ਇਮਰਾਨ ਦੀ ਭੈਣ ਨੇ ਬੁਸ਼ਰਾ ਬੀਬੀ ਦੀ ਮੈਡੀਕਲ ਜਾਂਚ ਲਈ ਅਦਾਲਤ ''ਚ ਪਟੀਸ਼ਨ ਕੀਤੀ ਦਾਇਰ
Tuesday, Feb 20, 2024 - 03:51 PM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ ਨੇ ਇਸਲਾਮਾਬਾਦ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੀ ਮੈਡੀਕਲ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਬੁਸ਼ਰਾ ਬੀਬੀ ਨੂੰ ਉਨ੍ਹਾਂ ਦੇ ਪਤੀ ਦੇ ਇਸਲਾਮਾਬਾਦ ਸਥਿਤ ਘਰ 'ਬਨੀ ਗਾਲਾ' 'ਚ ਰੱਖਿਆ ਗਿਆ ਹੈ। ਇਸ ਘਰ ਦੇ ਇਕ ਹਿੱਸੇ ਨੂੰ ਜੇਲ੍ਹ ਵਿਚ ਬਦਲ ਦਿੱਤਾ ਗਿਆ ਹੈ, ਜਦੋਂਕਿ ਇਮਰਾਨ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿਚ ਬੰਦ ਹਨ। ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਵਿਚ ਦੋਸ਼ ਲਗਾਇਆ ਹੈ ਕਿ ਬੁਸ਼ਰਾ ਬੀਬੀ ਨੂੰ ਇਕ ਹਫ਼ਤਾ ਪਹਿਲਾਂ ਰਸਾਇਣ ਯੁਕਤ ਭੋਜਨ ਖੁਆਇਆ ਗਿਆ ਸੀ, ਜਿਸ ਕਾਰਨ ਉਨ੍ਹਾਂ ਦੇ ਗਲੇ ਅਤੇ ਢਿੱਡ ਵਿਚ ਜਲਣ ਮਹਿਸੂਸ ਹੋ ਰਹੀ ਹੈ। ਜੇਲ੍ਹ ਵਿਚ ਬੰਦ ਇਮਰਾਨ ਖਾਨ ਦੀ ਪਾਰਟੀ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ 49 ਸਾਲਾ ਬੁਸ਼ਰਾ ਬੀਬੀ ਬੀਮਾਰ ਹੈ ਅਤੇ ਉਹ ਖਾਣਾ ਨਹੀਂ ਖਾ ਪਾ ਰਹੀ ਹੈ।
ਪਾਰਟੀ ਨੇ ਇਹ ਵੀ ਕਿਹਾ ਕਿ ਅਧਿਕਾਰੀ ਉਨ੍ਹਾਂ ਦਾ ਇਲਾਜ ਨਹੀਂ ਕਰਵਾ ਰਹੇ ਹਨ। ਖਾਨ ਦੀ ਭੈਣ ਉਜ਼ਮਾ ਖਾਨ ਨੇ ਅਦਾਲਤ ਵਿਚ ਪਟੀਸ਼ਨ ਦਾਇਰ ਕਰਕੇ ਅਪੀਲ ਕੀਤੀ ਕਿ ਸ਼ੌਕਤ ਖਾਨਮ ਮੈਮੋਰੀਅਲ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾਕਟਰ ਅਸੀਮ ਯੂਸਫ ਨੂੰ ਜੇਲ੍ਹ ਦੇ ਡਾਕਟਰ ਦੀ ਮੌਜੂਦਗੀ ਵਿਚ ਬੁਸ਼ਰਾ ਬੀਬੀ ਦੀ ਮੈਡੀਕਲ ਜਾਂਚ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਸ਼ੌਕਤ ਖਾਨਮ ਮੈਮੋਰੀਅਲ ਹਸਪਤਾਲ ਇਮਰਾਨ ਖਾਨ ਵੱਲੋਂ ਸਥਾਪਤ ਇਕ ਚੈਰੀਟੇਬਰ ਸੰਸਥਾ ਵੱਲੋਂ ਚਲਾਇਆ ਜਾਂਦਾ ਹੈ। ਪਾਰਟੀ ਨੇ ਅਦਾਲਤ ਵਿਚ ਦਾਇਰ ਪਟੀਸ਼ਨ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀ ਹਨ। ਪਿਛਲੇ ਹਫ਼ਤੇ ਇਮਰਾਨ ਦੀ ਪਾਰਟੀ ਨੇ ਬੁਸ਼ਰਾ ਬੀਬੀ ਦੀ ਸਿਹਤ ਨੂੰ ਲੈ ਕੇ ਚਿੰਤਾ ਜ਼ਾਹਰ ਕਰਦੇ ਹੋਏ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਜਾਨ ਨੂੰ ਗੰਭੀਰ ਖ਼ਤਰਾ ਹੈ। ਪਿਛਲੇ ਮਹੀਨੇ ਤੋਸ਼ਾਖਾਨ ਭ੍ਰਿਸ਼ਟਾਚਾਰ ਮਾਮਲੇ ਵਿਚ ਜਵਾਬਦੇਹੀ ਅਦਾਲਤ ਵੱਲੋਂ ਜੋੜੇ ਨੂੰ 14 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਏ ਜਾਣ ਮਗਰੋਂ ਬੁਸ਼ਰਾ ਬੀਬੀ ਘਰ ਵਿਚ ਬੰਦ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।