ਅੱਤਵਾਦੀ ਪਾਰਟੀ ਹੋਣ ਕਾਰਨ ਇਮਰਾਨ ਦੀ ਸਿਆਸੀ ਪਾਰਟੀ ਨੂੰ ਚੋਣ ਨਿਸ਼ਾਨ ''ਬੱਲੇ'' ਤੋਂ ਕੀਤਾ ਗਿਆ ਵਾਂਝਾ: ਮਰੀਅਮ
Tuesday, Jan 16, 2024 - 04:26 PM (IST)

ਲਾਹੌਰ (ਭਾਸ਼ਾ)- ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੀ ਸੀਨੀਅਰ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਨੇ ਸੋਮਵਾਰ ਨੂੰ ਕਿਹਾ ਕਿ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ 'ਅੱਤਵਾਦੀ ਪਾਰਟੀ' ਹੋਣ ਕਾਰਨ ਉਸ ਦੇ ਚੋਣ ਨਿਸ਼ਾਨ 'ਕ੍ਰਿਕਟ ਦੇ ਬੱਲੇ' ਤੋਂ ਵਾਂਝਾ ਕੀਤਾ ਗਿਆ।
ਸੁਪਰੀਮ ਕੋਰਟ ਨੇ ਪਿਛਲੇ ਸ਼ਨੀਵਾਰ ਨੂੰ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ 22 ਦਸੰਬਰ ਦੇ ਉਸ ਫੈਸਲੇ ਨੂੰ ਬਰਕਰਾਰ ਰੱਖਿਆ, ਜਿਸ ਵਿੱਚ ਇਮਰਾਨ ਦੀ ਪਾਰਟੀ ਨੂੰ ਪਾਰਦਰਸ਼ੀ ਢੰਗ ਨਾਲ ਸੰਗਠਨਾਤਮਕ ਚੋਣਾਂ ਕਰਵਾਉਣ ਵਿੱਚ ਅਸਫਲ ਰਹਿਣ ਲਈ ਉਸਦੇ ਚੋਣ ਨਿਸ਼ਾਨ ਤੋਂ ਵਾਂਝੇ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਸਿੰਗਾਪੁਰ 'ਚ ਮੋਟਰਸਾਈਕਲ ਨਾਲ ਟੱਕਰ ਮਗਰੋਂ ਬੱਸ ਨੂੰ ਲੱਗੀ ਅੱਗ, 17 ਸਾਲਾ ਭਾਰਤੀ ਕੁੜੀ ਦੀ ਮੌਤ
ਪਾਰਟੀ ਦਾ ਗਠਨ ਕ੍ਰਿਕਟਰ ਤੋਂ ਸਿਆਸੀ ਨੇਤਾ ਬਣੇ ਇਮਰਾਨ ਖਾਨ ਨੇ ਕੀਤਾ ਸੀ। ਲਾਹੌਰ ਤੋਂ ਲਗਭਗ 125 ਕਿਲੋਮੀਟਰ ਦੂਰ ਓਕਾਰਾ ਸ਼ਹਿਰ ਵਿੱਚ ਪੀ.ਐੱਮ.ਐੱਲ.-ਐੱਨ. ਦੀ ਪਹਿਲੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮਰੀਅਮ ਨੇ ਇਮਰਾਨ ਦੀ ਪਾਰਟੀ ਨੂੰ ਚੋਣ ਨਿਸ਼ਾਨ ਤੋਂ ਵਾਂਝੇ ਕਰਨ ਦੇ ਚੀਫ਼ ਜਸਟਿਸ ਕਾਜ਼ੀ ਫੈਜ਼ ਈਸਾ ਦੇ ਫੈਸਲੇ ਦਾ ਪੂਰਾ ਸਮਰਥਨ ਕੀਤਾ।
ਇਹ ਵੀ ਪੜ੍ਹੋ: 9 ਸਾਲ ਦੀ ਪ੍ਰੀਸ਼ਾ ਚੱਕਰਵਰਤੀ ਨੇ ਅਮਰੀਕਾ 'ਚ ਵਜਾਇਆ ਭਾਰਤ ਦਾ ਡੰਕਾ, ਇਸ ਖ਼ਾਸ ਸੂਚੀ 'ਚ ਬਣਾਈ ਜਗ੍ਹਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।