ਇਮਰਾਨ ਖਾਨ ਨੇ ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੇ ਜਲਦ ਸਿਹਤਮੰਦ ਹੋਣ ਦੀ ਕੀਤੀ ਕਾਮਨਾ
Wednesday, Apr 21, 2021 - 02:00 PM (IST)
ਨਵੀਂ ਦਿੱਲੀ/ਇਸਲਾਮਾਬਾਦ (ਬਿਊਰੋ): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੋਰੋਨਾ ਵਾਇਰਸ ਤੋਂ ਪੀੜਤ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਮਨਮੋਹਨ ਸਿੰਘ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ (ਏਮਜ਼) ਵਿਚ ਦਾਖਲ ਹਨ। ਇੱਥੇ ਦੱਸ ਦਈਏ ਕਿ 88 ਸਾਲਾ ਮਨਮੋਹਨ ਸਿੰਘ ਨੂੰ ਸੋਮਵਾਰ ਨੂੰ ਹਲਕੇ ਬੁਖਾਰ ਦੇ ਨਾਲ ਦਿੱਲੀ ਦੇ ਏਮਜ਼ ਦੇ ਟ੍ਰਾਮਾ ਸੈਂਟਰ ਵਿਚ ਦਾਖਲ ਕਰਾਇਆ ਗਿਆ ਸੀ, ਜਿਸ ਦੀ ਵਰਤੋਂ ਕੋਵਿਡ-19 ਕੇਂਦਰ ਦੇ ਤੌਰ 'ਤੇ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਅਹਿਮ ਖਬਰ- ਹੁਣ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਕੀਤਾ ਰੱਦ, ਫਿਲੀਪੀਨਜ਼ ਦੌਰਾ ਵੀ ਮੁਲਤਵੀ
ਹਾਲ ਹੀ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਤੋਂ ਉਭਰੇ ਇਮਰਾਨ ਖਾਨ ਨੇ ਟਵੀਟ ਕੀਤਾ,''ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਲਦ ਕੋਵਿਡ-19 ਤੋਂ ਉਭਰਨ ਦੀ ਕਾਮਨਾ ਕਰਦਾ ਹਾਂ।'' ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਕੋਰੋਨਾ ਵਿਰੋਧੀ ਟੀਕੇ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ। ਇਸ ਤੋਂ ਪਹਿਲਾਂ ਪੀ.ਐੱਮ. ਨਰਿੰਦਰ ਮੋਦੀ ਸਮੇਤ ਦੇਸ ਦੇ ਸਾਰੀਆਂ ਦਿੱਗਜ਼ ਰਾਜਨੀਤਕ ਹਸਤੀਆਂ ਨੇ ਮਨਮੋਹਨ ਸਿੰਘ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ।