ਇਮਰਾਨ ਨੇ ਪਾਕਿ ਆਰਮੀ ''ਤੇ ਵਿੰਨ੍ਹਿਆ ਨਿਸ਼ਾਨਾ-ਰਾਜਨੀਤਿਕ ਇੰਜੀਅਰਿੰਗ ਦੀ ਬਜਾਏ ਅੱਤਵਾਦ ''ਤੇ ਲਗਾਓ ਰੋਕ
Tuesday, Aug 01, 2023 - 03:37 PM (IST)
ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਸ਼ਕਤੀਸ਼ਾਲੀ ਫੌਜੀ ਅਦਾਰੇ 'ਤੇ ਸਪੱਸ਼ਟ ਤੌਰ 'ਤੇ ਵਿਅੰਗ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ "ਸੱਤਾ 'ਚ ਰਹਿਣ ਵਾਲਿਆਂ" ਨੂੰ ਦੇਸ਼ 'ਚ ਅੱਤਵਾਦ ਦੇ ਵਧ ਰਹੇ ਪ੍ਰਭਾਵ ਨੂੰ ਰੋਕਣ ਲਈ "ਸਿਆਸੀ ਇੰਜੀਨੀਅਰਿੰਗ" ਤੋਂ ਆਪਣਾ ਧਿਆਨ ਹਟਾਉਣ ਦਾ ਸੁਝਾਅ ਦਿੱਤਾ ਹੈ। ਖਾਨ ਦਾ ਬਿਆਨ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ (ਕੇਪੀ) ਸੂਬੇ 'ਚ ਇੱਕ ਵੱਡੇ ਅੱਤਵਾਦੀ ਹਮਲੇ ਤੋਂ ਇੱਕ ਦਿਨ ਬਾਅਦ ਆਇਆ ਹੈ।
ਬਜੌਰ ਆਦਿਵਾਸੀ ਜ਼ਿਲ੍ਹੇ ਦੀ ਰਾਜਧਾਨੀ ਖਾਰ 'ਚ ਕੱਟੜਪੰਥੀ ਇਸਲਾਮੀ ਪਾਰਟੀ-ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ (ਜੇਯੂਆਈ-ਐੱਫ) ਦੀ ਇੱਕ ਸਿਆਸੀ ਮੀਟਿੰਗ 'ਚ ਇੱਕ ਆਤਮਘਾਤੀ ਹਮਲਾਵਰ ਨੇ ਖ਼ੁਦ ਨੂੰ ਉਡਾ ਲਿਆ, ਜਿਸ 'ਚ ਘੱਟੋ-ਘੱਟ 54 ਲੋਕ ਮਾਰੇ ਗਏ ਅਤੇ ਵੱਧ ਤੋਂ ਵੱਧ 100 ਲੋਕ ਜ਼ਖਮੀ ਹੋ ਗਏ। ਹਮਲੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਇੱਕ ਸੋਗ ਸੰਦੇਸ਼ 'ਚ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਚੇਅਰਮੈਨ ਨੇ ਐਤਵਾਰ ਨੂੰ ਟਵੀਟ ਕੀਤਾ, "ਪਾਕਿਸਤਾਨ, ਖ਼ਾਸ ਕਰਕੇ ਕੇਪੀ 'ਚ ਅੱਤਵਾਦੀ ਘਟਨਾਵਾਂ 'ਚ ਵਾਧਾ ਸਾਡੀ ਤਰਜੀਹ 'ਤੇ ਮੁੜ ਵਿਚਾਰ ਕਰਨ ਦੀ ਤੁਰੰਤ ਲੋੜ ਹੈ।
ਉਨ੍ਹਾਂ ਨੇ ਕਿਹਾ ਕਿ ਸੱਤਾ 'ਚ ਬੈਠੇ ਲੋਕਾਂ ਨੂੰ ਆਪਣਾ ਧਿਆਨ ਰਾਜਨੀਤਿਕ ਇੰਜੀਅਰਿੰਗ ਤੋਂ ਹਟਾ ਕੇ ਅੱਤਵਾਦ ਤੋਂ ਨਿਪਟਣ ਦੀ ਦਿਸ਼ਾ 'ਚ ਅਜੇ ਸੂਬੇ ਦੀਆਂ ਕੋਸ਼ਿਸ਼ਾਂ ਅਤੇ ਸਰੋਤਾਂ ਨੂੰ ਨਿਰਦੇਸ਼ਿਤ ਕਰਨ 'ਤੇ ਲਗਾਉਣਾ ਚਾਹੀਦਾ ਹੈ। ਖਾਨ ਨੇ ਕਿਹਾ ਕਿ ਪਾਕਿਸਤਾਨ ਅੱਤਵਾਦ ਦੀ ਇਕ ਹੋਰ ਲਹਿਰ ਬਰਦਾਸ਼ਤ ਨਹੀਂ ਕਰ ਸਕਦਾ। ਪੁਲਸ ਨੇ ਸੋਮਵਾਰ ਨੂੰ ਕਿਹਾ ਹੈ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਅੱਤਵਾਦੀ ਹਮਲੇ ਦੇ ਪਿੱਛੇ ਪ੍ਰਤੀਬੰਧਿਤ ਅੱਤਵਾਦੀ ਗਰੁੱਪ ਆਈ.ਐੱਸ.ਆਈ.ਐੱਸ. ਦਾ ਹੱਥ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8