ਥਾਂ-ਥਾਂ ਧੱਕੇ ਖਾਣ ਤੋਂ ਬਾਅਦ ਇਮਰਾਨ ਨੇ ਪਾਕਿਸਤਾਨੀਆਂ ਨੂੰ ਕੀਤੀ ਇਹ ਅਪੀਲ

08/22/2019 2:35:37 PM

ਇਸਲਾਮਾਬਾਦ— ਭਾਰਤ ਨੇ ਕਸ਼ਮੀਰ ਤੋਂ ਧਾਰਾ 370 ਖਤਮ ਕਰਕੇ ਉਸ ਨੂੰ ਕੇਂਦਰਸ਼ਾਸਤ ਪ੍ਰਦੇਸ਼ਾਂ 'ਚ ਵੰਡ ਦਿੱਤਾ। ਇਸ ਤੋਂ ਬੌਖਲਾਏ ਪਾਕਿਸਤਾਨ ਨੇ ਦੁਨੀਆ ਭਰ ਦੇ ਦੇਸ਼ਾਂ ਸਾਹਮਣੇ ਭਾਰਤ 'ਤੇ ਦਬਾਅ ਬਣਾਉਣ ਦੀ ਅਪੀਲ ਕੀਤੀ ਪਰ ਉਸ ਨੂੰ ਕਿਤੇ ਵੀ ਸਫਲਤਾ ਹੱਥ ਨਹੀਂ ਲੱਗੀ। ਥਾਂ-ਥਾਂ ਧੱਕੇ ਖਾਣ ਤੋਂ ਬਾਅਦ ਹੁਣ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਾਰਟੀ ਦੇ ਵਰਕਰਾਂ ਤੇ ਵਿਦੇਸ਼ਾਂ 'ਚ ਰਹਿ ਰਹੇ ਸਮਰਥਕਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਕਸ਼ਮੀਰ ਮੁੱਦਾ ਚੁੱਕਣ 'ਚ ਮਦਦ ਕਰਨ ਲਈ ਕਿਹਾ ਹੈ।

ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਨੇ ਕਸ਼ਮੀਰ ਮੁੱਦੇ ਨੂੰ ਸਾਰੇ ਅੰਤਰਰਾਸ਼ਟਰੀ ਮੰਚਾਂ 'ਤੇ ਚੁੱਕਣ ਦਾ ਫੈਸਲਾ ਲਿਆ ਹੈ। ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖਤਮ ਕਰਨ ਤੇ ਉਸ ਨੂੰ ਦੋ ਕੇਂਦਰਸ਼ਾਸਤ ਪ੍ਰਦੇਸ਼ਾਂ 'ਚ ਵੰਡਣ ਦੇ ਭਾਰਤ ਸਰਕਾਰ ਦੇ ਫੈਸਲੇ ਨਾਲ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਵਧ ਗਿਆ ਹੈ। ਭਾਰਤ ਨੇ ਦੁਨੀਆ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖਤਮ ਕਰਨਾ ਤੇ ਉਸ ਨੂੰ ਦੋ ਕੇਂਦਰਸ਼ਾਸਤ ਪ੍ਰਦੇਸ਼ਾਂ 'ਚ ਵੰਡਣਾਂ ਭਾਰਤ ਦਾ ਅੰਦਰੂਨੀ ਮਾਮਲਾ ਹੈ ਨਾਲ ਹੀ ਭਾਰਤ ਨੇ ਪਾਕਿਸਤਾਨ ਨੂੰ ਹਕੀਕਤ ਸਵਿਕਾਰ ਕਰਨ ਦੀ ਨਸੀਹਤ ਦਿੱਤੀ। ਇਮਰਾਨ ਨੇ ਪਾਰਟੀ ਦੇ ਵਿਦੇਸ਼ ਸਕੱਤਰ ਅਬਦੁੱਲਾ ਰਿਆਰ ਨਾਲ ਬੁੱਧਵਾਰ ਨੂੰ ਮੁਲਾਕਾਤ ਕੀਤੀ ਤੇ ਪਾਰਟੀ ਦੇ ਨੇਤਾਵਾਂ ਤੇ ਵਰਕਰਾਂ ਨੂੰ ਅਗਲੇ ਹਫਤੇ ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਪ੍ਰਦਰਸ਼ਨ ਕਰਨ ਦਾ ਨਿਰਦੇਸ਼ ਦਿੱਤਾ।


Baljit Singh

Content Editor

Related News