ਇਮਰਾਨ ਦੀ ਪਾਰਟੀ ਦੇ ਨੇਤਾ ਦੇ ਪੁੱਤਰ ''ਤੇ ਲੱਗਾ ਨਾਬਾਲਗ ਈਸਾਈ ਕੁੜੀ ਨੂੰ ਅਗਵਾ ਕਰਕੇ ਵਿਆਹ ਕਰਾਉਣ ਦਾ ਦੋਸ਼
Friday, Aug 13, 2021 - 01:58 PM (IST)
ਇਸਲਾਮਾਬਾਦ- ਪਾਕਿਸਤਾਨ ਵਿਚ ਘੱਟ ਗਿਣਤੀਆਂ ਨੂੰ ਇਕ ਵਾਰ ਫਿਰ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਇਸ ਵਾਰ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਇੱਕ ਨੇਤਾ ਦੇ ਪੁੱਤਰ ਉੱਤੇ ਇਕ ਈਸਾਈ ਲੜਕੀ ਨੂੰ ਅਗਵਾ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਪੀੜਤ ਈਸਾਈ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਨੂੰ ਉਨ੍ਹਾਂ ਦੇ ਇਲਾਕੇ ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਅਗਵਾ ਕਰ ਲਿਆ ਹੈ ਅਤੇ ਇਸ ਮਾਮਲੇ ਵਿਚ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਦੇ ਨੇਤਾ ਦਾ ਪੁੱਤਰ ਵੀ ਇਸ ਮਾਮਲੇ ਵਿਚ ਸ਼ਾਮਲ ਹੈ। ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਦੋਸ਼ੀ ਨੇ ਜ਼ਬਰਦਸਤੀ ਇਸਲਾਮ ਕਬੂਲ ਕਰਵਾ ਕੇ ਉਨ੍ਹਾਂ ਦੀ ਨਾਬਾਲਗ ਧੀ ਨਾਲ ਵਿਆਹ ਕੀਤਾ ਹੈ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਸ ਨੇ ਉਨ੍ਹਾਂ ਨੂੰ ਇਸ ਮਾਮਲੇ ਵਿਚ ਐਫ.ਆਈ.ਆਰ. ਦਰਜ ਨਾ ਕਰਨ ਦੀ ਬੇਨਤੀ ਕੀਤੀ ਹੈ। ਪੁਲਸ ਨੇ ਲੜਕੀ ਦੀ ਮਾਂ ਨੂੰ ਦੱਸਿਆ ਕਿ ਉਸਦੀ ਲੜਕੀ ਆਪਣੀ ਮਰਜ਼ੀ ਨਾਲ ਲੜਕੇ ਦੇ ਨਾਲ ਗਈ ਸੀ ਅਤੇ ਵਿਆਹ ਤੋਂ ਪਹਿਲਾਂ ਇਸਲਾਮ ਕਬੂਲ ਕਰ ਕੀਤਾ ਸੀ। ਹੁਣ ਤੱਕ ਇਸ ਮਾਮਲੇ ਵਿਚ ਇਮਰਾਨ ਖਾਨ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਇਸ ਦੇ ਨਾਲ ਹੀ, ਸੋਸ਼ਲ ਮੀਡੀਆ 'ਤੇ ਇਹ ਖ਼ਬਰ ਵਾਇਰਲ ਹੋਣ ਤੋਂ ਬਾਅਦ, ਉਪਭੋਗਤਾ ਇਸ ਚੀਜ਼ ਦੀ ਨਿੰਦਾ ਕਰਦੇ ਨਜ਼ਰ ਆ ਰਹੇ ਹਨ।