ਇਟਲੀ ''ਚ ਪ੍ਰਵਾਸੀਆਂ ਖ਼ਿਲਾਫ਼ ਸੜਕਾਂ ''ਤੇ ਉਤਰੇ ਲੋਕ ! Go Back ਹੋਮ ਦੇ ਲੱਗੇ ਨਾਅਰੇ

Monday, Jun 15, 2026 - 05:04 PM (IST)

ਇਟਲੀ ''ਚ ਪ੍ਰਵਾਸੀਆਂ ਖ਼ਿਲਾਫ਼ ਸੜਕਾਂ ''ਤੇ ਉਤਰੇ ਲੋਕ ! Go Back ਹੋਮ ਦੇ ਲੱਗੇ ਨਾਅਰੇ

ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਵੱਧਦੀ ਗਿਣਤੀ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਤਹਿਤ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸਥਾਨਕ ਨਾਗਰਿਕਾਂ ਵੱਲੋਂ ਵਿਸ਼ਾਲ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਮੁਜ਼ਾਹਰਾਕਾਰੀਆਂ ਦਾ ਕਹਿਣਾ ਹੈ ਕਿ ਬੇਕਾਬੂ ਹੋਈ ਇਮੀਗ੍ਰੇਸ਼ਨ ਕਾਰਨ ਦੇਸ਼ ਦੇ ਸਰੋਤਾਂ, ਰੁਜ਼ਗਾਰ ਅਤੇ ਸੁਰੱਖਿਆ ਵਿਵਸਥਾ 'ਤੇ ਭਾਰੀ ਦਬਾਅ ਪੈ ਰਿਹਾ ਹੈ। ਰੋਸ ਪ੍ਰਦਰਸ਼ਨ ਦੌਰਾਨ ਲੋਕਾਂ ਨੇ ਹੱਥਾਂ ਵਿੱਚ ਤਖ਼ਤੀਆਂ ਅਤੇ ਬੈਨਰ ਫੜੇ ਹੋਏ ਸਨ, ਜਿਨ੍ਹਾਂ 'ਤੇ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਸਖ਼ਤ ਕਰਨ ਦੇ ਨਾਅਰੇ ਲਿਖੇ ਹੋਏ ਸਨ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-  ਅਮਰੀਕਾ-ਈਰਾਨ ਸਮਝੌਤੇ ਦੇ ਉਲਟ ਇਜ਼ਰਾਈਲ ਨੇ ਕਰ'ਤਾ ਵੱਡਾ ਐਲਾਨ

PunjabKesari

ਸਥਾਨਕ ਲੋਕਾਂ ਦੀ ਮੰਗ ਹੈ ਕਿ ਸਮੁੰਦਰੀ ਅਤੇ ਜ਼ਮੀਨੀ ਰਸਤਿਆਂ ਰਾਹੀਂ ਹੋਣ ਵਾਲੀ ਗੈਰ-ਕਾਨੂੰਨੀ ਘੁਸਪੈਠ ਨੂੰ ਤੁਰੰਤ ਰੋਕਿਆ ਜਾਵੇ। ਨੌਕਰੀਆਂ ਅਤੇ ਸਮਾਜਿਕ ਸੁਰੱਖਿਆ ਦੇ ਮਾਮਲੇ ਵਿੱਚ ਸਥਾਨਕ ਨਾਗਰਿਕਾਂ ਨੂੰ ਪਹਿਲ ਦਿੱਤੀ ਜਾਵੇ। ਰੋਮ ਦੀਆਂ ਸੜਕਾਂ 'ਤੇ ਹੋਏ ਵਿਸ਼ਾਲ ਪ੍ਰਦਰਸ਼ਨ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ। ਦੂਜੇ ਪਾਸੇ ਸਰਕਾਰੀ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਸਰਕਾਰ ਸਥਾਨਕ ਲੋਕਾਂ ਦੀਆਂ ਚਿੰਤਾਵਾਂ ਤੋਂ ਜਾਣੂ ਹੈ ਅਤੇ ਯੂਰਪੀਅਨ ਯੂਨੀਅਨ ਨਾਲ ਮਿਲ ਕੇ ਇਮੀਗ੍ਰੇਸ਼ਨ ਸੰਕਟ ਦਾ ਇੱਕ ਸਥਾਈ ਅਤੇ ਸੰਤੁਲਿਤ ਹੱਲ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਨ ਇਸ ਵਿਸ਼ਾਲ ਰੋਸ ਮੁਜ਼ਾਹਰੇ ਨੇ ਇਟਲੀ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਇਮੀਗ੍ਰੇਸ਼ਨ ਦੇ ਮੁੱਦੇ ਨੂੰ ਚਰਚਾ ਵਿੱਚ ਲਿਆ ਦਿੱਤਾ ਹੈ ਅਤੇ ਸਰਕਾਰ 'ਤੇ ਜਲਦ ਤੋਂ ਜਲਦ ਸਖ਼ਤ ਕਦਮ ਚੁੱਕਣ ਦਾ ਦਬਾਅ ਬਣਾ ਦਿੱਤਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

Vandana

Content Editor

Related News