ਇਮਰਾਨ ਨੇ ਅਟਕ ਜੇਲ੍ਹ ਦੇ ਸੁਪਰਡੈਂਟ ਖਿਲਾਫ਼ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਲਈ ਦਾਇਰ ਕੀਤੀ ਪਟੀਸ਼ਨ
Tuesday, Sep 12, 2023 - 06:14 PM (IST)

ਇਸਲਾਮਾਬਾਦ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਵਿਸ਼ੇਸ਼ ਅਦਾਲਤ ’ਚ ਪਟੀਸ਼ਨ ਦਾਇਰ ਕਰ ਕੇ ਅਟਕ ਜੇਲ੍ਹ ਦੇ ਸੁਪਰਡੈਂਟ ਖਿਲਾਫ਼ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ। ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਖਾਨ ਨੇ ਅਟਕ ਜੇਲ੍ਹ ਦੇ ਸੁਪਰਡੈਂਟ ’ਤੇ ਦੋਸ਼ ਲਗਾਇਆ ਹੈ ਕਿ ਸੁਪਰਡੈਂਟ ਨੇ ਉਨ੍ਹਾਂ ਨੂੰ ਆਪਣੇ ਪੁੱਤਰਾਂ ਨਾਲ ਫੋਨ ’ਤੇ ਗੱਲ ਨਹੀਂ ਕਰਨ ਦਿੱਤੀ। ਇਮਰਾਨ ਖਾਨ ਸਰਕਾਰੀ ਭੇਤ ਜ਼ਾਹਰ ਕਰਨ ਦੇ ਦੋਸ਼ ’ਚ 13 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਹਨ। ਪਿਛਲੇ ਮਹੀਨੇ ਹੇਠਲੀ ਅਦਾਲਤ ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਉਹ 5 ਅਗਸਤ ਤੋਂ ਅਟਕ ਜੇਲ੍ਹ ਵਿਚ ਬੰਦ ਹਨ।
ਇਹ ਵੀ ਪੜ੍ਹੋ- ਗੰਭੀਰ ਜੈਨੇਟਿਕ ਬੀਮਾਰੀ ਤੋਂ ਪੀੜਤ 18 ਮਹੀਨੇ ਦੇ ਕਣਵ ਨੂੰ ਮਿਲੇ CM ਕੇਜਰੀਵਾਲ, ਲੱਗਣਾ ਸੀ 17.5 ਕਰੋੜ ਦਾ ਟੀਕਾ
ਅਧਿਕਾਰਤ ਸੀਕਰੇਟ ਐਕਟ ਤਹਿਤ ਦਰਜ ਕੇਸ ਦੀ ਸੁਣਵਾਈ ਲਈ ਗਠਿਤ ਵਿਸ਼ੇਸ਼ ਅਦਾਲਤ ਨੇ ਪਿਛਲੇ ਮਹੀਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਮੁਖੀ ਨੂੰ ਆਪਣੇ ਪੁੱਤਰਾਂ ਕਾਸਿਮ ਅਤੇ ਸੁਲੇਮਾਨ ਨਾਲ ਗੱਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਸੀ। ਖਾਨ ਨੇ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਅਟਕ ਜੇਲ੍ਹ ਦੇ ਸੁਪਰਡੈਂਟ ਖ਼ਿਲਾਫ਼ ਅਦਾਲਤੀ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8