ਇਮਰਾਨ ਨੇ ਮੰਤਰੀਆਂ ਅਤੇ ਸਰਕਾਰੀ ਮੁਲਾਜ਼ਮਾਂ ਦੀਆਂ ਵਿਦੇਸ਼ ਯਾਤਰਾਵਾਂ ’ਤੇ ਲਗਾਈ ‘ਪਾਬੰਦੀ’!

Friday, Dec 03, 2021 - 01:13 AM (IST)

ਇਮਰਾਨ ਨੇ ਮੰਤਰੀਆਂ ਅਤੇ ਸਰਕਾਰੀ ਮੁਲਾਜ਼ਮਾਂ ਦੀਆਂ ਵਿਦੇਸ਼ ਯਾਤਰਾਵਾਂ ’ਤੇ ਲਗਾਈ ‘ਪਾਬੰਦੀ’!

ਇਸਲਾਮਾਬਾਦ - ਪਾਕਿਸਤਾਨ ’ਚ ਮੰਡਰਾ ਰਹੇ ਆਰਥਿਕ ਸੰਕਟ ਦਰਮਿਆਨ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਘੀ ਸਰਕਾਰ ਦੇ ਮੈਂਬਰਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਨ੍ਹਾਂ ਦੀ ਮਨਜ਼ੂਰੀ ਤੋਂ ਬਿਨਾਂ ਉਨ੍ਹਾਂ ਨੂੰ ਵਿਦੇਸ਼ ਯਾਤਰਾਵਾਂ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਇਹ ਫੈਸਲਾ ਇਮਰਾਨ ਖਾਨ ਦੇ ਅਗਵਾਈ ਵਾਲੀ ਪੀ. ਟੀ. ਆਈ. ਸਰਕਾਰ ਨੇ ਲਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪੀ. ਐੱਮ. ਖੁਦ ਵਿਦੇਸ਼ ਯਾਤਰਾ ਕਰਨ ਤੋਂ ਬਚਦੇ ਹਨ। ਅਜਿਹੇ ਵਿਚ ਸਰਕਾਰ ਦੇ ਸਾਰੇ ਮੈਂਬਰਾਂ ਵਲੋਂ ਅਜਿਹਾ ਹੀ ਕੀਤਾ ਜਾਏਗਾ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
 


author

Inder Prajapati

Content Editor

Related News