ਨਵਜੋਤ ਲਈ ਇਮਰਾਨ ਖਾਨ ਦਾ ਫਿਰ ਜਾਗਿਆ ਪਿਆਰ, ਕਿਹਾ- 'ਸਿੱਧੂ ਦੇ ਯਤਨਾਂ ਨਾਲ ਮੁੜ ਖੁੱਲ੍ਹਿਆ ਕਰਤਾਰਪੁਰ ਲਾਂਘਾ'

11/18/2021 10:48:27 AM

ਗੁਰਦਾਸਪੁਰ/ਇਸਲਾਮਾਬਾਦ (ਜ. ਬ.) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਕ ਵਾਰ ਫਿਰ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਕਰਤਾਰਪੁਰ ਲਾਂਘਾ ਦੁਬਾਰਾ ਖੁੱਲ੍ਹਿਆ ਹੈ ਅਤੇ ਮੈਂ ਉਨ੍ਹਾਂ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦਾ ਹਾਂ। ਇਮਰਾਨ ਖਾਨ ਨੇ ਟਵੀਟ ਕਰ ਕੇ ਸਿੱਧੂ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਹੈ।

ਇਹ ਵੀ ਪੜ੍ਹੋ : ਅਮਰੀਕਾ 'ਚ ਹਾਦਸੇ 'ਚ ਮਾਰੀ ਗਈ ਭਾਰਤੀ ਵਿਦਿਆਰਥਣ ਦਾ ਹੋਇਆ ਸਸਕਾਰ, ਜਾਂਦੇ-ਜਾਂਦੇ ਕਰ ਗਈ ਇਹ ਨੇਕ ਕੰਮ

ਸਰਹੱਦ ਪਾਰ ਸੂਤਰਾਂ ਅਨੁਸਾਰ ਇਮਰਾਨ ਖਾਨ ਨੇ ਕਿਹਾ ਕਿ ਸਾਲ 2018 ’ਚ ਵੀ ਜਦੋਂ ਨਵਜੋਤ ਸਿੱਧੂ ਆਪਣੇ ਦਫ਼ਤਰੀ ਸਮਾਗਮ ’ਚ ਸ਼ਾਮਲ ਹੋਣ ਲਈ ਪਾਕਿਸਤਾਨ ਆਏ ਸਨ ਤਾਂ ਇਸ ਕਰਤਾਰਪੁਰ ਲਾਂਘੇ ਨੂੰ ਸ਼ੁਰੂ ਕਰਨ ਦੀ ਗੱਲ ਚੱਲੀ ਸੀ ਅਤੇ ਹੁਣ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ’ਚ ਉਨ੍ਹਾਂ ਦੀ ਭੂਮਿਕਾ ਸ਼ਲਾਘਾਯੋਗ ਹੈ। ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਇਸ ਲਾਂਘੇ ਨੂੰ ਮੁੜ ਖੋਲ੍ਹਣ ਲਈ ਆਪਣੀ ਭੂਮਿਕਾ ਨਿਭਾਈ ਹੈ ਪਰ ਇਮਰਾਨ ਖਾਨ ਨੇ ਲਾਂਘੇ ਨੂੰ ਮੁੜ ਸ਼ੁਰੂ ਕਰਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸਾਹ ਸਮੇਤ ਕਿਸੇ ਵੀ ਭਾਜਪਾ ਨੇਤਾ ਦਾ ਨਾਂ ਨਹੀਂ ਲਿਆ।

ਇਹ ਵੀ ਪੜ੍ਹੋ : ਬ੍ਰਿਟੇਨ: ਭਾਰਤੀ ਮੂਲ ਦੇ ਪਤੀ ਦਾ ਕਾਰਾ, ਗੁੱਸੇ ’ਚ ਪਤਨੀ ’ਤੇ ਚਾਕੂ ਨਾਲ 18 ਵਾਰ ਕਰ ਕੀਤਾ ਸੀ ਕਤਲ, ਹੋਈ ਉਮਰ ਕੈਦ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
 

 


cherry

Content Editor

Related News