ਇਮਰਾਨ ਦੀ ਪਾਰਟੀ ਪੰਜਾਬ ਵਿਧਾਨ ਸਭਾ ਦਾ ਸੱਦੇਗੀ ''ਸਮਾਂਤਰ ਸੈਸ਼ਨ'', ਕਿਹਾ- ਫ਼ਤਵਾ ਚੋਰੀ ਕਰ CM ਬਣੀ ਮਰੀਅਮ ਨਵਾਜ਼

02/28/2024 11:09:15 AM

ਲਾਹੌਰ (ਭਾਸ਼ਾ) : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੇ ਮੁੱਖ ਮੰਤਰੀ, ਵਿਧਾਨ ਸਭਾ ਸਪੀਕਰ ਅਤੇ ਡਿਪਟੀ ਸਪੀਕਰ ਦੀ ਚੋਣ ਲਈ ਪੰਜਾਬ ਵਿਧਾਨ ਸਭਾ ਦਾ ਸਮਾਂਤਰ ਸੈਸ਼ਨ ਸੱਦਣ ਦੀ ਯੋਜਨਾ ਬਣਾਈ ਹੈ ਅਤੇ ਦਾਅਵਾ ਕੀਤਾ ਹੈ ਕਿ ਮਰੀਅਮ ਨਵਾਜ਼ ਚੋਰੀ ਦੇ ਫ਼ਤਵੇ ਦੇ ਆਧਾਰ ’ਤੇ ਮੁੱਖ ਮੰਤਰੀ ਚੁਣੀ ਗਈ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਜਾਰੀ ਮੀਡੀਆ ਰਿਪੋਰਟ ’ਚ ਦਿੱਤੀ ਗਈ ਹੈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ-ਐੱਨ) ਪਾਰਟੀ ਦੀ 50 ਸਾਲਾ ਸੀਨੀਅਰ ਉੱਪ-ਪ੍ਰਧਾਨ ਮਰੀਅਮ ਨੇ 220 ਵੋਟਾਂ ਹਾਸਲ ਕਰਨ ਦੇ ਨਾਲ ਹੀ ਪਾਕਿਸਤਾਨ ਦੇ ਸਭ ਤੋਂ ਵੱਧ ਆਬਾਦੀ ਵਾਲੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਕੇ ਇਤਿਹਾਸ ਰਚ ਦਿੱਤਾ। ਉਨ੍ਹਾਂ ਨੇ 71 ਸਾਲਾ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਸਮਰਥਿਤ ਸੁੰਨੀ ਇਤੇਹਾਦ ਕੌਂਸਲ (ਐੱਸ. ਆਈ. ਸੀ.) ਦੇ ਰਾਣਾ ਆਫ਼ਤਾਬ ਨੂੰ ਹਰਾਇਆ, ਜਿਨ੍ਹਾਂ ਨੂੰ ਕੋਈ ਵੋਟ ਨਹੀਂ ਮਿਲੀ, ਕਿਉਂਕਿ ਉਨ੍ਹਾਂ ਦੀ ਪਾਰਟੀ ਨੇ ਚੋਣਾਂ ਦਾ ਬਾਈਕਾਟ ਕੀਤਾ ਸੀ।

ਇਹ ਵੀ ਪੜ੍ਹੋ: 1 ਮਾਰਚ ਨੂੰ ਸ਼ਰਧਾਲੂਆਂ ਲਈ ਖੋਲ੍ਹਿਆ ਜਾਵੇਗਾ ਆਬੂਧਾਬੀ ਦਾ ਪਹਿਲਾ ਹਿੰਦੂ ਮੰਦਰ, ਇਹ ਰਹੇਗਾ ਦਰਸ਼ਨ ਦਾ ਸਮਾਂ

