IMF ਨੇ ਪਾਕਿਸਤਾਨ ''ਤੇ ਕੱਸਿਆ ਸ਼ਿਕੰਜਾ, ਕਿਹਾ- ''ਜੇਕਰ ਪੈਸੇ ਚਾਹੀਦੇ ਹਨ ਤਾਂ ਕਰੋ ਇਹ 174 ਬਦਲਾਅ''
Sunday, Sep 27, 2026 - 08:12 AM (IST)
ਕਰਾਚੀ (ਇੰਟ.) : ਅੰਤਰਰਾਸ਼ਟਰੀ ਮੁਦਰਾ ਫੰਡ (ਆਈ. ਐੱਮ. ਐੱਫ.) ਨੇ ਆਰਥਿਕ ਤੰਗੀ ਨਾਲ ਜੂਝ ਰਹੇ ਪਾਕਿਸਤਾਨ ਨੂੰ ਵੱਡਾ ਝਟਕਾ ਦਿੱਤਾ ਹੈ। ਆਈ. ਐੱਮ. ਐੱਫ. ਨੇ ਸਾਫ਼-ਸਾਫ਼ ਕਿਹਾ ਹੈ ਕਿ 7 ਅਰਬ ਡਾਲਰ ਦੀ ਮਦਦ ਦੇ ਇਸ ਪ੍ਰੋਗਰਾਮ ਨੂੰ ਬਰਕਰਾਰ ਰੱਖਣ ਲਈ ਪਾਕਿਸਤਾਨ ਨੂੰ ਸੰਸਦ ਵਿਚ 174 ਵਿਧਾਨਕ ਸੋਧਾਂ ਪੇਸ਼ ਕਰਨੀਆਂ ਪੈਣਗੀਆਂ। ਪਾਕਿਸਤਾਨ ਦੇ ਵਿੱਤ ਸਕੱਤਰ ਇਮਦਾਦੁੱਲਾ ਬੋਸਲ ਨੇ ਨੈਸ਼ਨਲ ਅਸੈਂਬਲੀ ਦੀ ਵਿੱਤ ਅਤੇ ਮਾਲੀਆ ਸਬੰਧੀ ਸਥਾਈ ਕਮੇਟੀ ਨੂੰ ਸੂਚਿਤ ਕੀਤਾ ਕਿ ਆਈ. ਐੱਮ. ਐੱਫ. ਦੀਆਂ ਸ਼ਰਤਾਂ ਤਹਿਤ 174 ਸੋਧਾਂ ਨੂੰ ਪਾਸ ਕਰਵਾਇਆ ਜਾਣਾ ਹੈ।
ਇਹ ਵੀ ਪੜ੍ਹੋ : ਟ੍ਰੇਨ ਹਾਦਸੇ 'ਚ ਮਾਰੇ ਗਏ ਯਾਤਰੀ ਕੋਲ ਟਿਕਟ ਨਾ ਹੋਣ 'ਤੇ ਵੀ ਮਿਲੇਗਾ ਮੁਆਵਜ਼ਾ: ਸੁਪਰੀਮ ਕੋਰਟ
ਹਾਲਾਂਕਿ, ਉਨ੍ਹਾਂ ਕਿਹਾ ਕਿ ਇਨ੍ਹਾਂ ਸੋਧਾਂ ’ਤੇ ਅੰਤਿਮ ਫੈਸਲਾ ਲੈਣ ਦਾ ਅਧਿਕਾਰ ਪਾਕਿਸਤਾਨ ਦੀ ਸੰਸਦ ਕੋਲ ਹੀ ਹੋਵੇਗਾ। ਆਈ. ਐੱਮ. ਐੱਫ. ਦੀ ਚੌਥੀ ਸਮੀਖਿਆ ਮੀਟਿੰਗ ਦੌਰਾਨ ਪਾਕਿਸਤਾਨ ਦੇ ਆਰਥਿਕ ਸੁਧਾਰਾਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਇਸ ਵਿਚ ਮੁੱਖ ਤੌਰ ’ਤੇ ਟੈਕਸ ਪ੍ਰਣਾਲੀ ਵਿਚ ਵੱਡੇ ਬਦਲਾਅ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰੀ ਖਰਚੇ ਵਿਚ ਕਟੌਤੀ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਆਈ. ਐੱਮ. ਐੱਫ. ਵਿਚ ਪਾਕਿਸਤਾਨ ਦੀਆਂ ਘਾਟੇ ਵਿਚ ਚੱਲ ਰਹੀਆਂ ਬਿਜਲੀ ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਵੀ ਬਹਿਸ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਦੀ ਸਰਕਾਰ ਨੇ ਚੀਨੀ ਨੀਤੀ ਦੇ ਉਦਾਰੀਕਰਨ ਦਾ ਖਰੜਾ ਭੇਜਿਆ ਹੈ, ਜਿਸ ’ਤੇ ਤਿੰਨ ਸੂਬੇ ਸਹਿਮਤ ਹਨ ਜਦਕਿ ਇਕ ਨੇ ਇਤਰਾਜ਼ ਪ੍ਰਗਟਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
