ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ''ਸ਼ਰਮਨਾਕ ਅੰਤ'' ਵੱਲ ਪਹੁੰਚੀ : ਵ੍ਹਾਈਟ ਹਾਊਸ

12/14/2019 2:49:28 AM

ਵਾਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਸ਼ਰਮਨਾਕ ਅੰਤ ਵੱਲ ਪਹੁੰਚ ਗਈ ਹੈ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਸਟੇਫਨੀ ਗ੍ਰਿਸ਼ਮ ਨੇ ਸ਼ੁੱਕਰਵਾਰ ਨੂੰ ਇਕ ਪੱਤਰਕਾਰ ਸੰਮੇਲਨ ਦੌਰਾਨ ਆਖਿਆ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਸ਼ਰਮਨਾਕ ਅੰਤ ਤੱਕ ਪਹੁੰਚ ਗਈ ਹੈ। ਅਮਰੀਕੀ ਸਦਨ ਨਿਆਂ ਪਾਲਿਕਾ ਕਮੇਟੀ ਨੇ ਮਹਾਦੋਸ਼ ਦੇ 2 ਦੋਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਟਰੰਪ ਨੂੰ ਹੁਣ ਸੈਨੇਟ ਤੋਂ ਖੁਦ ਦਾ ਬਚਾਅ ਕਰਨ ਲਈ ਇਕ ਉਚਿਤ ਪ੍ਰਕਿਰਿਆ ਪ੍ਰਦਾਨ ਕਰਨ ਦੀ ਉਮੀਦ ਹੈ।

ਇਸ ਤੋਂ ਪਹਿਲਾਂ ਅਮਰੀਕੀ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ (ਅੱਜ) ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ 2 ਦੋਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤਰ੍ਹਾਂ ਕਥਿਤ ਦੁਰਾਚਾਰ ਲਈ ਪ੍ਰਤੀਨਿਧੀ ਸਭਾ 'ਚ ਰਾਸ਼ਟਰਪਤੀ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਅੱਗੇ ਵਧੇਗੀ ਅਤੇ ਸਦਨ ਦੀ ਨਿਆਇਕ ਕਮੇਟੀ 'ਚ ਡੈਮੋਕ੍ਰੇਟਸ ਅਤੇ ਰਿਪਬਲਿਕਨ ਸੰਸਦ ਮੈਂਬਰਾਂ ਨੇ 17 ਦੇ ਮੁਕਾਬਲੇ 23 ਵੋਟਾਂ ਨਾਲ ਮਤਦਾਨ ਕੀਤਾ।

Khushdeep Jassi

This news is Content Editor Khushdeep Jassi