ਸਾਬਕਾ ਕ੍ਰਿਕਟਰ ਤੋਂ ਨੇਤਾ ਬਣੇ ਇਮਰਾਨ ਖਾਨ ਦੀ ਪਾਰਟੀ ਨੇ ਔਰਤਾਂ ਅਤੇ ਘੱਟ-ਗਿਣਤੀਆਂ ਲਈ ਰਾਖਵੀਆਂ ਸੀਟਾਂ ਸਮੇਤ 250 ਮੈਂਬਰਾਂ ਦੇ ਅੰਕੜੇ ਦਾ ਦਾਅਵਾ ਕਰਨ ਤੋਂ ਬਾਅਦ ਸੋਮਵਾਰ ਨੂੰ ਸਮਾਨਾਂਤਰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦਾ ਸੱਦਾ ਦਿੱਤਾ। ਪੀ. ਟੀ. ਆਈ. ਕੇਂਦਰੀ ਆਗੂ ਸ਼ੌਕਤ ਬਸਰਾ ਨੇ ਇਕ ਪ੍ਰੈੱਸ ਕਾਨਫਰੰਸ ਵਿਚ ਦਾਅਵਾ ਕੀਤਾ ਕਿ ਨਵੀਂ ਚੁਣੀ ਗਈ ਮੁੱਖ ਮੰਤਰੀ ਮਰੀਅਮ ਨਵਾਜ਼ ਸਮੇਤ ਪੰਜਾਬ ਵਿਧਾਨ ਸਭਾ ਵਿਚ ਅੱਧੇ ਤੋਂ ਵੱਧ ਚੁਣੇ ਗਏ ਮੈਂਬਰ ਚੋਰੀ ਦੇ ਫਤਵੇ ਦੇ ਆਧਾਰ ’ਤੇ ਸਦਨ ਵਿਚ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮਰੀਅਮ ਨੂੰ ਲਾਹੌਰ ਦੇ ਪੀ.ਪੀ.-159 ਹਲਕੇ ਤੋਂ ਪੀ. ਟੀ. ਆਈ. ਸਮਰਥਿਤ ਉਮੀਦਵਾਰ ਮੇਹਰ ਸ਼ਰਾਫ਼ਤ ਨੇ ਹਰਾਇਆ ਸੀ। ਬਸਰਾ ਨੇ ਕਿਹਾ ਕਿ ਪੰਜਾਬ ਦੇ ਨਵੀਂ ਮੁੱਖ ਮੰਤਰੀ ਦੀ ਜਿੱਤ ਯਕੀਨੀ ਬਣਾਉਣ ਲਈ ਨਤੀਜਿਆਂ ਵਿਚ ਧਾਂਦਲੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮਰੀਅਮ ਨੇ 8 ਫਰਵਰੀ ਦੀ ਬਜਾਏ 9 ਫਰਵਰੀ ਨੂੰ ਚੋਣ ਜਿੱਤੀ। ਬੁਲਾਰੇ ਨੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਫਤਵੇ ਦਾ ਨਿਰਾਦਰ ਸਹਿਣ ਨਹੀਂ ਕਰਨਗੇ। ਪੀ. ਟੀ. ਆਈ. ਸਮਰਥਿਤ ਐੱਸ. ਆਈ. ਸੀ. ਕਾਂਗਰਸ ਦੇ ਘੱਟੋ-ਘੱਟ 103 ਚੁਣੇ ਗਏ ਮੈਂਬਰਾਂ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੀ ਪਾਰਟੀ ਦੇ ਉਮੀਦਵਾਰ ਆਫਤਾਬ ਨੂੰ ਵਿਵਸਥਾ ਦੇ ਪੱਖ ਦੇ ਸਵਾਲ ’ਤੇ ਬੋਲਣ ਦੀ ਇਜਾਜ਼ਤ ਨਾ ਦਿੱਤੇ ਜਾਣ ਤੋਂ ਬਾਅਦ ਵਾਕਆਊਟ ਕੀਤਾ ਸੀ।

ਇਹ ਵੀ ਪੜ੍ਹੋ: ਉਜ਼ਬੇਕਿਸਤਾਨ ’ਚ ਖੰਘ ਦੀ ਦਵਾਈ ਨਾਲ 68 ਬੱਚਿਆਂ ਦੀ ਮੌਤ ਦਾ ਮਾਮਲਾ, ਭਾਰਤੀ ਨਾਗਰਿਕ ਨੂੰ 20 ਸਾਲ ਦੀ ਸਜ਼ਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News