ਪਾਕਿਸਤਾਨ ''ਚ ਅਣਐਲਾਨਿਆ ਮਾਰਸ਼ਲ ਲਾਅ! ਇਮਰਾਨ ਤੇ ਬੁਸ਼ਰਾ ਬੀਬੀ ਦੇ ਦੇਸ਼ ਛੱਡਣ ’ਤੇ ਰੋਕ

Thursday, May 25, 2023 - 09:46 PM (IST)

ਪਾਕਿਸਤਾਨ ''ਚ ਅਣਐਲਾਨਿਆ ਮਾਰਸ਼ਲ ਲਾਅ! ਇਮਰਾਨ ਤੇ ਬੁਸ਼ਰਾ ਬੀਬੀ ਦੇ ਦੇਸ਼ ਛੱਡਣ ’ਤੇ ਰੋਕ

ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਇਮਰਾਨ ਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ 'ਤੇ ਦੇਸ਼ ਛੱਡ ਕੇ ਜਾਣ 'ਤੇ ਰੋਕ ਲਗਾ ਦਿੱਤੀ ਗਈ ਹੈ। ਇਮਰਾਨ ਦੇ ਨਾਲ-ਨਾਲ ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ 80 ਮੈਂਬਰਾਂ ਨੂੰ ਨੋ ਫਲਾਈ ਲਿਸਟ 'ਚ ਸ਼ਾਮਲ ਕੀਤਾ ਗਿਆ ਹੈ। ਇਸ ਦੌਰਾਨ ਇਮਰਾਨ ਖਾਨ ਨੇ ਕਈ ਸੂਬਿਆਂ 'ਚ ਧਾਰਾ 245 ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਦਿਆਂ ਇਸ ਨੂੰ ਅਣਐਲਾਨਿਆ ਮਾਰਸ਼ਲ ਲਾਅ ਦੱਸਿਆ ਹੈ। ਪਾਕਿਸਤਾਨ ਦੇ ਸੰਵਿਧਾਨ ਦੀ ਧਾਰਾ 245 ਤਹਿਤ ਦੇਸ਼ ਦੀ ਰੱਖਿਆ ਲਈ ਫ਼ੌਜ ਤਾਇਨਾਤ ਕਰ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ : ਵ੍ਹਾਈਟ ਹਾਊਸ 'ਚ ਟਰੱਕ ਵਾੜਨ ਦੀ ਕੀਤੀ ਸੀ ਕੋਸ਼ਿਸ਼, ਭਾਰਤੀ ਮੂਲ ਦਾ ਦੋਸ਼ੀ ਅਗਲੇ ਹਫ਼ਤੇ ਤੱਕ ਹਿਰਾਸਤ 'ਚ

ਇਮਰਾਨ ਨੇ ਪੰਜਾਬ, ਖੈਬਰ ਪਖਤੂਨਖਵਾ, ਬਲੋਚਿਸਤਾਨ ਅਤੇ ਇਸਲਾਮਾਬਾਦ 'ਚ ਧਾਰਾ 245 ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਮਰਾਨ ਨੇ ਪਟੀਸ਼ਨ 'ਚ ਕਿਹਾ ਹੈ ਕਿ ਆਰਮੀ ਐਕਟ 1952 ਦੇ ਤਹਿਤ ਨਾਗਰਿਕਾਂ ਦੀ ਗ੍ਰਿਫ਼ਤਾਰੀ, ਜਾਂਚ ਅਤੇ ਮੁਕੱਦਮਾ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਪੀਟੀਆਈ ਮੈਂਬਰਾਂ 'ਤੇ ਪਾਰਟੀ ਛੱਡਣ ਲਈ ਦਬਾਅ ਪਾਉਣਾ ਸੰਵਿਧਾਨ ਦੀ ਧਾਰਾ 17 ਤਹਿਤ ਗੈਰ-ਸੰਵਿਧਾਨਕ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਵਿੱਚ 9 ਮਈ ਨੂੰ ਹੋਈ ਹਿੰਸਾ ਦੀ ਜਾਂਚ ਲਈ ਇਕ ਕਮਿਸ਼ਨ ਬਣਾਉਣ ਦੀ ਮੰਗ ਵੀ ਕੀਤੀ ਹੈ।

ਇਹ ਵੀ ਪੜ੍ਹੋ : ਇਟਲੀ ’ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਅਚਾਨਕ ਮੌਤ, 'ਚੰਗਾ ਪਾਪਾ' ਕਹਿ ਕੇ ਲਿਆ ਆਖਰੀ ਸਾਹ

ਰਿਪੋਰਟ ਮੁਤਾਬਕ ਪਟੀਸ਼ਨ 'ਚ ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ, ਪੀਐੱਮਐੱਨ-ਐੱਨ ਸੁਪਰੀਮੋ ਨਵਾਜ਼ ਸ਼ਰੀਫ ਤੇ ਉਨ੍ਹਾਂ ਦੀ ਬੇਟੀ ਮਰੀਅਮ ਨਵਾਜ਼, ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ, ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ, ਜੇਯੂਆਈ-ਐੱਫ ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਅਤੇ ਹੋਰਾਂ 'ਤੇ ਦੋਸ਼ ਲਾਏ ਹਨ। ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਦਾ ਕਹਿਣਾ ਹੈ ਕਿ 9 ਮਈ ਨੂੰ ਪਾਕਿਸਤਾਨ ਦੀ ਪਛਾਣ 'ਤੇ ਹਮਲਾ ਕੀਤਾ ਗਿਆ ਅਤੇ ਦੁਸ਼ਮਣਾਂ ਨੂੰ ਜਸ਼ਨ ਮਨਾਉਣ ਦਾ ਮੌਕਾ ਮਿਲਿਆ। ਉਨ੍ਹਾਂ ਵੀਰਵਾਰ ਨੂੰ ਟਵੀਟ ਕੀਤਾ ਕਿ ਮੈਂ 9 ਮਈ ਦੀ ਘਟਨਾ ਨੂੰ ਸਿਰਫ਼ ਵਿਰੋਧ ਹਿੰਸਕ ਰੂਪ ਵਿੱਚ ਨਹੀਂ ਦੇਖਦਾ। ਜਿਨ੍ਹਾਂ ਲੋਕਾਂ ਨੇ ਇਨ੍ਹਾਂ ਹਮਲਿਆਂ ਦੀ ਯੋਜਨਾ ਬਣਾਈ ਸੀ, ਉਹੀ ਅਸਲ ਦੋਸ਼ੀ ਹਨ। ਸ਼ਰੀਫ ਨੇ ਕਿਹਾ ਕਿ ਸਾਨੂੰ ਅਜਿਹੇ ਲੋਕਾਂ ਦੀ ਪਛਾਣ ਕਰਨੀ ਹੋਵੇਗੀ, ਜੋ ਪਾਕਿਸਤਾਨ ਨੂੰ ਤਬਾਹ ਕਰਨਾ ਚਾਹੁੰਦੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News