ਇਮਰਾਨ ਖ਼ਾਨ ਨੇ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ''ਤੇ ਅਟਾਰਨੀ ਜਨਰਲ ਦੀ ਰਾਏ ਮੰਗੀ

Wednesday, Mar 09, 2022 - 05:19 PM (IST)

ਇਮਰਾਨ ਖ਼ਾਨ ਨੇ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ''ਤੇ ਅਟਾਰਨੀ ਜਨਰਲ ਦੀ ਰਾਏ ਮੰਗੀ

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਟਾਰਨੀ ਜਨਰਲ ਨਾਲ ਮੁਲਾਕਾਤ ਕਰਕੇ ਵਿਰੋਧੀ ਪਾਰਟੀਆਂ ਵੱਲੋਂ ਪੇਸ਼ ਕੀਤੇ ਬੇਭਰੋਸਗੀ ਮਤੇ ’ਤੇ ਉਨ੍ਹਾਂ ਦੀ ਕਾਨੂੰਨੀ ਰਾਏ ਮੰਗੀ ਹੈ। ਵਿਰੋਧੀ ਧਿਰ ਨੇ ਬੇਕਾਬੂ ਮਹਿੰਗਾਈ ਲਈ ਇਮਰਾਨ ਖਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਡਾਨ ਅਖ਼ਬਾਰ ਦੇ ਅਨੁਸਾਰ ਸਰਕਾਰ ਪਰੇਸ਼ਾਨ ਹੈ ਅਤੇ ਖਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਦੇ ਵਿਰੋਧੀ ਧਿਰ ਦੇ ਕਦਮ ਨੂੰ ਨਾਕਾਮ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਖਾਨ ਪਹਿਲਾਂ ਹੀ ਦਾਅਵਾ ਕਰ ਚੁੱਕੇ ਹਨ ਕਿ ਉਨ੍ਹਾਂ ਨੂੰ ਤਾਕਤਵਰ ਪਾਕਿਸਤਾਨੀ ਫ਼ੌਜ ਦਾ ਸਮਰਥਨ ਪ੍ਰਾਪਤ ਹੈ। 

ਮੰਗਲਵਾਰ ਨੂੰ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਅਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਲਗਭਗ 100 ਸੰਸਦ ਮੈਂਬਰਾਂ ਦੇ ਹਸਤਾਖਰਾਂ ਵਾਲਾ ਅਵਿਸ਼ਵਾਸ ਪ੍ਰਸਤਾਵ ਨੈਸ਼ਨਲ ਅਸੈਂਬਲੀ ਦੇ ਸਕੱਤਰੇਤ ਵਿੱਚ ਪੇਸ਼ ਕੀਤਾ ਗਿਆ ਸੀ। ਖਾਨ (69) ਗੱਠਜੋੜ ਸਰਕਾਰ ਦੀ ਅਗਵਾਈ ਕਰ ਰਹੇ ਹਨ। ਜੇ ਉਸਦੇ ਕੁਝ ਸਹਿਯੋਗੀ ਪੱਖ ਬਦਲਣ ਦਾ ਫ਼ੈਸਲਾ ਕਰਦੇ ਹਨ, ਤਾਂ ਉਹਨਾਂ ਨੂੰ ਬਾਹਰ ਕੀਤਾ ਜਾ ਸਕਦਾ ਹੈ ਕਿਉਂਕਿ ਸੰਸਦੀ ਲੋਕਤੰਤਰ ਵਿੱਚ ਪੱਖ ਬਦਲਣਾ ਅਸਧਾਰਨ ਨਹੀਂ ਹੈ। ਅਖ਼ਬਾਰ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨਾਲ ਮੁਲਾਕਾਤ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਅਟਾਰਨੀ ਜਨਰਲ ਖਾਲਿਦ ਜਾਵੇਦ ਖਾਨ ਨਾਲ ਵੀ ਮੁਲਾਕਾਤ ਕੀਤੀ ਅਤੇ ਬੇਭਰੋਸਗੀ ਮਤੇ 'ਤੇ ਉਨ੍ਹਾਂ ਦੀ ਰਾਏ ਮੰਗੀ। ਅਖ਼ਬਾਰ ਦੇ ਅਨੁਸਾਰ ਪ੍ਰਧਾਨ ਮੰਤਰੀ ਪੀਟੀਆਈ ਦੇ ਸਹਿਯੋਗੀ ਨੇਤਾਵਾਂ ਸਮੇਤ ਮੁਤਾਹਿਦਾ ਕੌਮੀ ਮੂਵਮੈਂਟ, ਗ੍ਰੈਂਡ ਡੈਮੋਕਰੇਟਿਕ ਅਲਾਇੰਸ ਅਤੇ ਸਿੰਧ ਵਿੱਚ ਆਪਣੀ ਪਾਰਟੀ ਦੇ ਨੇਤਾਵਾਂ ਨਾਲ ਵੀ ਬੈਠਕ ਕਰਨ ਵਾਲੇ ਹਨ। 

ਪੜ੍ਹੋ ਇਹ ਅਹਿਮ ਖ਼ਬਰ- ਪਾਕਿ 'ਚ ਇਕ ਹੋਰ ਹਿੰਦੂ ਬੱਚੀ ਅਗਵਾ, ਰੋਂਦੇ-ਕੁਰਲਾਉਂਦੇ ਪਰਿਵਾਰ ਦਾ ਵੀਡੀਓ ਵਾਇਰਲ

ਸਕੱਤਰੇਤ ਵਿੱਚ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ਦੇ ਪੇਸ਼ ਹੋਣ ਤੋਂ ਤੁਰੰਤ ਬਾਅਦ ਖਾਨ ਨੇ ਕਿਹਾ ਕਿ ਉਹ ਕਿਤੇ ਨਹੀਂ ਜਾ ਰਹੇ ਹਨ ਅਤੇ ਵਿਰੋਧੀ ਧਿਰ ਦੇ ਕਦਮ ਤੋਂ ਡਰਦੇ ਨਹੀਂ ਹਨ। ਡਾਨ ਨੇ ਰਿਪੋਰਟ ਦਿੱਤੀ ਹੈ ਕਿ ਨੈਸ਼ਨਲ ਅਸੈਂਬਲੀ ਦੇ ਪ੍ਰਧਾਨ ਵੱਲੋਂ 22 ਮਾਰਚ ਤੱਕ ਸੈਸ਼ਨ ਬੁਲਾਉਣ ਦੀ ਸੰਭਾਵਨਾ ਹੈ ਅਤੇ ਬੇਭਰੋਸਗੀ ਮਤਾ 26-30 ਮਾਰਚ ਦੇ ਵਿਚਕਾਰ ਰੱਖਿਆ ਜਾਣਾ ਚਾਹੀਦਾ ਹੈ।


author

Vandana

Content Editor

Related News