿਕਸ ਗੁਆਨੀਪਾ ਕ੍ਰਿਨੋਸ ਵਜੋਂ ਹੋਈ ਹੈ। ਉਸਨੇ ਕਿਹਾ ਕਿ ਉਸਨੂੰ ਅਜਿਹੀਆਂ ਅਵਾਜ਼ਾਂ ਸੁਣਾਈ ਦਿੰਦੀਆਂ ਸਨ, ਜੋ ਉਸ ਨੂੰ ਦੇਸ਼ ਦੀ ਰਾਜਧਾਨੀ ਵਾਸ਼ਿੰਗਟਨ ਜਾਣ ਅਤੇ ਰਾਸ਼ਟਰਪਤੀ ਟਰੰਪ ਦੀ ਹੱਤਿਆ ਕਰਨ ਲਈ ਕਹਿੰਦੀਆਂ ਸਨ। ਇਸ ਤੋਂ ਥੋੜ੍ਹੀ ਦੇਰ ਬਾਅਦ, ਅਧਿਕਾਰੀਆਂ ਨੂੰ ਪਤਾ ਲੱਗਾ ਕਿ ਸ਼ੱਕੀ ਜਿਸ ਗੱਡੀ ਵਿੱਚ ਬੈਠਾ ਸੀ, ਉਸ ਦੀ ਚੋਰੀ ਦੀ ਸ਼ਿਕਾਇਤ ਦਰਜ ਕਰਾਈ ਗਈ ਸੀ। ਉਸ ਕੋਲੋਂ 3 ਬੰਦੂਕਾਂ ਅਤੇ ਦਰਜਨਾਂ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਬਿਆਨ ਵਿੱਚ ਕ੍ਰਿਨੋਸ ਨੂੰ ਵੈਨੇਜ਼ੁਏਲਾ ਦਾ ਇੱਕ ਪ੍ਰਵਾਸੀ ਦੱਸਿਆ ਗਿਆ ਹੈ, ਜੋ ਮਾਰਚ 2024 ਵਿੱਚ ਟੈਕਸਾਸ ਰਾਹੀਂ ਅਮਰੀਕਾ ਵਿੱਚ ਦਾਖਲ ਹੋਇਆ ਸੀ ਅਤੇ ਦੇਸ਼ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਿਹਾ ਸੀ। ਗ੍ਰਹਿ ਮੰਤਰਾਲਾ ਨੇ ਕਿਹਾ ਕਿ ਕ੍ਰਿਨੋਸ ਵਿਰੁੱਧ ਦੋਸ਼ ਦਾਇਰ ਕੀਤੇ ਗਏ ਹਨ ਅਤੇ ਉਹ ਇਸ ਸਮੇਂ ਯੂਐਸ ਮਾਰਸ਼ਲ ਸਰਵਿਸ ਦੀ ਹਿਰਾਸਤ ਵਿੱਚ ਹੈ। ਵ੍ਹਾਈਟ ਹਾਊਸ ਨੇ ਇਸ ਮਾਮਲੇ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ: ਕੈਨੇਡਾ ਪੁਲਸ ਦੀ ਵੱਡੀ ਕਾਰਵਾਈ ; ਕਪਿਲ ਸ਼ਰਮਾ ਦੇ ਕੈਫੇ 'ਤੇ ਗੋਲੀਬਾਰੀ ਮਾਮਲੇ 'ਚ 2 ਨੌਜਵਾਨ ਗ੍ਰਿਫਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News