ਡੌਂਕੀ ਲਗਾ ਕੇ ਅਮਰੀਕਾ ''ਚ ਦਾਖਲ ਹੋਏ ਪ੍ਰਵਾਸੀਆਂ ''ਤੇ ਚੱਲੀਆਂ ਗੋਲੀਆਂ, 2 ਦੀ ਮੌਤ (ਵੀਡੀਓ)

Saturday, Oct 01, 2022 - 12:49 PM (IST)

ਡੌਂਕੀ ਲਗਾ ਕੇ ਅਮਰੀਕਾ ''ਚ ਦਾਖਲ ਹੋਏ ਪ੍ਰਵਾਸੀਆਂ ''ਤੇ ਚੱਲੀਆਂ ਗੋਲੀਆਂ, 2 ਦੀ ਮੌਤ (ਵੀਡੀਓ)

ਇੰਟਰਨੈਸ਼ਨਲ ਡੈਸਕ (ਬਿਊਰੋ) ਅਮਰੀਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਮੈਕਸੀਕੋ ਤੋਂ ਸਰਹੱਦ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਪ੍ਰਵਾਸੀਆਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਇਸ ਗੋਲੀਬਾਰੀ ਵਿਚ 2 ਪ੍ਰਵਾਸੀਆਂ ਦੀ ਮੌਤ ਹੋ ਗਈ ਜਦਕਿ ਕੁਝ ਗੰਭੀਰ ਜ਼ਖਮੀ ਹੋ ਗਏ। ਇਹਨਾਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।ਪੁਲਸ ਵੱਲੋਂ ਮਰਨ ਵਾਲੇ ਪ੍ਰਵਾਸੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਬਾਰਡਰ ਏਜੰਸੀ ਪੁਲਸ ਇਸ ਸਬੰਧੀ ਜਾਂਚ ਕਰ ਰਹੀ ਹੈ। ਗੋਲੀਬਾਰੀ ਦੀ ਇਕ ਹੋਰ ਘਟਨਾ ਵਿਚ 5 ਲੋਕਾਂ ਦੀ ਮੌਤ ਹੋ ਗਈ। 

 

ਸਾਹਮਣੇ ਆਈ ਜਾਣਕਾਰੀ ਮੁਤਾਬਕ ਜਦੋਂ ਇਹ ਪ੍ਰਵਾਸੀ ਟੈਕਸਾਸ ਨੇੜੇ ਪਾਣੀ ਪੀਣ ਲਈ ਰੁਕੇ ਸਨ ਉਦੋਂ  ਦੋ ਭਰਾਵਾਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਇਹ ਦੋਵੇਂ ਭਰਾ ਅਮਰੀਕਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।ਉਹਨਾਂ ਨੇ ਪ੍ਰਵਾਸੀਆਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ ਉਹਨਾਂ ਨੂੰ ਇਤਰਾਜ਼ਯੋਗ ਸ਼ਬਦ ਕਹੇ। ਪੁਲਸ ਨੇ ਇਹਨਾਂ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਇਲਾਵਾ ਗੋਲੀਬਾਰੀ ਕਰਨ ਵਾਲੇ ਦੋ ਭਰਾਵਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੂਜੀ ਘਟਨਾ ਵਿਚ ਟੈਕਸਾਸ ਸ਼ਹਿਰ ਵਿਚ ਇਕ ਪਤੀ ਵੱਲੋਂ ਆਪਣੇ ਪਰਿਵਾਰ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ।ਮਰਨ ਵਾਲਿਆਂ ਵਿਚ ਗੁਆਂਢਣ ਸ਼ਾਮਲ ਸੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News