ਪੱਕੇ ਤੌਰ ’ਤੇ ਕੈਨੇਡਾ ਆਉਣ ਵਾਲਿਆਂ ਲਈ ਟਰੂਡੋ ਸਰਕਾਰ ਦਾ ਅਹਿਮ ਐਲਾਨ
Thursday, Apr 04, 2024 - 06:16 PM (IST)
ਓਟਾਵਾ: ਕੈਨੇਡਾ ਵਿਚ ਆਰਜ਼ੀ ਤੌਰ ’ਤੇ ਰਹਿ ਰਹੇ ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦਰਮਿਆਨ ਟਰੂਡੋ ਸਰਕਾਰ ਨੇ ਕਿਹਾ ਹੈ ਕਿ ਪੱਕੇ ਤੌਰ ’ਤੇ ਆਉਣ ਵਾਲਿਆਂ ਦੀ ਗਿਣਤੀ ਵਿਚ ਕੋਈ ਕਮੀ ਨਹੀਂ ਕੀਤੀ ਜਾਵੇਗੀ। ਸੀ.ਟੀ.ਵੀ. ਨਾਲ ਗੱਲਬਾਤ ਕਰਦਿਆਂ ਹਾਊਸਿੰਗ ਮੰਤਰੀ ਸੀਨ ਫਰੇਜ਼ਰ ਨੇ ਕਿਹਾ ਕਿ ਸਥਾਈ ਨਿਵਾਸੀ (ਪਰਮਾਨੈਂਟ ਰੈਜ਼ੀਡੈਂਟ) ਦੇ ਰੂਪ ਵਿਚ ਆ ਰਹੇ ਪ੍ਰਵਾਸੀਆਂ ਨੂੰ ਕੈਨੇਡਾ ਸੰਭਾਲ ਸਕਦਾ ਹੈ।
ਆਰਥਿਕ ਚੁਣੌਤੀਆਂ ਦੇ ਟਾਕਰੇ ਲਈ ਇਮੀਗ੍ਰੇਸ਼ਨ ਲਾਜ਼ਮੀ
ਇਮੀਗ੍ਰੇਸ਼ਨ ਮੰਤਰੀ ਰਹਿ ਚੁੱਕੇ ਸੀਨ ਫਰੇਜ਼ਰ ਦੀ ਤਾਜ਼ਾ ਟਿੱਪਣੀ ਬੇਹੱਦ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਬੀਤੇ ਕੱਲ੍ਹ ਹੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਸੀ ਕਿ ਆਰਜ਼ੀ ਪ੍ਰਵਾਸੀ ਐਨੇ ਜ਼ਿਆਦਾ ਵੱਧ ਗਏ ਹਨ ਕਿ ਇਨ੍ਹਾਂ ਨੂੰ ਸੰਭਾਲਣਾ ਮੁਸ਼ਕਲ ਹੋ ਰਿਹਾ ਹੈ ਜਿਸ ਦੇ ਮੱਦੇਨਜ਼ਰ ਕੌਮਂਤਰੀ ਵਿਦਿਆਰਥੀਆਂ ਅਤੇ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ 2017 ਵਿਚ ਕੈਨੇਡੀਅਨ ਆਬਾਦੀ ਦਾ ਸਿਰਫ 2 ਫ਼ੀਸਦੀ ਹਿੱਸਾ ਆਰਜ਼ੀ ਪ੍ਰਵਾਸੀਆਂ ਨਾਲ ਸਬੰਧਤ ਸੀ ਪਰ ਹੁਣ ਇਹ ਗਿਣਤੀ 7.5 ਫ਼ੀਸਦੀ ਹੋ ਚੁੱਕੀ ਹੈ। ਦੂਜੇ ਪਾਸੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ 35 ਫ਼ੀਸਦੀ ਘਟਾਉਣ ਦਾ ਐਲਾਨ ਕਰ ਚੁੱਕੇ ਹਨ।
ਪੜ੍ਹੋ ਇਹ ਅਹਿਮ ਖ਼ਬਰ-ਬ੍ਰਿਟੇਨ ਚੋਣਾਂ: ਨਵੇਂ ਸਰਵੇਖਣ 'ਚ PM ਰਿਸ਼ੀ ਸੁਨਕ ਨੂੰ ਵੱਡਾ ਝਟਕਾ
ਹੁਣ ਸੀਨ ਫਰੇਜ਼ਰ ਕਹਿ ਰਹੇ ਹਨ ਕਿ ਇਮੀਗ੍ਰੇਸ਼ਨ ਤੋਂ ਬਗੈਰ ਆਰਥਿਕ ਚੁਣੌਤੀਆਂ ਦਾ ਟਾਕਰਾ ਕਰਨਾ ਸੰਭਵ ਨਹੀਂ। ਸੀਨ ਫਰੇਜ਼ਰ ਨੇ ਮੰਨਿਆ ਕਿ ਆਰਜ਼ੀ ਪ੍ਰਵਾਸੀਆਂ ਦੀ ਗਿਣਤੀ ਵਧਣ ਕਾਰਨ ਸਮੱਸਿਆਵਾਂ ਆ ਰਹੀਆਂ ਹਨ ਪਰ ਇਨ੍ਹਾਂ ਦੀ ਗਿਣਤੀ ਕਿਸੇ ਯੋਜਨਾ ਤਹਿਤ ਨਹੀਂ ਵਧਾਈ ਗਈ। ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਸੀਟਾਂ ਵਧੀਆਂ ਤਾਂ ਵਿਦਿਆਰਥੀ ਵੱਧ ਗਏ ਜਦਕਿ ਕਾਰੋਬਾਰੀਆਂ ਨੂੰ ਕਾਮਿਆਂ ਦੀ ਜ਼ਰੂਰਤ ਪਈ ਤਾਂ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਗਿਣਤੀ ਵੱਧ ਗਈ। ਇੱਥੇ ਦੱਸਣਾ ਬਣਦਾ ਹੈ ਕਿ ਲਿਬਰਲ ਸਰਕਾਰ ਵੱਲੋਂ ਮੌਜੂਦਾ ਵਰ੍ਹੇ ਦੌਰਾਨ 4 ਲੱਖ 85 ਹਜ਼ਾਰ ਪ੍ਰਵਾਸੀ ਸੱਦਣ ਦਾ ਟੀਚਾ ਮਿੱਥਿਆ ਗਿਆ ਹੈ ਜਦਕਿ 2025 ਅਤੇ 2026 ਦੌਰਾਨ 5-5 ਲੱਖ ਪ੍ਰਵਾਸੀ ਸੱਦੇ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।