''ਜੇਕਰ ਭਾਰਤ ਹਮਲੇ ਕਰਨੇ ਬੰਦ ਕਰ ਦੇਵੇ ਤਾਂ....'', ਪਾਕਿ ਵਿਦੇਸ਼ ਮੰਤਰੀ ਦਾ ਵੱਡਾ ਬਿਆਨ
Saturday, May 10, 2025 - 02:12 PM (IST)

ਇਸਲਾਮਾਬਾਦ (ਏਪੀ)- ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਸਹਾਕ ਡਾਰ ਨੇ ਕਿਹਾ ਹੈ ਕਿ ਜੇਕਰ ਭਾਰਤ ਹੋਰ ਹਮਲੇ ਨਹੀਂ ਕਰਦਾ ਹੈ ਤਾਂ ਉਨ੍ਹਾਂ ਦਾ ਦੇਸ਼ ਤਣਾਅ ਘਟਾਉਣ 'ਤੇ ਵਿਚਾਰ ਕਰੇਗਾ। ਇਸਹਾਕ ਡਾਰ ਨੇ ਨਾਲ ਇਹ ਵੀ ਕਿਹਾ ਕਿ ਜੇਕਰ ਭਾਰਤ ਨੇ ਕੋਈ ਹੋਰ ਹਮਲਾ ਕੀਤਾ ਤਾਂ "ਅਸੀਂ ਵੀ ਜਵਾਬ ਦੇਵਾਂਗੇ"।
ਪੜ੍ਹੋ ਇਹ ਅਹਿਮ ਖ਼ਬਰ-'ਪਾਕਿਸਤਾਨ ਫੌਜੀ ਟਕਰਾਅ ਕਰੇ ਬੰਦ, ਭਾਰਤ ਨਾਲ ਕਰੇ ਗੱਲਬਾਤ'
ਡਾਰ ਨੇ ਪਾਕਿਸਤਾਨ ਦੇ ਜੀਓ ਨਿਊਜ਼ ਨੂੰ ਦੱਸਿਆ ਕਿ ਜਦੋਂ ਉਨ੍ਹਾਂ ਨੇ ਨਵੀਂ ਦਿੱਲੀ ਨਾਲ ਗੱਲ ਕਰਨ ਤੋਂ ਬਾਅਦ ਦੋ ਘੰਟੇ ਪਹਿਲਾਂ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਸੰਪਰਕ ਕੀਤਾ ਸੀ ਤਾਂ ਉਸ ਨੇ ਇਹੀ ਸੁਨੇਹਾ ਉਨ੍ਹਾਂ ਨੂੰ ਵੀ ਦਿੱਤਾ ਸੀ। ਡਾਰ ਨੇ ਕਿਹਾ,"ਅਸੀਂ ਜਵਾਬ ਦਿੱਤਾ ਕਿਉਂਕਿ ਸਾਡੇ ਸਬਰ ਦੀ ਹੱਦ ਖ਼ਤਮ ਹੋ ਗਈ ਹੈ। ਜੇ ਉਹ ਇੱਥੇ ਹੀ ਰੁਕ ਜਾਂਦੇ ਹਨ, ਤਾਂ ਅਸੀਂ ਵੀ ਰੁਕਣ ਬਾਰੇ ਵਿਚਾਰ ਕਰਾਂਗੇ।''
ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ 'ਚ ਵਾਪਰੇ ਖ਼ੌਫਨਾਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।