ਇਮਰਾਨ ਦੇ ਕਰੀਬੀ ਸ਼ਾਹ ਮਹਿਮੂਦ ਨੂੰ ਆਫੀਸ਼ੀਅਲ ਸੀਕਰੇਟਸ ਐਕਟ ਤਹਿਤ ਕੀਤਾ ਗ੍ਰਿਫ਼ਤਾਰ
Sunday, Aug 20, 2023 - 05:24 PM (IST)
ਇਸਲਾਮਾਬਾਦ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਗੁਪਤ ਡਿਪਲੋਮੈਟਿਕ ਦਸਤਾਵੇਜ਼ ਲੀਕ ਕਰਨ ਦੇ ਦੋਸ਼ਾਂ ਤਹਿਤ ਸ਼ਨੀਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਦੇ ਉਪ-ਪ੍ਰਧਾਨ ਕੁਰੈਸ਼ੀ (67) ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸੰਘੀ ਜਾਂਚ ਏਜੰਸੀ (ਐੱਫਆਈਏ) ਦੇ ਮੁੱਖ ਦਫ਼ਤਰ ਲਿਜਾਇਆ ਗਿਆ। ਕੁਰੈਸ਼ੀ ਨੂੰ ਆਫੀਸ਼ੀਅਲ ਸੀਕਰੇਟਸ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਵਿਦੇਸ਼ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਅਮਰੀਕਾ 'ਚ ਪਾਕਿਸਤਾਨੀ ਦੂਤਾਵਾਸ ਵੱਲੋਂ ਵਿਦੇਸ਼ ਦਫ਼ਤਰ ਨੂੰ ਭੇਜੇ ਇੱਕ ਅਧਿਕਾਰਤ ਦਸਤਾਵੇਜ਼ ਦੀ ਗੁਪਤਤਾ ਦੀ ਉਲੰਘਣਾ ਕੀਤੀ ਸੀ।
ਸਾਬਕਾ ਪ੍ਰਧਾਨ ਮੰਤਰੀ ਖਾਨ ਨੇ ਕਈ ਵਾਰ ਉਨ੍ਹਾਂ ਨੂੰ ਪਿਛਲੇ ਸਾਲ ਅਪ੍ਰੈਲ 'ਚ ਪ੍ਰਧਾਨ ਮੰਤਰੀ ਅਹੁਦੇ ਤੋਂ ਹਟਾਏ ਜਾਣ 'ਚ "ਵਿਦੇਸ਼ੀ ਸਾਜ਼ਿਸ਼" ਦੇ ਸਬੂਤ ਵਜੋਂ ਗੁੰਮ ਦਸਤਾਵੇਜ਼ ਦਾ ਜ਼ਿਕਰ ਕੀਤਾ ਹੈ। ਪੀਟੀਆਈ ਨੇ 'ਐਕਸ' (ਪਹਿਲਾਂ ਟਵਿੱਟਰ) 'ਤੇ ਪੋਸਟ ਕੀਤਾ, "ਪੀਟੀਆਈ ਦੇ ਉਪ ਪ੍ਰਧਾਨ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਇੱਕ ਵਾਰ ਫਿਰ ਗੈਰ ਕਾਨੂੰਨੀ ਤੌਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।" ਜਦੋਂ ਸਿਆਸੀ ਦਸਤਾਵੇਜ਼ਾਂ ਦਾ ਮੁੱਦਾ ਸਾਹਮਣੇ ਆਇਆ ਸੀ ਤਾਂ ਕੁਰੈਸ਼ੀ ਵਿਦੇਸ਼ ਮੰਤਰੀ ਸਨ। ਪੀਟੀਆਈ ਦੇ ਮਹਾਸਕੱਤਰ ਜਨਰਲ ਉਮਰ ਅਯੂਬ ਨੇ ਕੁਰੈਸ਼ੀ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਕੁਰੈਸ਼ੀ ਨੂੰ ਗ੍ਰਿਫ਼ਤਾਰ ਕੀਤੇ ਜਾਣ 'ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਤੋਂ ਬਾਅਦ ਘਰ ਪਰਤੇ ਸੀ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8