ਇਮਰਾਨ ਦਾ ਦਾਅਵਾ: ਪਾਕਿਸਤਾਨੀ ਮੀਡੀਆ ਨੂੰ ਪਿਛਲੇ ਦੋ ਸਾਲਾਂ ''ਚ ਚੁੱਪ ਰਹਿਣ ਲਈ ਕੀਤਾ ਮਜ਼ਬੂਰ
Tuesday, Jun 11, 2024 - 06:01 PM (IST)

ਲਾਹੌਰ (ਭਾਸ਼ਾ) - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਪਿਛਲੇ ਦੋ ਸਾਲਾਂ ਤੋਂ ਸਰਕਾਰ ਨੇ ਮੀਡੀਆ ਨੂੰ ਚੁੱਪ ਰਹਿਣ ਲਈ ਮਜ਼ਬੂਰ ਕੀਤਾ ਹੈ ਅਤੇ ਅਸਹਿਮਤ ਪੱਤਰਕਾਰਾਂ ਨੂੰ ਦਮਨ ਦਾ ਸਾਹਮਣਾ ਕਰਨਾ ਪਿਆ ਹੈ। ਕਈ ਮਾਮਲਿਆਂ ਵਿਚ ਦੋਸ਼ੀ ਖਾਨ ਨੂੰ 10 ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਰਾਵਲਪਿੰਡੀ ਦੀ ਉੱਚ ਸੁਰੱਖਿਆ ਵਾਲੀ ਅਦਿਆਲਾ ਜੇਲ੍ਹ ਵਿਚ ਬੰਦ ਕੀਤਾ ਗਿਆ ਹੈ। ਉਸ ਨੂੰ ਕੁਝ ਮਾਮਲਿਆਂ ਵਿਚ ਦੋਸ਼ੀ ਵੀ ਠਹਿਰਾਇਆ ਗਿਆ ਹੈ।
ਇਹ ਵੀ ਪੜ੍ਹੋ - ਮੈਕਸੀਕੋ 'ਚ ਵੱਡੀ ਵਾਰਦਾਤ: ਹਥਿਆਰਬੰਦ ਵਿਅਕਤੀਆਂ ਨੇ ਦੋ ਬੱਚਿਆਂ ਤੇ 4 ਔਰਤਾਂ ਨੂੰ ਉਤਾਰਿਆ ਮੌਤ ਦੇ ਘਾਟ
ਇਮਰਾਨ (71) ਖਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਕਿਹਾ ਕਿ ਪਾਕਿਸਤਾਨ ਵਿਚ ਮੀਡੀਆ ਹਮੇਸ਼ਾ ਰਾਜ ਦੇ ਕੰਟਰੋਲ ਵਿਚ ਰਿਹਾ ਹੈ, ਜਦੋਂ ਕਿ ਪੱਤਰਕਾਰਾਂ ਨੂੰ ਉਨ੍ਹਾਂ ਦੇ ਆਲੋਚਨਾਤਮਕ ਵਿਚਾਰਾਂ ਲਈ ਨਿਸ਼ਾਨਾ ਬਣਾਇਆ ਗਿਆ ਹੈ। ਪਾਕਿਸਤਾਨ ਵਿਚ ਪਿਛਲੇ ਦੋ ਸਾਲਾਂ ਵਿੱਚ ਮੀਡੀਆ ਨੂੰ ਚੁੱਪ ਰਹਿਣ ਲਈ ਮਜ਼ਬੂਰ ਕੀਤਾ ਗਿਆ ਹੈ ਅਤੇ ਅਸਹਿਮਤ ਜਤਾਉਣ 'ਤੇ ਪੱਤਰਕਾਰਾਂ ਨੂੰ ਦਮਨ ਦਾ ਸਾਹਮਣਾ ਕਰਨਾ ਪਿਆ। ਇਮਰਾਨ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਖਾਨ ਦੇ ਵਿਰੋਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ 'ਪੰਜਾਬ ਮਾਣਹਾਨੀ ਐਕਟ 2024' ਪੇਸ਼ ਕੀਤਾ ਹੈ, ਜੋ ਮਾਣਹਾਨੀ ਨਾਲ ਸਬੰਧਿਤ ਵਿਵਾਦਪੂਰਨ ਕਾਨੂੰਨ ਹੈ ਅਤੇ ਇਹ ਫਰਜ਼ੀ ਖ਼ਬਰਾਂ ਦੇ ਨਾਮ 'ਤੇ ਪ੍ਰੈਸ ਦੀ ਆਜ਼ਾਦੀ 'ਤੇ ਰੋਕ ਲਗਾਉਂਦਾ ਹੈ।
ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼
ਇਮਰਾਨ ਖਾਨ ਦਾ ਦਾਅਵਾ ਹੈ ਕਿ ਪਾਕਿਸਤਾਨੀ ਮੀਡੀਆ ਨੂੰ ਪਿਛਲੇ ਦੋ ਸਾਲਾਂ 'ਚ ਚੁੱਪ ਰਹਿਣ ਲਈ ਮਜ਼ਬੂਰ ਕੀਤਾ ਗਿਆ ਹੈ ਅਤੇ ਅਸਹਿਮਤ ਪੱਤਰਕਾਰਾਂ ਨੂੰ ਪਿਛਲੇ ਦੋ ਸਾਲਾਂ ਵਿੱਚ ਦੇਸ਼ ਵਿੱਚ ਦਮਨ ਦਾ ਸਾਹਮਣਾ ਕਰਨਾ ਪਿਆ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਦੇ ਸੰਸਥਾਪਕ ਇਮਰਾਨ ਨੇ ਕਿਹਾ ਕਿ ਸੁਤੰਤਰ ਮੀਡੀਆ ਰਾਜ ਦੇ ਸਭ ਤੋਂ ਮਹੱਤਵਪੂਰਨ ਥੰਮ੍ਹਾਂ ਵਿੱਚੋਂ ਇੱਕ ਹੈ ਅਤੇ ਇਹ ਇੱਕ ਚੌਕਸੀ ਵਜੋਂ ਕੰਮ ਕਰਦਾ ਹੈ ਅਤੇ ਸਰਕਾਰ ਨੂੰ ਆਪਣਾ ਕੰਮ ਸਹੀ ਢੰਗ ਨਾਲ ਕਰਨ ਲਈ ਮਜਬੂਰ ਕਰਦਾ ਹੈ। ਉਨ੍ਹਾਂ ਨੇ ਕਿਹਾ, "ਮੇਰੀ ਸਰਕਾਰ ਨੇ ਪੱਤਰਕਾਰਾਂ ਅਤੇ ਮੀਡੀਆ ਦੀ ਸੁਰੱਖਿਆ ਲਈ ਕਾਨੂੰਨ ਲਿਆ ਕੇ ਇਸ ਮਾਹੌਲ ਨੂੰ ਬਦਲਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਵਿਰੁੱਧ ਬੇਭਰੋਸਗੀ ਮਤਾ ਲਿਆਂਦੇ ਜਾਣ ਤੋਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਗਿਆ।"
ਇਹ ਵੀ ਪੜ੍ਹੋ - ਸਹੁੰ ਚੁੱਕਣ ਤੋਂ ਬਾਅਦ PM ਮੋਦੀ ਨੇ ਟਰੂਡੋ ਨੂੰ ਦਿੱਤਾ ਕਰਾਰਾ ਜਵਾਬ, ਹਰ ਪਾਸੇ ਹੋ ਰਹੀ ਚਰਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8