ਮੇਰੇ ਖਿਲਾਫ ਮਹਾਦੋਸ਼ ਦਾ ਮਾਮਲਾ ਸਹੀ ਨਹੀਂ: ਟਰੰਪ

12/14/2019 2:57:09 PM

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹਨਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ ਤੇ ਉਹਨਾਂ ਦੀ ਅਗਵਾਈ ਵਿਚ ਦੇਸ਼ ਚੰਗਾ ਪ੍ਰਦਰਸ਼ਨ ਕਰ ਰਿਹਾ ਹੈ, ਇਸ ਲਈ ਉਹਨਾਂ ਦੇ ਖਿਲਾਫ ਮਹਾਦੋਸ਼ ਚਲਾਇਆ ਜਾਣਾ ਸਹੀ ਨਹੀਂ ਹੈ।

ਟਰੰਪ ਨੇ ਸ਼ੁੱਕਰਵਾਰ ਨੂੰ ਟਵੀਟ ਕੀਤਾ ਕਿ ਮੈਂ ਕੁਝ ਵੀ ਗਲਤ ਨਹੀਂ ਕੀਤਾ, ਅਜਿਹੇ ਵਿਚ ਮੇਰੇ ਖਿਲਾਫ ਮਹਾਦੋਸ਼ ਚਲਾਇਆ ਜਾਣ ਸਹੀ ਨਹੀਂ ਹੈ। ਟਰੰਪ 'ਤੇ ਦੋਸ਼ ਲਾਇਆ ਕਿ ਉਹਨਾਂ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਸੰਭਾਵਿਤ ਵਿਰੋਧੀ ਜੋ ਬਾਈਡਨ ਸਣੇ ਆਪਣੇ ਵਿਰੋਧੀਆਂ ਦਾ ਅਕਸ ਖਰਾਬ ਕਰਨ ਲਈ ਯੂਕ੍ਰੇਨ ਤੋਂ ਗੈਰ-ਕਾਨੂੰਨੀ ਢੰਗ ਨਾਲ ਮਦਦ ਮੰਗੀ। ਜ਼ਿਕਰਯੋਗ ਹੈ ਕਿ ਡੈਮੋਕ੍ਰੇਟਿਕਸ ਅਮਰੀਕੀ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਟਰੰਪ ਦੇ ਖਿਲਾਫ ਦੋ ਦੋਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਰ੍ਹਾਂ ਦੇ ਕਥਿਤ ਵਤੀਰੇ ਲਈ ਪ੍ਰਤੀਨਿਧ ਸਭਾ ਵਿਚ ਰਾਸ਼ਟਰਪਤੀ ਦੇ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਅੱਗੇ ਵਧੇਗੀ। ਪ੍ਰਤੀਨਿਧ ਸਭਾ ਵਿਚ ਡੈਮੋਕ੍ਰੇਟਿਕ ਪਾਰਟੀ ਕੋਲ ਬਹੁਮਤ ਹੈ। ਪ੍ਰਤੀਨਿਧ ਸਭਾ ਵਿਚ ਪਾਸ ਹੋਣ ਤੋਂ ਬਾਅਦ ਮਹਾਦੋਸ਼ ਦੀ ਕਾਰਵਾਈ 100 ਮੈਂਬਰੀ ਅਮਰੀਕੀ ਸੈਨੇਟ ਵਿਚ ਅੱਗੇ ਵਧੇਗੀ, ਜਿਥੇ ਟਰੰਪ ਦੀ ਰਿਪਬਲਿਕਨ ਪਾਰਟੀ ਦਾ ਬਹੁਮਤ ਹੈ। ਟਰੰਪ ਨੇ ਟਵੀਟ ਕੀਤਾ ਕਿ ਡੈਮੋਕ੍ਰੇਟਿਕ ਨਫਰਤ ਦੀ ਪਾਰਟੀ ਬਣ ਗਈ ਹੈ। ਉਹ ਸਾਡੇ ਦੇਸ਼ ਦੇ ਲਈ ਬਹੁਤ ਖਰਾਬ ਹੈ। ਇਸ ਤੋਂ ਪਹਿਲਾਂ ਉਹਨਾਂ ਨੇ ਮਹਾਦੋਸ਼ ਨੂੰ ਇਕ ਫਰੇਬ ਤੇ ਸਿਆਸਤ ਨਾਲ ਪ੍ਰੇਰਿਤ ਦੱਸਿਆ ਸੀ। 

Baljit Singh

This news is Content Editor Baljit Singh