ਕੈਨੇਡਾ 'ਚ ਪੜ੍ਹਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਲਈ ਅਹਿਮ ਖ਼ਬਰ

Monday, Jan 09, 2023 - 06:18 PM (IST)

ਇੰਟਰਨੈਸ਼ਨਲ ਡੈਸਕ (ਬਿਊਰੋ) ਕੈਨੇਡਾ ਵਿਚ ਪੜ੍ਹਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਲਈ ਇਕ ਅਹਿਮ ਖ਼ਬਰ ਹੈ।ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਦਾਖ਼ਲਾ ਲੈਣ ਤੋਂ ਪਹਿਲਾਂ ਸਹੀ ਜਾਂਚ ਕਰਨ ਲਈ ਸੁਚੇਤ ਕੀਤਾ ਹੈ।ਇਕ ਸਮਾਚਾਰ ਏਜੰਸੀ ਨੂੰ ਦਿੱਤੇ ਇੰਟਰਵਿਊ ਵਿੱਚ ਵਰਮਾ ਨੇ ਕਿਹਾ ਕਿ ਭਾਵੇਂ ਕੈਨੇਡੀਅਨ ਸੰਸਥਾਵਾਂ ਵਿੱਚੋਂ 99 ਪ੍ਰਤੀਸ਼ਤ ਵਾਸਤਵਿਕ ਸਨ ਅਤੇ ਵਿਸ਼ਵ ਪੱਧਰੀ ਸਿੱਖਿਆ ਦੀ ਪੇਸ਼ਕਸ਼ ਕਰਦੀਆਂ ਸਨ, ਫਿਰ ਵੀ ਲਗਭਗ 10 ਨਿੱਜੀ ਸੰਸਥਾਵਾਂ ਨੇ ਝੂਠੇ ਦਾਅਵਿਆਂ ਨਾਲ ਕਈ ਵਿਦਿਆਰਥੀਆਂ ਨੂੰ ਫਸਾਇਆ ਸੀ। 

PunjabKesari

ਇਨ੍ਹਾਂ ਸੰਸਥਾਵਾਂ ਦੇ ਆਧਾਰ 'ਤੇ ਮੰਗੇ ਗਏ ਕਈ ਵੀਜ਼ੇ ਰੱਦ ਕਰ ਦਿੱਤੇ ਗਏ, ਜਿਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ ਪਰੇਸ਼ਾਨੀ ਹੋਈ। ਵਰਮਾ ਨੇ ਕਿਹਾ ਕਿ ਮੈਨੂੰ ਭਾਰਤ ਬਾਰੇ ਵਧੇਰੇ ਚਿੰਤਾ ਹੈ, ਜਿੱਥੇ ਭਾਰਤ ਵਿੱਚ ਬੈਠੇ ਬੇਈਮਾਨ ਏਜੰਟਾਂ ਅਤੇ ਭਰਤੀ ਕਰਨ ਵਾਲਿਆਂ ਦੁਆਰਾ ਝੂਠੀ ਜਾਣਕਾਰੀ ਫੈਲਾਈ ਜਾ ਰਹੀ ਹੈ। ਸਭ ਤੋਂ ਪ੍ਰੇਸ਼ਾਨ ਕਰਨ ਵਾਲਾ ਪਹਿਲੂ ਇਹ ਹੈ ਕਿ ਵਿਦਿਆਰਥੀ ਇਨ੍ਹਾਂ ਬੇਈਮਾਨ ਭਰਤੀ ਏਜੰਟਾਂ ਦੁਆਰਾ ਮੁਹੱਈਆ ਕਰਵਾਏ ਗਏ ਤੱਥਾਂ ਦੀ ਗ਼ਲਤ ਜਾਣਕਾਰੀ ਦੇ ਆਧਾਰ 'ਤੇ ਫ਼ੈਸਲੇ ਲੈ ਰਹੇ ਹਨ।

ਪੜ੍ਹੋ ਇਹ ਅਹਿਮ ਖ਼ਬਰ-ਸਰਵੇ 'ਚ ਦਾਅਵਾ, ਬ੍ਰਿਟਿਸ਼ PM ਸੁਨਕ, 15 ਮੰਤਰੀਆਂ ਸਮੇਤ ਹਾਰ ਸਕਦੇ ਹਨ 2024 ਦੀਆਂ ਚੋਣਾਂ

ਵਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਵਿਦੇਸ਼ ਵਿੱਚ ਚੰਗੇ ਜੀਵਨ ਦੀ ਭਾਲ ਵਿੱਚ ਭਾਰੀ ਪੈਸਾ ਲਗਾਉਣ ਤੋਂ ਪਹਿਲਾਂ ਕੈਨੇਡਾ ਦੇ ਆਈਆਰਸੀਸੀ (ਇਮੀਗ੍ਰੇਸ਼ਨ, ਰਫਿਊਜੀਜ਼ ਸਿਟੀਜ਼ਨਸ਼ਿਪ ਕੈਨੇਡਾ) ਦੁਆਰਾ ਆਨਲਾਈਨ ਪ੍ਰਦਾਨ ਕੀਤੀ ਗਈ ਚੈਕਲਿਸਟ ਦੀ ਪਾਲਣਾ ਕਰਨੀ ਚਾਹੀਦੀ ਹੈ। ਵਰਮਾ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਦਫ਼ਤਰ ਗੈਂਗਸਟਰਾਂ ਅਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਕੈਨੇਡਾ ਦੀ ਧਰਤੀ ਦੀ ਵਰਤੋਂ ਬਾਰੇ ਵੀ ਚਿੰਤਤ ਹੈ। ਹਾਈ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦਾ ਦਫਤਰ ਭਰੋਸਾ ਕਾਇਮ ਕਰਨ ਦੇ ਉਪਾਵਾਂ ਦੇ ਹਿੱਸੇ ਵਜੋਂ ਅਜਿਹੇ ਮੁੱਦਿਆਂ 'ਤੇ ਭਾਰਤੀ ਅਤੇ ਕੈਨੇਡੀਅਨ ਅਧਿਕਾਰੀਆਂ ਦਰਮਿਆਨ ਵਧੇਰੇ ਗੱਲਬਾਤ ਦੀ ਸਹੂਲਤ ਲਈ ਨਿਰੰਤਰ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ, ਕਿ "ਭਾਰਤ ਅਤੇ ਕੈਨੇਡਾ ਲਈ ਇਹ ਜ਼ਰੂਰੀ ਹੈ ਕਿ ਉਹ ਅਜਿਹੇ ਸੰਵੇਦਨਸ਼ੀਲ ਮਾਮਲਿਆਂ 'ਤੇ ਸਿਆਸੀ ਅਤੇ ਕੂਟਨੀਤਕ ਪੱਧਰ 'ਤੇ ਗੱਲਬਾਤ ਕਰਦੇ ਰਹਿਣ ਤਾਂ ਜੋ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਅਤੇ ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਸਕੇ।"

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News